- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਗਰ ਨਿਗਮ ਬਰਨਾਲਾ ਚੋਣਾਂ ’ਚ ਹੋਈਆਂ ਕਥਿਤ ਧਾਂਦਲੀਆਂ ਖ਼ਿਲਾਫ਼ ਅਕਾਲੀ ਦਲ ਨੇ ਹਾਈਕੋਰਟ ਜਾਣ ਦਾ ਕੀਤਾ ਐਲਾਨ

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ
ਬਰਨਾਲਾ : ਨਗਰ ਨਿਗਮ ਬਰਨਾਲਾ ਦੀਆਂ ਚੋਣਾਂ ਦੌਰਾਨ ਹੋਈਆਂ ਕਥਿਤ ਬੇਨਿਯਮੀਆਂ ਤੇ ਧਾਂਦਲੀਆਂ ਦੇ ਵਿਰੋਧ ’ਚ ਸ੍ਰੋਮਣੀ ਅਕਾਲੀ ਦਲ ਨੇ ਹੁਣ ਅਦਾਲਤ ਦਾ ਦਰਵਾਜ਼ਾ ਖੜਕਾਉਣ ਦਾ ਫ਼ੈਸਲਾ ਕੀਤਾ ਹੈ। ਅਕਾਲੀ ਆਗੂਆਂ ਨੇ ਐਲਾਨ ਕੀਤਾ ਹੈ ਕਿ ਉਹ ਇਨ੍ਹਾਂ ਚੋਣਾਂ ਖ਼ਿਲਾਫ਼ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਪਟੀਸ਼ਨ ਦਾਇਰ ਕਰਨਗੇ। ਇਸ ਸਬੰਧੀ ਅਕਾਲੀ ਦਲ ਦੇ ਬਰਨਾਲਾ ਤੋਂ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਨੇ ਪ੍ਰਸ਼ਾਸਨ ’ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਦੋਸ਼ ਲਾਇਆ ਕਿ ਵਧੀਕ ਡਿਪਟੀ ਕਮਿਸ਼ਨਰ ਨੇ ਪਹਿਲਾਂ ਤਾਂ ਉਨ੍ਹਾਂ ਨੂੰ ਸਿਰਫ਼ ਲਾਰੇ-ਲੱਪੇ ਲਾ ਕੇ ਟਾਲਿਆ ਤੇ ਹੁਣ ਉਹ ਖ਼ੁਦ ਲੰਮੀ ਛੁੱਟੀ ’ਤੇ ਚਲੇ ਗਏ ਹਨ। ਇਸ ਮੌਕੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ ਮੀਤ ਪ੍ਰਧਾਨ ਪੰਜਾਬ ਤੇ ਨਗਰ ਕੌਂਸਲ ਬਰਨਾਲਾ ਦੇ ਸਾਬਕਾ ਪ੍ਰਧਾਨ ਸੰਜੀਵ ਸ਼ੋਰੀ, ਬੇਅੰਤ ਸਿੰਘ ਬਾਠ, ਧਰਮਿੰਦਰ ਸਿੰਘ ਘੜੀਆਂ ਵਾਲਾ, ਤੇਜਿੰਦਰ ਸਿੰਘ ਸੋਨੀ ਜਾਗਲ, ਅਕਾਲੀ ਆਗੂਆਂ ਮੁਤਾਬਕ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਇਹ ਵਤੀਰਾ ਸਿੱਧੇ ਤੌਰ ’ਤੇ ਸੱਤਾਧਾਰੀ ਧਿਰ ਨੂੰ ਲਾਹਾ ਪਹੁੰਚਾਉਣ ਤੇ ਲੋਕਤੰਤਰ ਦਾ ਘਾਣ ਕਰਨ ਵਾਲਾ ਹੈ, ਜਿਸ ਦਾ ਇਨਸਾਫ਼ ਹੁਣ ਅਦਾਲਤ ਰਾਹੀਂ ਲਿਆ ਜਾਵੇਗਾ।
- ਅਕਾਲੀ ਮੰਗ ਰਹੇ ਨੇ ਚੋਣਾਂ ਦੌਰਾਨ ਦੀ ਫੁਟੇਜ
ਸ਼੍ਰੋਮਣੀ ਅਕਾਲੀ ਦਲ ਬਰਨਾਲਾ ਦੇ ਇੱਕ ਵਫਦ ਵੱਲੋਂ ਹੋਈਆਂ ਚੋਣਾਂ ਦੀ ਫੂਟੇਜ ਲੈਣ ਸਬੰਧੀ ਪਹਿਲਾਂ ਸ਼ੁੱਕਰਵਾਰ ਨੂੰ ਇਥੇ ਜਿਲ੍ਹਾ ਬਰਨਾਲਾ ਦੇ ਡਿਪਟੀ ਕਮਿਸ਼ਨਰ ਨੂੰ ਮਿਲਿਆ ਸੀ। ਉਸ ਦਿਨ ਉਨ੍ਹਾਂ ਬੁੱਧਵਾਰ ਅੱਜ ਦੇ ਦਿਨ ਕੋਈ ਨਾ ਕੋਈ ਜਵਾਬ ਦੇਣ ਦਾ ਵਾਅਦਾ ਕੀਤਾ ਸੀ। ਜਦੋਂ ਅੱਜ ਦੋਬਾਰਾ ਵਧੀਕ ਡਿਪਟੀ ਕਮਿਸ਼ਨਰ ਬਰਨਾਲਾ ਰੀਟਰਨਿੰਗ ਅਧਿਕਾਰੀ ਨੂੰ ਮਿਲਣ ਲਈ ਸ਼ੋਮਣੀ ਅਕਾਲੀ ਦਲ ਦੀ ਸਮੁੱਚੀ ਟੀਮ ਦਿੱਤੇ ਸਮੇਂ ’ਤੇ ਪਹੁੰਚੀ ਤਾਂ ਸਬੰਧਿਤ ਅਧਿਕਾਰੀਆਂ ਵੱਲੋਂ ਉਨ੍ਹਾਂ ਬਾਰੇ ਲੰਬੀ ਛੁੱਟੀ ’ਤੇ ਜਾਣ ਦਾ ਕਿਹਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਹਲਕਾ ਇੰਚਾਰਜ ਕੁਲਵੰਤ ਸਿੰਘ ਤੇ ਹੋਰ ਅਕਾਲੀ ਆਗੂ ਵਰਕਰਾਂ ਦੀ ਅਗਵਾਈ ’ਚ ਉਨ੍ਹਾਂ ਕਿਹਾ ਕਿ ਇਸ ਤੋਂ ਜ਼ਾਹਰ ਹੁੰਦਾ ਹੈ ਕਿ ਲੰਘੀਆਂ ਚੋਣਾਂ ’ਚ ਸਰਕਾਰ ਵੱਲੋਂ ਵੱਡੀ ਹੇਰਾਫੇਰੀ ਕੀਤੀ ਗਈ ਹੈ। ਉਨ੍ਹਾਂ ਦੀ ਫੁਟੇਜ ਨਾ ਦੇਣ ਦੀ ਮਨਸ਼ਾ ਹੈ। ਇਸ ਤੋਂ ਪਹਿਲਾਂ ਵੀ ਤਿੰਨ ਵਾਰ ਮਿਲਿਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਸਾਰੀਆਂ ਸਿਆਸੀ ਪਾਰਟੀਆਂ ਨੂੰ ਨਾਲ ਲੈ ਕੇ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ ਤੇ ਜਲਦ ਹੀ ਹਾਈਕੋਰਟ ਦਾ ਰੁਖ ਕੀਤਾ ਜਾਵੇਗਾ।