ਆਮ ਆਦਮੀ ਕਲੀਨਿਕ ਸਟਾਫ਼ ਵੱਲੋਂ OPD ਸੇਵਾਵਾਂ ਠੱਪ, ਮੰਗਾਂ ਪੂਰੀਆਂ ਹੋਣ ਤੱਕ ਹੜਤਾਲ ਜਾਰੀ ਰੱਖਣ ਦੀ ਚਿਤਾਵਨੀ
ਧਰਨੇ ਨੂੰ ਸੰਬੋਧਨ ਕਰਦਿਆਂ ਫਰੰਟ ਦੇ ਪ੍ਰਮੁੱਖ ਆਗੂਆਂ ਡਾ. ਲਵਿਸ਼ ਬਰਨਾਲਾ, ਫਾਰਮਾਸਿਸਟ ਯੂਨੀਅਨ ਦੇ ਪ੍ਰਧਾਨ ਰੌਬਿਨ ਬਰਨਾਲਾ ਅਤੇ ਸਹਾਇਕ ਸਟਾਫ਼ ਯੂਨੀਅਨ ਦੇ ਪ੍ਰਧਾਨ ਰਾਜਵੀਰ ਸਿੱਧੂ ਨੇ ਦੱਸਿਆ ਕਿ 27 ਜੁਲਾਈ ਨੂੰ ਕੀਤੀ ਗਈ ਹੜਤਾਲ ਦੌਰਾਨ ਸਰਕਾਰ ਅਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਹੋਈ ਮੀਟਿੰਗ ’ਚ ਉਨ੍ਹਾਂ ਦੀਆਂ ਤਿੰਨ ਮੁੱਖ ਮੰਗਾਂ ’ਤੇ ਸਹਿਮਤੀ ਬਣੀ ਸੀ। ਜਿਨ੍ਹਾਂ ’ਚ ਕਰਮਚਾਰੀਆਂ ਲਈ ਬਿਮਾਰੀ ਦੀ ਛੁੱਟੀ ਦੀ ਸਹੂਲਤ ਲਾਗੂ ਕਰਨਾ, ਸਮੂਹ ਕਲੀਨਿਕ ਸਟਾਫ਼ ਦੀ ਨੌਕਰੀ ਦੀ ਪੱਕੀ ਸੁਰੱਖਿਆ ਸੁਨਿਸ਼ਚਿਤ ਕਰਨਾ, ਐਂਪੈਨਲਮੈਂਟ ਪ੍ਰਣਾਲੀ ਨੂੰ ਖ਼ਤਮ ਕਰਕੇ ਸਟਾਫ਼ ਨੂੰ ਡਾਇਰੈਕਟਰੇਟ ਆਫ਼ ਹੈਲਥ ਸਰਵਿਸਿਜ਼ ਦੇ ਅਧੀਨ ਠੇ
Publish Date: Tue, 25 Aug 2026 04:36 PM (IST)
Updated Date: Tue, 25 Aug 2026 04:39 PM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਨਣ, ਬਰਨਾਲਾ। ਜ਼ਿਲ੍ਹਾ ਬਰਨਾਲਾ ਦੇ ਸਮੂਹ ਆਮ ਆਦਮੀ ਕਲੀਨਿਕਾਂ ’ਚ ਐਂਪੈਨਲਮੈਂਟ ਪ੍ਰਣਾਲੀ ਤਹਿਤ ਸੇਵਾਵਾਂ ਨਿਭਾ ਰਹੇ ਡਾਕਟਰਾਂ ਤੇ ਹੋਰ ਸਟਾਫ਼ ਵੱਲੋਂ ‘ਸਾਂਝਾ ਫਰੰਟ ਆਮ ਆਦਮੀ ਕਲੀਨਿਕ ਸਟਾਫ਼ ਯੂਨੀਅਨ’ ਦੀ ਅਗਵਾਈ ਹੇਠ ਪੂਰਨ ਹੜਤਾਲ ਕੀਤੀ ਗਈ। ਇਸ ਵਿਰੋਧ ਪ੍ਰਦਰਸ਼ਨ ਦੌਰਾਨ ਕਰਮਚਾਰੀਆਂ ਨੇ ਸਿਵਲ ਹਸਪਤਾਲ ਬਰਨਾਲਾ ਵਿਖੇ ਇਕੱਤਰ ਹੋ ਕੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।
ਹੜਤਾਲ ਦੇ ਸਿੱਟੇ ਵਜੋਂ ਆਮ ਆਦਮੀ ਕਲੀਨਿਕਾਂ ਵਿੱਚ ਓਪੀਡੀ ਸੇਵਾਵਾਂ ਪੂਰੀ ਤਰ੍ਹਾਂ ਠੱਪ ਰਹੀਆਂ, ਜਿਸ ਕਾਰਨ ਆਮ ਲੋਕਾਂ ਤੇ ਮਰੀਜ਼ਾਂ ਨੂੰ ਖੱਜਲ-ਖੁਆਰ ਹੋਣਾ ਪਿਆ। ਹੰਡਿਆਇਆ ਵਿਖੇ ਸਥਿਤ ਮਹੱਲਾ ਕਲੀਨਿਕ ਵੀ ਮੁਕੰਮਲ ਤੌਰ 'ਤੇ ਬੰਦ ਰਿਹਾ, ਜਿੱਥੇ ਦੂਰ-ਦੁਰਾਡੇ ਤੋਂ ਆਏ ਮਰੀਜ਼ ਦਵਾਈ ਲਏ ਬਿਨਾਂ ਹੀ ਨਿਰਾਸ਼ ਪਰਤਣ ਲਈ ਮਜਬੂਰ ਹੋਏ।
ਧਰਨੇ ਨੂੰ ਸੰਬੋਧਨ ਕਰਦਿਆਂ ਫਰੰਟ ਦੇ ਪ੍ਰਮੁੱਖ ਆਗੂਆਂ ਡਾ. ਲਵਿਸ਼ ਬਰਨਾਲਾ, ਫਾਰਮਾਸਿਸਟ ਯੂਨੀਅਨ ਦੇ ਪ੍ਰਧਾਨ ਰੌਬਿਨ ਬਰਨਾਲਾ ਅਤੇ ਸਹਾਇਕ ਸਟਾਫ਼ ਯੂਨੀਅਨ ਦੇ ਪ੍ਰਧਾਨ ਰਾਜਵੀਰ ਸਿੱਧੂ ਨੇ ਦੱਸਿਆ ਕਿ 27 ਜੁਲਾਈ ਨੂੰ ਕੀਤੀ ਗਈ ਹੜਤਾਲ ਦੌਰਾਨ ਸਰਕਾਰ ਅਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਹੋਈ ਮੀਟਿੰਗ ’ਚ ਉਨ੍ਹਾਂ ਦੀਆਂ ਤਿੰਨ ਮੁੱਖ ਮੰਗਾਂ ’ਤੇ ਸਹਿਮਤੀ ਬਣੀ ਸੀ। ਜਿਨ੍ਹਾਂ ’ਚ ਕਰਮਚਾਰੀਆਂ ਲਈ ਬਿਮਾਰੀ ਦੀ ਛੁੱਟੀ ਦੀ ਸਹੂਲਤ ਲਾਗੂ ਕਰਨਾ, ਸਮੂਹ ਕਲੀਨਿਕ ਸਟਾਫ਼ ਦੀ ਨੌਕਰੀ ਦੀ ਪੱਕੀ ਸੁਰੱਖਿਆ ਸੁਨਿਸ਼ਚਿਤ ਕਰਨਾ, ਐਂਪੈਨਲਮੈਂਟ ਪ੍ਰਣਾਲੀ ਨੂੰ ਖ਼ਤਮ ਕਰਕੇ ਸਟਾਫ਼ ਨੂੰ ਡਾਇਰੈਕਟਰੇਟ ਆਫ਼ ਹੈਲਥ ਸਰਵਿਸਿਜ਼ ਦੇ ਅਧੀਨ ਠੇਕੇ 'ਤੇ ਲਿਆਉਣਾ।
ਆਗੂਆਂ ਨੇ ਦੋਸ਼ ਲਾਇਆ ਕਿ ਸਹਿਮਤੀ ਬਣਨ ਦਾ ਇੱਕ ਮਹੀਨਾ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਵੱਲੋਂ ਇਨ੍ਹਾਂ ਮੰਗਾਂ ਦਾ ਕੋਈ ਲਿਖਤੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ।
ਉਨ੍ਹਾਂ ਸਪੱਸ਼ਟ ਚਿਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਮੰਨੀਆਂ ਗਈਆਂ ਮੰਗਾਂ ਦਾ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਨਹੀਂ ਹੁੰਦਾ, ਉਦੋਂ ਤੱਕ ਹੜਤਾਲ ਅਤੇ ਓਪੀਡੀ ਸੇਵਾਵਾਂ ਦਾ ਬਾਈਕਾਟ ਨਿਰੰਤਰ ਜਾਰੀ ਰਹੇਗਾ। ਇਸ ਤੋਂ ਇਲਾਵਾ, ਫਰੰਟ ਨੇ ਹੋਰ ਮੁਲਾਜ਼ਮ ਜਥੇਬੰਦੀਆਂ ਵੱਲੋਂ ਉਲੀਕੇ ਗਏ ਸੰਘਰਸ਼ੀ ਪ੍ਰੋਗਰਾਮਾਂ ਨੂੰ ਵੀ ਆਪਣਾ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ।