ਅਕਾਲੀ ਵਰਕਰਾਂ ਨੇ ਮਜੀਠੀਆ ਦੇ ਰਿਹਾਅ ਹੋਣ ਦੀ ਖੁਸ਼ੀ ’ਚ ਵੰਡੇ ਲੱਡੂ
ਅਕਾਲੀ ਵਰਕਰਾਂ ਨੇ ਬਿਕਰਮ ਸਿੰਘ ਮਜੀਠੀਆ ਦੇ ਜੇਲ ’ਚੋਂ ਰਿਹਾਅ ਹੋਣ ਦੀ ਖੁਸ਼ੀ 'ਚ ਲੱਡੂ ਵੰਡੇ
Publish Date: Wed, 04 Feb 2026 05:33 PM (IST)
Updated Date: Wed, 04 Feb 2026 05:35 PM (IST)
ਦੀਪਕ ਬਾਂਸਲ, ਪੰਜਾਬੀ ਜਾਗਰਣ ਤਪਾ ਮੰਡੀ : ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਦਿੱਤੀ ਜ਼ਮਾਨਤ ਦੀ ਖੁਸ਼ੀ ’ਚ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸ਼ਹਿਰੀ ਪ੍ਰਧਾਨ ਉਗਰ ਸੈਨ ਮੌੜ ਦੀ ਅਗਵਾਈ ਹੇਠ ਯੂਥ ਨੇ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ। ਦੱਸ ਦਈਏ ਕਿ ਪੰਜਾਬ ਦੇ ਸਾਬਕਾ ਮੰਤਰੀ ਮਜੀਠੀਆ ਪਿਛਲੇ ਸੱਤ ਮਹੀਨਿਆਂ ਤੋਂ ਨਾਭਾ ਜੇਲ੍ਹ ਵਿਚ ਨਜ਼ਰਬੰਦ ਸਨ। ਇਸ ਮੌਕੇ ਰੂਬਰੂ ਹੁੰਦਿਆਂ ਸੀਨੀਅਰ ਅਕਾਲੀ ਆਗੂ ਉਗਰ ਸੈਨ ਮੌੜ ਨੇ ਕਿਹਾ ਕਿ ਮਜੀਠੀਆ ਦੇ ਰਿਹਾਈ ਨੂੰ ਲੈ ਕੇ ਸਮੁੱਚੇ ਯੂਥ ’ਚ ਭਾਰੀ ਉਤਸਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ ਅਤੇ ਸੱਚ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ। ਇਸ ਮੌਕੇ ਉਨ੍ਹਾਂ ਮਜੀਠੀਆ ਦੇ ਰਿਹਾਅ ਹੋਣ ਦੀ ਖੁਸ਼ੀ ਵਿਚ ਨਾਅਰੇ ਵੀ ਲਗਾਏ। ਇਸ ਮੌਕੇ ਮੋਨੂੰ ਮੌੜ, ਸ਼ਬੀ ਗਰਗ, ਸੋਨੂੰ ਮੱਲੀ ਆਦਿ ਮੌਜੂਦ ਸਨ।