ਫ਼ਾਜ਼ਿਲਕਾ 'ਚ ਮੇਅਰ ਚੋਣਾਂ ਨੂੰ ਲੈ ਕੇ ਸਰਗਰਮੀ ਵਧੀ, ਸੁਨੀਲ ਜਾਖੜ ਦੀ ਅਗਵਾਈ 'ਚ ਪਹੁੰਚੇ ਭਾਜਪਾ ਕੌਂਸਲਰ
ਅਬੋਹਰ ਨਗਰ ਨਿਗਮ ਦੇ ਮੇਅਰ ਦੀ ਚੋਣ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਚੋਣ ਪ੍ਰਕਿਰਿਆ ਵਿੱਚ ਹਿੱਸਾ ਲੈਣ ਲਈ ਭਾਜਪਾ ਦੇ ਕੌਂਸਲਰ ਬੱਸ ਰਾਹੀਂ ਫਾਜ਼ਿਲਕਾ ਪਹੁੰਚੇ।
Publish Date: Tue, 21 Jul 2026 03:17 PM (IST)
Updated Date: Tue, 21 Jul 2026 03:18 PM (IST)
ਰਿਤਿਸ਼ ਕੁੱਕੜ, ਪੰਜਾਬੀ ਜਾਗਰਣ, ਫਾਜ਼ਿਲਕਾ: ਅਬੋਹਰ ਨਗਰ ਨਿਗਮ ਦੇ ਮੇਅਰ ਦੀ ਚੋਣ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਚੋਣ ਪ੍ਰਕਿਰਿਆ ਵਿੱਚ ਹਿੱਸਾ ਲੈਣ ਲਈ ਭਾਜਪਾ ਦੇ ਕੌਂਸਲਰ ਬੱਸ ਰਾਹੀਂ ਫਾਜ਼ਿਲਕਾ ਪਹੁੰਚੇ।
ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਅਬੋਹਰ ਦੇ ਵਿਧਾਇਕ ਸੰਦੀਪ ਜਾਖੜ ਵੀ ਮੌਜੂਦ ਰਹੇ। ਉਨ੍ਹਾਂ ਦੀ ਮੌਜੂਦਗੀ ਵਿੱਚ ਕੌਂਸਲਰਾਂ ਨੇ ਚੋਣ ਪ੍ਰਕਿਰਿਆ ਵਿੱਚ ਹਿੱਸਾ ਲੈਣ ਲਈ ਆਪਣੀ ਹਾਜ਼ਰੀ ਲਗਵਾਈ।
ਮੇਅਰ ਦੀ ਚੋਣ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਇਸ ਦੌਰਾਨ ਸਿਆਸੀ ਆਗੂਆਂ ਅਤੇ ਸਮਰਥਕਾਂ ਦੀ ਵੀ ਖਾਸ ਚਹਲ-ਪਹਲ ਦੇਖਣ ਨੂੰ ਮਿਲੀ।