- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਗਰ ਕੌਂਸਲ ਬਰਨਾਲਾ ਦੀ ਟੀਮ ਵੱਲੋਂ ਪੁਲਿਸ ਦੀ ਦੇਖ-ਰੇਖ ਹੇਠ ਸ਼ਹਿਰ ਵਿੱਚੋਂ ਕੂੜੇ ਦੇ ਢੇਰ ਚੁੱਕਣ ਦਾ ਵਿਰੋਧ ਕਰ ਰਹੇ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਸਮੇਂ ਨਾਇਬ ਤਹਿਸੀਲਦਾਰ ਸੁਖਬੀਰ ਸਿੰਘ ਬਤੌਰ ਡਿਊਟੀ ਮੈਜਿਸਟਰੇਟ ਤਾਇਨਾਤ ਸਨ। ਲਾਠੀਚਾਰਜ ਵਾਲੇ ਦਿਨ ਤੋਂ ਹੀ ਮੀਡੀਆ ਕਰਮਚਾਰੀ ਡਿਊਟੀ ਮੈਜਿਸਟਰੇਟ ਬਾਰੇ ਜਾਣਕਾਰੀ ਲੈਣ ਦੀ ਕੋਸ਼ਿਸ਼ ਕਰ ਰਹੇ ਸਨ, ਪਰ ਪ੍ਰਸ਼ਾਸਨ ਵੱਲੋਂ ਇਸ ਨਿਯੁਕਤੀ ਨੂੰ ਗੁਪਤ ਰੱਖਿਆ ਜਾ ਰਿਹਾ ਸੀ। ਇਸ ਗੱਲ ਦਾ ਖੁਲਾਸਾ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਸਾਹਮਣੇ ਬਰਨਾਲਾ ਦੇ ਉੱਚ ਪੁਲਿਸ ਅਧਿਕਾਰੀਆਂ ਦੀ ਪੇਸ਼ੀ ਦੌਰਾਨ ਹੋਇਆ।

-ਦੋ ਡੀਐਸਪੀ ਕਈ ਐਸਐਚਓ ਸਣੇ 73 ਪੁਲਿਸ ਮੁਲਾਜ਼ਮਾਂ ਦੀ ਸੀ ਟੀਮ
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਨਗਰ ਕੌਂਸਲ ਬਰਨਾਲਾ ਦੀ ਟੀਮ ਵੱਲੋਂ ਪੁਲਿਸ ਦੀ ਦੇਖ-ਰੇਖ ਹੇਠ ਸ਼ਹਿਰ ਵਿੱਚੋਂ ਕੂੜੇ ਦੇ ਢੇਰ ਚੁੱਕਣ ਦਾ ਵਿਰੋਧ ਕਰ ਰਹੇ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਸਮੇਂ ਨਾਇਬ ਤਹਿਸੀਲਦਾਰ ਸੁਖਬੀਰ ਸਿੰਘ ਬਤੌਰ ਡਿਊਟੀ ਮੈਜਿਸਟਰੇਟ ਤਾਇਨਾਤ ਸਨ। ਲਾਠੀਚਾਰਜ ਵਾਲੇ ਦਿਨ ਤੋਂ ਹੀ ਮੀਡੀਆ ਕਰਮਚਾਰੀ ਡਿਊਟੀ ਮੈਜਿਸਟਰੇਟ ਬਾਰੇ ਜਾਣਕਾਰੀ ਲੈਣ ਦੀ ਕੋਸ਼ਿਸ਼ ਕਰ ਰਹੇ ਸਨ, ਪਰ ਪ੍ਰਸ਼ਾਸਨ ਵੱਲੋਂ ਇਸ ਨਿਯੁਕਤੀ ਨੂੰ ਗੁਪਤ ਰੱਖਿਆ ਜਾ ਰਿਹਾ ਸੀ। ਇਸ ਗੱਲ ਦਾ ਖੁਲਾਸਾ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਸਾਹਮਣੇ ਬਰਨਾਲਾ ਦੇ ਉੱਚ ਪੁਲਿਸ ਅਧਿਕਾਰੀਆਂ ਦੀ ਪੇਸ਼ੀ ਦੌਰਾਨ ਹੋਇਆ।
--ਦੋ ਡੀਐਸਪੀ ਕਈ ਐਸਐਚਓ ਸਣੇ 73 ਪੁਲਿਸ ਮੁਲਾਜ਼ਮਾਂ ਦੀ ਸੀ ਟੀਮ
ਐੱਸ.ਸੀ. ਕਮਿਸ਼ਨ ਦੇ ਸਾਹਮਣੇ ਜ਼ਿਲ੍ਹਾ ਪੁਲਿਸ ਮੁਖੀ, ਬਰਨਾਲਾ ਵੱਲੋਂ ਪੇਸ਼ ਹੋਏ ਐੱਸ.ਪੀ. (ਡੀ) ਅਸ਼ੋਕ ਕੁਮਾਰ ਨੇ ਚੇਅਰਮੈਨ ਨੂੰ ਦੱਸਿਆ ਕਿ ਡਿਪਟੀ ਕਮਿਸ਼ਨਰ, ਬਰਨਾਲਾ ਵੱਲੋਂ ਕੂੜਾ ਚੁੱਕਣ ਸਮੇਂ ਐੱਸ.ਐੱਸ.ਪੀ. ਬਰਨਾਲਾ ਤੋਂ ਪੁਲਿਸ ਸਹਾਇਤਾ ਮੰਗੀ ਗਈ ਸੀ। ਇਸ ਤੋਂ ਬਾਅਦ ਐੱਸ.ਐੱਸ.ਪੀ. ਵੱਲੋਂ ਮੌਕੇ 'ਤੇ 2 ਡੀ.ਐੱਸ.ਪੀ. ਅਤੇ ਕੁੱਝ ਐੱਸ.ਐੱਚ.ਓਜ਼ ਸਮੇਤ ਕੁੱਲ 73 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਸਨ।
ਚੇਅਰਮੈਨ ਦੇ ਸਵਾਲ ਦਾ ਜਵਾਬ ਦਿੰਦਿਆਂ ਐੱਸ.ਪੀ. (ਡੀ) ਨੇ ਦੱਸਿਆ ਕਿ ਮੌਕੇ 'ਤੇ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਤਹਿਸੀਲਦਾਰ ਨੂੰ ਬਤੌਰ ਡਿਊਟੀ ਮੈਜਿਸਟਰੇਟ ਨਿਯੁਕਤ ਕੀਤਾ ਗਿਆ ਸੀ, ਪਰ ਉਹ ਕਿਸੇ ਕਾਰਨ ਹਾਜ਼ਰ ਨਹੀਂ ਹੋ ਸਕੇ, ਜਿਸ ਕਰਕੇ ਨਾਇਬ ਤਹਿਸੀਲਦਾਰ ਨੂੰ ਇਹ ਜ਼ੁੰਮੇਵਾਰੀ ਸੌਂਪੀ ਗਈ।
ਉਂਜ ਭਾਵੇਂ ਲਾਠੀਚਾਰਜ ਲਈ ਡੀ.ਐੱਸ.ਪੀ. ਬਰਨਾਲਾ ਸਤਬੀਰ ਸਿੰਘ ਨੂੰ ਹੀ ਮੁੱਖ ਜੁੰਮੇਵਾਰ ਮੰਨਿਆ ਜਾ ਰਿਹਾ ਹੈ, ਪਰ ਐੱਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਮੌਕੇ 'ਤੇ ਮੌਜੂਦ ਦੂਜੇ ਡੀ.ਐੱਸ.ਪੀ. ਜਸਵਿੰਦਰ ਕੌਰ ਨੂੰ ਵੀ ਜਾਂਚ ਵਿੱਚ ਸ਼ਾਮਲ ਕਰਨ ਦੇ ਹੁਕਮ ਦਿੱਤੇ ਹਨ।
--DIG ਰੈਂਕ ਦੇ ਅਧਿਕਾਰੀ ਤੋਂ ਜਾਂਚ ਕਰਵਾਉਣ ਤੇ ਹੋਰ ਹਦਾਇਤਾਂ
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਲਈ ਐੱਸ.ਪੀ. ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਜਾਂਚ ਟੀਮ (SIT) ਬਣਾਈ ਗਈ ਹੈ। ਇਸ 'ਤੇ ਚੇਅਰਮੈਨ ਨੇ ਡੀ.ਜੀ.ਪੀ. ਪੰਜਾਬ ਨੂੰ ਪੱਤਰ ਲਿਖਣ ਦੇ ਹੁਕਮ ਦਿੱਤੇ ਤਾਂ ਜੋ ਇਸ ਪੂਰੇ ਮਾਮਲੇ ਦੀ ਸੁਣਵਾਈ ਬਰਨਾਲਾ ਜ਼ਿਲ੍ਹੇ ਤੋਂ ਬਾਹਰ, ਘੱਟੋ-ਘੱਟ ਡੀ.ਆਈ.ਜੀ. ਰੈਂਕ ਦੇ ਅਧਿਕਾਰੀ ਦੀ ਨਿਗਰਾਨੀ ਹੇਠ ਕਰਵਾਈ ਜਾ ਸਕੇ।
ਕਮਿਸ਼ਨ ਨੇ ਹਦਾਇਤ ਕੀਤੀ ਕਿ ਲਾਠੀਚਾਰਜ ਵਿੱਚ ਸ਼ਾਮਲ ਇੱਕ ਐੱਸ.ਐੱਚ.ਓ. ਦੇ ਡਰਾਈਵਰ ਨੂੰ ਵੀ ਦੋਸ਼ੀ ਪੁਲਿਸ ਮੁਲਾਜ਼ਮਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਜਾਵੇ। ਨਾਲ ਹੀ, ਡਿਊਟੀ 'ਤੇ ਤਾਇਨਾਤ 73 ਮੁਲਾਜ਼ਮਾਂ ਵਿੱਚੋਂ ਉਨ੍ਹਾਂ ਪੁਲਿਸ ਵਾਲਿਆਂ ਦੀ ਅੱਡ ਤੋਂ ਲਿਸਟ ਦਿੱਤੀ ਜਾਵੇ ਜਿਨ੍ਹਾਂ ਨੇ ਸਫ਼ਾਈ ਸੇਵਕਾਂ 'ਤੇ ਡੰਡੇ ਚਲਾਏ ਸਨ।
ਜਦੋਂ ਕਮਿਸ਼ਨ ਵੱਲੋਂ ਘਟਨਾ ਦੀਆਂ ਵੀਡੀਓਜ਼ ਮੰਗੀਆਂ ਗਈਆਂ, ਤਾਂ ਪੁਲਿਸ ਅਧਿਕਾਰੀਆਂ ਨੇ ਸਿਰਫ਼ ਉਹ ਹਿੱਸਾ ਦਿਖਾਇਆ ਜਿਸ ਵਿੱਚ ਸਫ਼ਾਈ ਕਰਮਚਾਰੀ ਪੁਲਿਸ 'ਤੇ ਕੂੜਾ ਸੁੱਟ ਰਹੇ ਸਨ। ਇਸ 'ਤੇ ਚੇਅਰਮੈਨ ਨੇ ਸਖ਼ਤ ਰੁਖ਼ ਅਪਣਾਉਂਦਿਆਂ ਕੂੜਾ ਸੁੱਟਣ ਦੀ ਘਟਨਾ ਤੋਂ ਪਹਿਲਾਂ ਦੀਆਂ ਸਾਰੀਆਂ ਵੀਡੀਓਜ਼ ਅਤੇ ਤਸਵੀਰਾਂ ਪੇਸ਼ ਕਰਨ ਦੇ ਹੁਕਮ ਦਿੱਤੇ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਸਫ਼ਾਈ ਕਰਮਚਾਰੀ ਕਿਸ ਵਜ੍ਹਾ ਕਰਕੇ ਇੰਨੇ ਗੁੱਸੇ ਵਿੱਚ ਆਏ।