- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਸਾਦੀਹਰੀ ਦੇ ਜ਼ਮੀਨੀ ਮਸਲੇ ਦੇ ਪੱਕੇ ਹੱਲ ਲਈ ਮੋਰਚਾ ਮੁੜ ਤੋਂ ਸ਼ੁਰੂ

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ,
ਦਿੜ੍ਹਬਾ : ਜ਼ਮੀਨ ਪ੍ਰਾਪਤੀ ਸੰਘਰਸ ਕਮੇਟੀ ਵੱਲੋਂ ਪਿਛਲੇ ਲੰਬੇ ਸਮੇ ਤੋਂ ਚੱਲ ਰਹੇ ਪਿੰਡ ਸਾਦੀਹਰੀ ਦੇ ਨਜੂਲ ਜ਼ਮੀਨ ਦੇ ਵਿਵਾਦ ਨੂੰ ਪੱਕੇ ਤੌਰ ’ਤੇ ਹੱਲ ਕਰਨ ਲਈ ਮੋਰਚਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਅੱਗੇ ਮੁੜ ਤੋਂ ਸ਼ੁਰੂ ਕੀਤਾ ਗਿਆ।
ਕਿਉਂਕਿ ਪਿਛਲੇ ਸਮੇ ਵੀ ਪ੍ਰਸ਼ਾਸਨ (ਸਿਵਲ ਤੇ ਪੁਲਿਸ ਪ੍ਰਸ਼ਾਸਨ)ਵੱਲੋਂ ਮੰਗਾਂ ਨੂੰ ਹੱਲ ਕਰਨ ਲਈ ਦੋ ਦਿਨ ਦਾ ਸਮਾਂ ਮੰਗਿਆ ਗਿਆ ਸੀ ਪਰ ਇਕ ਹਫਤਾ ਬੀਤ ਜਾਣ ਤੋਂ ਬਾਅਦ ਵੀ ਪ੍ਰਸ਼ਾਸਨ ਵੱਲੋਂ ਕੋਈ ਢੁੱਕਵਾਂ ਹੱਲ ਕੱਢਣ ਲਈ ਕੋਈ ਵੀ ਯੋਗ ਕਦਮ ਨਹੀਂ ਚੁੱਕਿਆ ਗਿਆ। ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜਰਨਲ ਸਕੱਤਰ ਬਿੱਕਰ ਸਿੰਘ ਹਥੋਆ, ਇਲਾਕਾ ਸਕੱਤਰ ਗੁਰਵਿੰਦਰ ਸਿੰਘ ਸਾਦੀਹਰੀ ਨੇ ਕਿਹਾ ਕਿ ਆਪ ਸਰਕਾਰ ਦੇ ਸਮੇ ਪਿੰਡ ਸਾਦੀਹਰੀ ਦੇ ਦਰਜਨਾਂ ਨੌਜਵਾਨਾਂ ਤੇ ਝੂਠੇ ਪਰਚੇ ਪਾ ਕੇ ਨੌਜਵਾਨਾਂ ਦਾ ਭਵਿੱਖ ਖਰਾਬ ਕਰ ਦਿੱਤਾ ਗਿਆ ਹੈ ਤੇ ਪਿੰਡ ਦੇ ਨਜੂਲ ਸੁਸਾਇਟੀਆਂ ਦੀ ਜ਼ਮੀਨ ਦੇ ਮਸਲੇ ਨੂੰ ਜਾਣ ਬੁੱਝ ਕੇ ਲਟਕਾਇਆ ਜਾ ਰਿਹਾ ਹੈ ਇਸ ਮਸਲੇ ਬਾਬਤ ਪ੍ਰਸ਼ਾਸਨ ਨਾਲ 50 ਤੋਂ ਉਪਰ ਮੀਟਿੰਗਾਂ ਕਰਨ ਤੋਂ ਬਾਅਦ ਵੀ ਸਾਰੀਆਂ ਮੰਗਾਂ ਨੂੰ ਮੰਨ ਕੇ ਜਮੀਨੀ ਪੱਧਰ ’ਤੇ ਲਾਗੂ ਨਹੀਂ ਕੀਤਾ ਜਾ ਰਿਹਾ ‘ਆਪ’ ਸਰਕਾਰ ਦੀ ਦਲਿਤ ਵਿਰੋਧੀ ਮਾਨਸਿਕਤਾ ਕਾਰਨ ਸੰਘਰਸ਼ ਕਰ ਰਹੇ ਲੋਕਾਂ ਨੂੰ ਡੰਡੇ ਦੇ ਜ਼ੋਰ ’ਤੇ ਦਬਾਇਆ ਜਾ ਰਿਹਾ ਹੈ। ਆਗੂਆਂ ਵੱਲੋਂ ਐਲਾਨ ਕੀਤਾ ਗਿਆ ਕਿ ਜ਼ਮੀਨ ਦੇ ਮਸਲੇ ਦਾ ਪੱਕਾ ਹੱਲ ਕਰਨ ਤੇ ਝੂਠੇ ਪਰਚੇ ਰੱਦ ਕਰਨ ਤੱਕ ਸੰਘਰਸ਼ ਜਾਰੀ ਰਹੇਗਾ ਤੇ ਕੱਲ ਤੋਂ ਵੱਖ -ਵੱਖ ਇਲਾਕਿਆ ਚੋਂ ਬਣਦੀ ਸ਼ਮੂਲੀਅਤ ਹੁੰਦੀ ਰਹੇਗੀ। ਆਗੂਆਂ ਵੱਲੋਂ ਐਲਾਨ ਕੀਤਾ ਗਿਆ ਕੀ ਅਗਲੀ ਰਣਨੀਤੀ ਲਈ ਜੋਨਲ ਕਮੇਟੀ ਦੀ ਮੀਟਿੰਗ ਬੁਲਾਈ ਗਈ ਹੈ।
ਇਸ ਮੌਕੇ ਰਾਜੂ ਸਾਦੀਹਰੀ, ਸਤਿਗੁਰ ਰਾਏਧਰਾਨਾ, ਲੱਖੀ ਸਾਦੀਹਰੀ, ਮੱਖਣ ਸਿੰਘ, ਜਗਤਾਰ ਸਿੰਘ, ਮਿੱਠੂ ਸਿੰਘ, ਜੱਗੀ ਸਿੰਘ ਆਦਿ ਹਾਜਰ ਸਨ।