ਤੇਜ਼ ਰਫ਼ਤਾਰ ਟਰਾਲੇ ਨੇ ਸਾਈਕਲ ਸਵਾਰ ਨੂੰ ਕੁਚਲਿਆ, ਮੌਕੇ 'ਤੇ ਹੀ ਮੌਤ; ਗੁੱਸੇ 'ਚ ਆਏ ਲੋਕਾਂ ਨੇ ਧਰਨਾ ਲਾ ਕੇ ਆਵਾਜਾਈ ਕੀਤੀ ਠੱਪ
ਪ੍ਰਾਪਤ ਜਾਣਕਾਰੀ ਅਨੁਸਾਰ ਰਾਜ ਸਿੰਘ ਸ਼ੁੱਕਰਵਾਰ ਸਵੇਰੇ ਕਰੀਬ 8 ਵਜੇ ਆਪਣੇ ਪਿੰਡ ਗੰਗੋਹਰ ਤੋਂ ਸਾਈਕਲ ’ਤੇ ਸਵਾਰ ਹੋ ਕੇ ਮਜ਼ਦੂਰੀ ਲਈ ਮਹਿਲ ਕਲਾਂ ਵੱਲ ਆ ਰਿਹਾ ਸੀ। ਇਸ ਦੌਰਾਨ ਪਿੱਛੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰਾਲੇ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਅਤੇ ਰਾਜ ਸਿੰਘ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ। ਜਦਕਿ ਹਾਦਸੇ ਤੋਂ ਤੁਰੰਤ ਬਾਅਦ ਟਰਾਲਾ ਚਾਲਕ ਆਪਣੇ ਵਾਹਨ ਸਮੇਤ ਫ਼ਰਾਰ ਹੋ ਗਿਆ।
Publish Date: Fri, 04 Sep 2026 12:06 PM (IST)
Updated Date: Fri, 04 Sep 2026 12:11 PM (IST)
ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ। ਮਹਿਲ ਕਲਾਂ ਵਿਖੇ ਇੱਕ ਤੇਜ਼ ਰਫ਼ਤਾਰ ਟਰਾਲੇ ਵੱਲੋਂ ਸਾਈਕਲ ਸਵਾਰ ਬਜ਼ੁਰਗ ਮਜ਼ਦੂਰ ਨੂੰ ਟੱਕਰ ਮਾਰਨ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਛਾਣ ਰਾਜ ਸਿੰਘ (65 ਸਾਲ) ਵਾਸੀ ਪਿੰਡ ਗੰਗੋਹਰ ਵਜੋਂ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਰਾਜ ਸਿੰਘ ਸ਼ੁੱਕਰਵਾਰ ਸਵੇਰੇ ਕਰੀਬ 8 ਵਜੇ ਆਪਣੇ ਪਿੰਡ ਗੰਗੋਹਰ ਤੋਂ ਸਾਈਕਲ ’ਤੇ ਸਵਾਰ ਹੋ ਕੇ ਮਜ਼ਦੂਰੀ ਲਈ ਮਹਿਲ ਕਲਾਂ ਵੱਲ ਆ ਰਿਹਾ ਸੀ। ਇਸ ਦੌਰਾਨ ਪਿੱਛੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰਾਲੇ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਅਤੇ ਰਾਜ ਸਿੰਘ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ। ਜਦਕਿ ਹਾਦਸੇ ਤੋਂ ਤੁਰੰਤ ਬਾਅਦ ਟਰਾਲਾ ਚਾਲਕ ਆਪਣੇ ਵਾਹਨ ਸਮੇਤ ਫ਼ਰਾਰ ਹੋ ਗਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮਹਿਲ ਕਲਾਂ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਦੂਜੇ ਪਾਸੇ ਪੁਲਿਸ ਅਤੇ ਪ੍ਰਸ਼ਾਸਨ ਦੀ ਕਾਰਵਾਈ ਤੋਂ ਅਸੰਤੁਸ਼ਟ ਪਿੰਡ ਗੰਗੋਹਰ ਦੇ ਵਸਨੀਕਾਂ ’ਚ ਭਾਰੀ ਰੋਸ ਫ਼ੈਲ ਗਿਆ। ਇਨਸਾਫ਼ ਦੀ ਮੰਗ ਨੂੰ ਲੈ ਕੇ ਪਿੰਡ ਵਾਸੀਆਂ ਨੇ ਮ੍ਰਿਤਕ ਦੀ ਦੇਹ ਨੂੰ ਘਟਨਾ ਸਥਾਨ ’ਤੇ ਰੱਖ ਕੇ ਲੁਧਿਆਣਾ-ਬਠਿੰਡਾ ਮੁੱਖ ਮਾਰਗ ’ਤੇ ਧਰਨਾ ਲਗਾ ਦਿੱਤਾ ਅਤੇ ਆਵਾਜਾਈ ਪੂਰੀ ਤਰ੍ਹਾਂ ਠੱਪ ਕਰ ਦਿੱਤੀ।
ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਹਰਜੀਤ ਸਿੰਘ ਖਿਆਲੀ ਅਤੇ ਪ੍ਰਦਰਸ਼ਨਕਾਰੀਆਂ ਵੱਲੋਂ ਫ਼ਰਾਰ ਟਰਾਲਾ ਚਾਲਕ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਜਾ ਰਹੀ ਹੈ।