ਤੀਜੇ ਦਿਨ ਕੁੱਲ 12 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ
ਤੀਸਰੇ ਦਿਨ ਕੁੱਲ 12 ਉਮੀਦਵਾਰਾਂ ਨੇ ਆਪਣੇ ਨਾਮਜਦਗੀ ਪੱਤਰ ਦਾਖਲ ਕੀਤੇ
Publish Date: Wed, 03 Dec 2025 06:05 PM (IST)
Updated Date: Wed, 03 Dec 2025 06:08 PM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਟੀ ਬੈਨਿਥ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਆਮ ਚੋਣਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਤੀਸਰੇ ਦਿਨ ਜ਼ਿਲ੍ਹਾ ਪ੍ਰੀਸ਼ਦ ਬਰਨਾਲਾ 02, ਪੰਚਾਇਤ ਸੰਮਤੀ ਬਰਨਾਲਾ 02, ਪੰਚਾਇਤ ਸੰਮਤੀ ਮਹਿਲਕਲਾਂ 04 ਅਤੇ ਪੰਚਾਇਤ ਸੰਮਤੀ ਸਹਿਣਾ ਲਈ 04 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ 4 ਦਸੰਬਰ ਤਕ ਨਾਮਜ਼ਦਗੀਆਂ ਸਵੇਰੇ 11 ਤੋਂ ਸ਼ਾਮ 3 ਵਜੇ ਤਕ ਸਬੰਧਿਤ ਰਿਟਰਨਿੰਗ ਅਫ਼ਸਰਾਂ ਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਦਾਖਲ ਕਰਵਾਈਆਂ ਜਾ ਸਕਦੀਆਂ ਹਨ। ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 5 ਦਸੰਬਰ 2025 ਨੂੰ ਹੋਵੇਗੀ ਅਤੇ ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਮਿਤੀ 6 ਦਸੰਬਰ 2025 ਸ਼ਨਿਚਰਵਾਰ ਸ਼ਾਮ 03:00 ਵਜੇ ਤਕ ਹੋਵੇਗੀ। ਉਨ੍ਹਾਂ ਦੱਸਿਆ ਕਿ 14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਦੇ 10 ਹਲਕਿਆਂ ਅਤੇ ਬਲਾਕ ਬਰਨਾਲਾ ਦੀਆਂ 15 ਪੰਚਾਇਤ ਸੰਮਤੀਆਂ, ਸਹਿਣਾ ਤੇ ਮਹਿਲ ਕਲਾਂ ਦੀਆਂ 25-25 ਪੰਚਾਇਤ ਸੰਮਤੀਆਂ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ।