
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਆਜ਼ਾਦੀ ਦਿਹਾੜੇ ਦੇ ਸਮਾਗਮਾਂ ਦੇ ਮੱਦੇਨਜ਼ਰ ਸਬੰਧਿਤ ਵਿਭਾਗ ਨੇ ਟੋਏ ਨੂੰ ਮਿੱਟੀ ਨਾਲ ਭਰ ਕੇ ਅੱਧੇ ਰਾਹ ਤੋਂ ਬੈਰੀਕੇਡ ਹਟਾ ਦਿੱਤੇ ਸਨ। ਪਰ ਸਮਾਗਮ ਤੋਂ ਬਾਅਦ ਵਿਭਾਗੀ ਮੁਲਾਜ਼ਮਾਂ ਵੱਲੋਂ ਉੱਥੇ ਮੁੜ ਬੈਰੀਕੇਡ ਲਗਾਉਣ ਦੀ ਜ਼ਹਿਮਤ ਨਹੀਂ ਉਠਾਈ ਗਈ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਸਥਾਨਕ ਕਚਹਿਰੀ ਚੌਕ ਵਿਖੇ ਪ੍ਰਸ਼ਾਸਨ ਦੀ ਵੱਡੀ ਅਣਗਹਿਲੀ ਕਾਰਨ 'ਮੁੱਖ ਮੰਤਰੀ ਤੀਰਥ ਯਾਤਰਾ' ਦੀ ਇੱਕ ਬੱਸ ਸੜਕ ਦੇ ਵਿਚਕਾਰ ਬਣੇ ਡੂੰਘੇ ਟੋਏ ਵਿੱਚ ਧੱਸ ਗਈ। ਮੌਕੇ 'ਤੇ ਜਾ ਕੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਕਚਹਿਰੀ ਚੌਂਕ ਵਿਖੇ ਪਿਛਲੇ ਕਾਫ਼ੀ ਸਮੇਂ ਤੋਂ ਇੱਕ ਵੱਡਾ ਟੋਇਆ ਬਣਿਆ ਹੋਇਆ ਸੀ, ਜਿਸ ਨੂੰ ਬੀਤੇ ਦਿਨੀਂ ਪ੍ਰਸ਼ਾਸਨ ਵੱਲੋਂ ਠੀਕ ਕਰਵਾ ਕੇ ਸੁਰੱਖਿਆ ਵਜੋਂ ਅੱਗੇ ਬੈਰੀਕੇਡ ਲਗਾਏ ਗਏ ਸਨ।
ਆਜ਼ਾਦੀ ਦਿਹਾੜੇ ਦੇ ਸਮਾਗਮਾਂ ਦੇ ਮੱਦੇਨਜ਼ਰ ਸਬੰਧਿਤ ਵਿਭਾਗ ਨੇ ਟੋਏ ਨੂੰ ਮਿੱਟੀ ਨਾਲ ਭਰ ਕੇ ਅੱਧੇ ਰਾਹ ਤੋਂ ਬੈਰੀਕੇਡ ਹਟਾ ਦਿੱਤੇ ਸਨ। ਪਰ ਸਮਾਗਮ ਤੋਂ ਬਾਅਦ ਵਿਭਾਗੀ ਮੁਲਾਜ਼ਮਾਂ ਵੱਲੋਂ ਉੱਥੇ ਮੁੜ ਬੈਰੀਕੇਡ ਲਗਾਉਣ ਦੀ ਜ਼ਹਿਮਤ ਨਹੀਂ ਉਠਾਈ ਗਈ। ਜਦੋਂ ਇਹ ਮੁੱਖ ਮੰਤਰੀ ਤੀਰਥ ਯਾਤਰਾ ਦੀ ਬੱਸ ਕਚਹਿਰੀ ਚੌਕ ਤੋਂ ਸ਼ਹਿਰ ਵੱਲ ਜਾ ਰਹੀ ਸੀ, ਤਾਂ ਮਿੱਟੀ ਕੱਚੀ ਹੋਣ ਕਰਕੇ ਬੱਸ ਦਾ ਅਗਲਾ ਟਾਇਰ ਉਸੇ ਟੋਏ ਵਿੱਚ ਧੱਸ ਗਿਆ।
ਬੱਸ ਦੇ ਡਰਾਈਵਰ ਅਜੇ ਕੁਮਾਰ ਨੇ ਦੱਸਿਆ ਕਿ ਘਟਨਾ ਦੇ ਸਮੇਂ ਬੱਸ ਵਿੱਚ ਕੋਈ ਵੀ ਯਾਤਰੀ ਮੌਜੂਦ ਨਹੀਂ ਸੀ, ਜਿਸ ਕਰਕੇ ਕੋਈ ਜਾਨੀ ਜਾਂ ਮਾਲੀ ਨੁਕਸਾਨ ਹੋਣ ਤੋਂ ਬਚਾਅ ਰਿਹਾ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਬੱਸ ਨੇ ਅੱਜ ਸ਼ਾਮ ਨੂੰ ਸ਼ਰਧਾਲੂਆਂ ਦੀ ਸੰਗਤ ਨੂੰ ਹਰਿਦੁਆਰ ਦੀ ਧਾਰਮਿਕ ਯਾਤਰਾ ਲਈ ਲੈ ਕੇ ਰਵਾਨਾ ਹੋਣਾ ਸੀ। ਸਥਾਨਕ ਲੋਕਾਂ ਨੇ ਪ੍ਰਸ਼ਾਸਨ ਦੀ ਇਸ ਅਣਗਹਿਲੀ 'ਤੇ ਰੋਸ ਪ੍ਰਗਟਾਉਂਦਿਆਂ ਮੰਗ ਕੀਤੀ ਹੈ ਕਿ ਸ਼ਹਿਰ ਦੀਆਂ ਮੁੱਖ ਸੜਕਾਂ ਦੇ ਟੋਇਆਂ ਨੂੰ ਪੱਕੇ ਤੌਰ 'ਤੇ ਠੀਕ ਕੀਤਾ ਜਾਵੇ। ਮਹੀਨਿਆਂ ਵੱਧੀ ਕਚਹਿਰੀ ਚੌਂਕ ਚੋਂ ਇਸ ਟੋਏ ਨੂੰ ਮੁਕੰਮਲ ਤੌਰ 'ਤੇ ਬੰਦ ਕਰਕੇ ਆਵਾਜਾਈ ਨੂੰ ਨਿਰਵਿਘਨ ਕਰਦਿਆਂ ਇਸ ਰਸਤੇ ਨੂੰ ਬੈਰੀਗੇਟਾਂ ਤੋਂ ਮੁਕਤ ਕੀਤਾ ਜਾਵੇ।