- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੱਚਿਆਂ ਨੂੰ ਘਰ ਲਿਜਾ ਰਹੀ ਮਾਂ ਤੇ ਬੱਚਿਆਂ ਨਾਲ ਵਾਪਰਿਆ ਹਾਦਸਾ,1 ਬੱਚੀ ਗੰਭੀਰ ਜ਼ਖਮੀ

ਦੀਪਕ ਬਾਂਸਲ, ਪੰਜਾਬੀ ਜਾਗਰਣ
ਤਪਾ ਮੰਡੀ : ਨਾਮਦੇਵ ਮਾਰਗ ਤੇ ਇੱਕ ਕਾਰ ਦੀ ਲਪੇਟ ’ਚ ਆਉਣ ਕਾਰਨ ਸਕੂਲ ’ਚੋਂ ਛੁੱਟੀ ਹੋਣ ਤੇ ਬੱਚਿਆਂ ਨੂੰ ਘਰ ਲਿਜਾ ਰਹੀ ਮਾਂ ਅਤੇ ਬੱਚਿਆਂ ਨਾਲ ਵਾਪਰੇ ਹਾਦਸੇ ’ਚ ਸਕੂਲੀ ਬੱਚੀ ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਦਕਿ ਦੂਸਰੇ ਦੋ ਹੋਰ ਬੱਚਿਆਂ ਦਾ ਬਚਾਅ ਰਿਹਾ ਤੇ ਮਾਂ ਦੇ ਮਾਮੂਲੀ ਸੱਟਾਂ ਲੱਗੀਆਂ। ਜਾਣਕਾਰੀ ਅਨੁਸਾਰ ਪ੍ਰਵੀਨ ਰਾਣੀ ਵਾਸੀ ਤਪਾ ਰੋਜ਼ਾਨਾ ਦੀ ਤਰ੍ਹਾਂ ਆਪਣੇ ਬੱਚਿਆਂ ਨੂੰ ਸਕੂਲ ’ਚੋਂ ਛੁੱਟੀ ਹੋਣ ਉਪਰੰਤ ਘਰ ਲਿਜਾਣ ਲਈ ਆਈ ਸੀ। ਜਦੋਂ ਉਹ ਆਪਣੇ ਤਿੰਨ ਬੱਚਿਆਂ ਸਮੇਤ ਸਕੂਟਰੀ ’ਤੇ ਸਵਾਰ ਹੋ ਕੇ ਗਲਤ ਸਾਈਡ ਤੋਂ ਆਪਣੇ ਘਰ ਜਾ ਰਹੇ ਸਨ ਤਾਂ ਸਾਹਮਣੇ ਤੋਂ ਆ ਰਹੀ ਇੱਕ ਕਾਰ ਜਿਸ ਨੂੰ ਇੱਕ ਮਹਿਲਾ ਚਲਾ ਰਹੀ ਸੀ ਨੇ ਉਨ੍ਹਾਂ ਨੂੰ ਆਪਣੀ ਲਪੇਟ ’ਚ ਲੈ ਲਿਆ। ਜਿਸ ਕਾਰਨ ਇਸ ਹਾਦਸੇ ’ਚ ਸਕੂਲੀ ਬੱਚੀ ਅਰਚਨਾ ਦੇਵੀ ਗੰਭੀਰ ਰੂਪ ’ਚ ਜ਼ਖਮੀ ਹੋ ਗਈ, ਜਦਕਿ ਮਾਂ ਦੇ ਮਾਮੂਲੀ ਸੱਟਾ ਲੱਗੀਆਂ ਤੇ ਦੋ ਬੱਚਿਆਂ ਦਾ ਬਚਾਅ ਰਿਹਾ। ਇਸ ਹਾਦਸੇ ’ਚ ਸਕੂਟਰੀ ਬੁਰੀ ਤਰ੍ਹਾਂ ਨੁਕਸਾਨੀ ਗਈ। ਮੌਕੇ ’ਤੇ ਮੌਜੂਦ ਲੋਕਾਂ ਨੇ ਤੁਰੰਤ ਇਸਦੀ ਸੂਚਨਾ ਮਿੰਨੀ ਸਹਾਰਾ ਕਲੱਬ ਨੂੰ ਦਿੱਤੀ, ਜਿਨ੍ਹਾਂ ਨੇ ਜ਼ਖਮੀ ਹੋਈ ਬੱਚੀ ਨੂੰ ਚੁੱਕ ਕੇ ਸਿਵਲ ਹਸਪਤਾਲ ਤਪਾ ਵਿਖੇ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਬੱਚੀ ਨੂੰ ਮੁੱਢਲੀ ਸਹਾਇਤਾ ਦੇ ਕੇ ਬਾਹਰ ਰੈਫਰ ਕਰ ਦਿੱਤਾ। ਘਟਨਾ ਦਾ ਪਤਾ ਲੱਗਦੇ ਹੀ ਤਪਾ ਸਿਟੀ ਪੁਲਿਸ ਦੇ ਮੁਲਾਜ਼ਮ ਮੌਕੇ ’ਤੇ ਪਹੁੰਚ ਗਏ ਸਨ।