- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਫੂਡ ਅਤੇ ਸਪਲਾਈ ਕੰਟਰੋਲਰ ਮੈਡਮ ਰੂਪ ਕੌਰ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਨੂੰ ਪਿਛਲੇ ਦਿਨਾਂ ਤੋਂ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਮੇਲੇ ਵਿੱਚ ਖਾਣ-ਪੀਣ ਦੇ ਸਟਾਲ ਲਗਾਉਣ ਵਾਲੇ ਵਿਅਕਤੀ ਵਪਾਰਕ ਸਿਲੰਡਰਾਂ ਦੀ ਥਾਂ ਘਰੇਲੂ ਗੈਸ ਸਿਲੰਡਰਾਂ ਦੀ ਵਰਤੋਂ ਕਰ ਰਹੇ ਹਨ।

ਨਵਦੀਪ ਸੇਖਾ, ਪੰਜਾਬੀ ਜਾਗਰਣ, ਬਰਨਾਲਾ : ਬਰਨਾਲਾ ਦੀ ਅਨਾਜ ਮੰਡੀ ਵਿਖੇ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਚੱਲ ਰਹੇ 'ਸਵਦੇਸ਼ੀ ਮੇਲੇ' ਵਿੱਚ ਖਾਣ-ਪੀਣ ਦੀਆਂ ਸਟਾਲਾਂ 'ਤੇ ਸ਼ਰੇਆਮ ਨਿਯਮਾਂ ਦੀਆਂ ਧੱਜੀਆਂ ਉਡਾਉਂਦਿਆਂ ਘਰੇਲੂ ਗੈਸ ਸਿਲੰਡਰਾਂ ਦੀ ਵਰਤੋਂ ਕੀਤੀ ਜਾ ਰਹੀ ਸੀ। ਇਸ ਸਬੰਧੀ ਮਿਲ ਰਹੀਆਂ ਸ਼ਿਕਾਇਤਾਂ ਦੇ ਅਧਾਰ 'ਤੇ ਕਾਰਵਾਈ ਕਰਦਿਆਂ ਅੱਜ ਫੂਡ ਸਪਲਾਈ ਵਿਭਾਗ ਦੀ ਟੀਮ ਨੇ ਮੇਲੇ 'ਚ ਛਾਪੇਮਾਰੀ ਕੀਤੀ।
ਜ਼ਿਲ੍ਹਾ ਫੂਡ ਅਤੇ ਸਪਲਾਈ ਕੰਟਰੋਲਰ ਮੈਡਮ ਰੂਪ ਕੌਰ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਨੂੰ ਪਿਛਲੇ ਦਿਨਾਂ ਤੋਂ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਮੇਲੇ ਵਿੱਚ ਖਾਣ-ਪੀਣ ਦੇ ਸਟਾਲ ਲਗਾਉਣ ਵਾਲੇ ਵਿਅਕਤੀ ਵਪਾਰਕ ਸਿਲੰਡਰਾਂ ਦੀ ਥਾਂ ਘਰੇਲੂ ਗੈਸ ਸਿਲੰਡਰਾਂ ਦੀ ਵਰਤੋਂ ਕਰ ਰਹੇ ਹਨ।
ਇਹਨਾਂ ਸ਼ਿਕਾਇਤਾਂ ਦਾ ਗੰਭੀਰ ਨੋਟਿਸ ਲੈਂਦਿਆਂ ਅੱਜ ਵਿਭਾਗ ਦੀ ਟੀਮ ਵਲੋਂ ਮੇਲੇ 'ਚ ਅਚਾਨਕ ਛਾਪੇਮਾਰੀ ਕੀਤੀ ਗਈ। ਚੈਕਿੰਗ ਦੌਰਾਨ ਮੌਕੇ 'ਤੇ ਵਰਤੇ ਜਾ ਰਹੇ 8 ਘਰੇਲੂ ਗੈਸ ਸਿਲੰਡਰ ਜ਼ਬਤ ਕੀਤੇ ਗਏ ਹਨ।
ਮੈਡਮ ਰੂਪ ਕੌਰ ਸੰਧੂ ਨੇ ਸਪੱਸ਼ਟ ਕੀਤਾ ਕਿ ਵਪਾਰਕ ਕੰਮਾਂ ਲਈ ਘਰੇਲੂ ਗੈਸ ਸਿਲੰਡਰਾਂ ਦੀ ਵਰਤੋਂ ਕਰਨਾ ਕਾਨੂੰਨਨ ਅਪਰਾਧ ਹੈ। ਵਿਭਾਗ ਵਲੋਂ ਮੇਲੇ ਦੇ ਪ੍ਰਬੰਧਕਾਂ ਅਤੇ ਸਟਾਲ ਧਾਰਕਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਭਵਿੱਖ ਵਿੱਚ ਕਿਸੇ ਵੀ ਸਟਾਲ 'ਤੇ ਘਰੇਲੂ ਗੈਸ ਸਿਲੰਡਰ ਦੀ ਵਰਤੋਂ ਨਾ ਕੀਤੀ ਜਾਵੇ। ਜੇਕਰ ਅੱਗੇ ਤੋਂ ਕੋਈ ਅਜਿਹੀ ਉਲੰਘਣਾ ਕਰਦਾ ਫੜਿਆ ਗਿਆ, ਤਾਂ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।