ਆਮ ਆਦਮੀ ਪਾਰਟੀ ਵੱਲੋਂ ਰਮਨਦੀਪ ਸਿੰਘ ਮਾਨਸ਼ਾਹੀਆ ਨੂੰ ਯੂਥ ਵਿੰਗ ਜ਼ਿਲ੍ਹਾ ਮਾਨਸਾ ਦਾ ਮੀਤ ਪ੍ਰਧਾਨ ਕੀਤਾ ਨਿਯੁਕਤ ਆਮ ਆਦਮੀ ਪਾਰਟੀ ਵੱਲੋਂ ਨੌਜਵਾਨ ਆਗੂ ਰਮਨਦੀਪ ਸਿੰਘ ਮਾਨਸ਼ਾਹੀਆ ਨੂੰ ਯੂਥ ਵਿੰਗ ਜ਼ਿਲ੍ਹਾ ਮਾਨਸਾ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਤੋਂ ਬਾਅਦ ਜ਼ਿਲ੍ਹੇ ਦੇ ਨੌਜਵਾਨਾਂ ਵਿੱਚ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲੀ। ਪਾਰਟੀ ਵਰਕਰਾਂ ਅਤੇ ਸਮਰਥਕਾਂ ਨੇ ਰਮਨਦੀਪ ਸਿੰਘ ਮਾਨਸ਼ਾਹੀਆ ਨੂੰ ਵਧਾਈ ਦਿੰਦਿਆਂ ਆਸ ਜਤਾਈ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਪਾਰਟੀ ਨਾਲ ਜੋੜਨ ਲਈ ਅਤੇ 2027 ਵਿੱਚ ਦੁਬਾਰਾ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਆਪ ਦੀ ਸਰਕਾਰ ਬਣਾਉਣ ਲਈ ਸਰਗਰਮ ਭੂਮਿਕਾ ਨਿਭਾਉਣਗੇ।
Publish Date: Sat, 25 Jul 2026 04:11 PM (IST)
Updated Date: Sat, 25 Jul 2026 04:13 PM (IST)
ਬੁੱਧਰਾਮ ਬਾਂਸਲ, ਸਰਦੂਲਗੜ੍ਹ - ਆਮ ਆਦਮੀ ਪਾਰਟੀ ਵੱਲੋਂ ਨੌਜਵਾਨ ਆਗੂ ਰਮਨਦੀਪ ਸਿੰਘ ਮਾਨਸ਼ਾਹੀਆ ਨੂੰ ਯੂਥ ਵਿੰਗ ਜ਼ਿਲ੍ਹਾ ਮਾਨਸਾ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਤੋਂ ਬਾਅਦ ਜ਼ਿਲ੍ਹੇ ਦੇ ਨੌਜਵਾਨਾਂ ਵਿੱਚ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲੀ। ਪਾਰਟੀ ਵਰਕਰਾਂ ਅਤੇ ਸਮਰਥਕਾਂ ਨੇ ਰਮਨਦੀਪ ਸਿੰਘ ਮਾਨਸ਼ਾਹੀਆ ਨੂੰ ਵਧਾਈ ਦਿੰਦਿਆਂ ਆਸ ਜਤਾਈ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਪਾਰਟੀ ਨਾਲ ਜੋੜਨ ਲਈ ਅਤੇ 2027 ਵਿੱਚ ਦੁਬਾਰਾ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਆਪ ਦੀ ਸਰਕਾਰ ਬਣਾਉਣ ਲਈ ਸਰਗਰਮ ਭੂਮਿਕਾ ਨਿਭਾਉਣਗੇ।
ਇਸ ਮੌਕੇ ਰਮਨਦੀਪ ਸਿੰਘ ਮਾਨਸ਼ਾਹੀਆ ਨੇ ਪਾਰਟੀ ਹਾਈਕਮਾਂਡ, ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਭੁੱਚਰ ਅਤੇ ਐਮ.ਐਲ.ਏ ਮਾਨਸਾ ਡਾਕਟਰ ਵਿਜੇ ਸਿੰਗਲਾ, ਐਮ.ਐਲ.ਏ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਵਾਲੀ ਅਤੇ ਐਮ.ਐਲ.ਏ ਹਲਕਾ ਬੁਢਲਾਡਾ ਪ੍ਰਿੰਸੀਪਲ ਬੁੱਧਰਾਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਨੂੰ ਜ਼ਿਲ੍ਹੇ ਵਿੱਚ ਹੋਰ ਮਜ਼ਬੂਤ ਕਰਨ ਲਈ ਦਿਨ-ਰਾਤ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਹੱਕਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਉਹ ਹਮੇਸ਼ਾ ਅੱਗੇ ਰਹਿਣਗੇ। ਇਸ ਮੌਕੇ ਉਹਨਾਂ ਨਾਲ ਗੁਰਦੀਪ ਸਿੰਘ ਭਲਾਈਕੇ, ਗੁਰੀ ਕੋਟੜਾ, ਜਸਕਰਨ ਸਿੰਘ ਘਰਾਗਣਾ, ਆਦਿ ਹਾਜ਼ਰ ਸਨ।