
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਥਾਣਾ ਭਦੌੜ ਦੀ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਤੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ 130 ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਭਦੌੜ : ਥਾਣਾ ਭਦੌੜ ਦੀ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਤੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ 130 ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਮੁੱਖ ਅਫ਼ਸਰ ਥਾਣਾ ਭਦੌੜ ਇੰਸਪੈਕਟਰ ਹਰਸਿਮਰਨਜੀਤ ਸਿੰਘ ਦੀ ਅਗਵਾਈ ਹੇਠ ਏ.ਐੱਸ.ਆਈ. ਰਾਜਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਲਈ ਇਲਾਕੇ 'ਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਜਦੋਂ ਪੁਲਿਸ ਟੀਮ ਪਿੰਡ ਨੈਣੇਵਾਲ ਤੋਂ ਬੀੜ ਰੋਡ ਵੱਲ ਡਰੇਨ ਦੇ ਪੁਲ ਨੇੜੇ ਬੋਹੜ ਦੇ ਦਰੱਖਤ ਕੋਲ ਪਹੁੰਚੀ, ਤਾਂ ਉੱਥੇ ਤਿੰਨ ਨੌਜਵਾਨ ਇੱਕ ਪਲਾਸਟਿਕ ਦੇ ਲਿਫ਼ਾਫ਼ੇ ਦੀ ਛਾਣਬੀਣ ਕਰ ਰਹੇ ਸਨ।
ਲਿਫ਼ਾਫ਼ਾ ਪਾਰਦਰਸ਼ੀ ਤੇ ਖੁੱਲ੍ਹਾ ਹੋਣ ਕਰਕੇ ਉਸ ਵਿੱਚੋਂ ਸੰਤਰੀ ਰੰਗ ਦੀਆਂ ਗੋਲੀਆਂ ਸਾਫ਼ ਦਿਖਾਈ ਦੇ ਰਹੀਆਂ ਸਨ। ਪੁਲਿਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਜਦੋਂ ਗੋਲੀਆਂ ਦੀ ਗਿਣਤੀ ਕੀਤੀ ਤਾਂ ਉਨ੍ਹਾਂ ਕੋਲੋਂ 130 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।
ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਰਸਪਾਲ ਸਿੰਘ ਉਰਫ਼ ਪਾਲਾ ਵਾਸੀ ਸਹਿਣਾ ਰੋਡ, ਨੈਣੇਵਾਲ, ਜਗਸੀਰ ਸਿੰਘ ਉਰਫ਼ ਸੀਰਾ ਵਾਸੀ ਅਲਕੜ੍ਹਾ ਤੇ ਜਸਦੀਪ ਸਿੰਘ ਉਰਫ਼ ਦੀਪ ਵਾਸੀ ਖੋਟੇ, ਹਾਲ ਅਬਾਦ ਅਲਕੜ੍ਹਾ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਥਾਣਾ ਭਦੌੜ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 22, 61, 85 ਤਹਿਤ ਮੁਕੱਦਮਾ ਨੰਬਰ 61 ਦਰਜ ਕਰ ਲਿਆ ਹੈ। ਅਦਾਲਤ ਕੋਲੋਂ ਮੁਲਜ਼ਮਾਂ ਦਾ 2 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਅਗਲੇਰੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।