ਅਕਾਲੀਆਂ ਨੇ ਕਾਂਗਰਸ ਦਾ ਪੁਤਲਾ ਫੂਕਿਆ
ਅਕਾਲੀਆਂ ਨੇ ਕਾਂਗਰਸ ਦਾ ਪੁਤਲਾ ਫੂਕਿਆ
Publish Date: Mon, 24 Aug 2026 07:35 PM (IST)
Updated Date: Tue, 25 Aug 2026 04:01 AM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਸ੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਵੱਲੋਂ ਰਣਦੀਪ ਸਿੰਘ ਢਿੱਲੋੰ ਜ਼ਿਲ੍ਹਾ ਪ੍ਧਾਨ ਯੂਥ ਅਕਾਲੀ ਦਲ ਦੀ ਅਗਵਾਈ ਕਾਂਗਰਸ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਅਕਾਲੀ ਵਰਕਰਾਂ ਨੇ ਕਾਂਗਰਸ ਦਾ ਪੁਤਲਾ ਫੂਕ ਕੇ ਆਪਣਾ ਰੋਸ ਜ਼ਾਹਰ ਕੀਤਾ ਤੇ ਕਾਂਗਰਸ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਰਣਦੀਪ ਸਿੰਘ ਢਿੱਲੋਂ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਨੇ ਕਿਹਾ ਕਿ ਸੱਜਣ ਕੁਮਾਰ ਨੂੰ ਕਾਂਗਰਸ ਸਰਕਾਰ ਆਪਣਾ ਆਇਲ ਮੰਨ ਰਹੀ ਹੈ। ਕਾਂਗਰਸੀ ਆਗੂਆਂ ਵੱਲੋਂ ਆਪਣ ਸੋਸਲ ਮੀਡੀਆ ਪੇਜਾਂ ’ਤੇ ਇਸ ਦੀ ਸ਼ਰਧਾਂਜਲੀ ਦੀਆਂ ਪੋਸਟਾਂ ਪਾਈਆਂ ਗਈਆਂ ਹਨ, ਜੋ ਕਿ ਨਿੰਦਣਯੋਗ ਹੈ। ਉਨ੍ਹਾ ਕਿਹਾ ਕਿ ਸੱਜਣ ਕੁਮਾਰ ਸਿੱਖਾਂ ਦਾ ਕਾਤਲ ਸੀ। ਜਿਸ ਨੇ ਸਿੱਖਾਂ ਦਾ ਕਤਲੇਆਮ ਕੀਤਾ। ਜਿਸ ਨੂੰ ਲੈ ਕੇ ਸਿੱਖ ਭਾਈਚਾਰੇ ’ਚ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਸਿੱਖਾਂ ਦੇ ਹੱਕਾਂ ਤੇ ਇਨਸਾਫ਼ ਲਈ ਆਵਾਜ਼ ਬੁਲੰਦ ਕਰਦਾ ਰਿਹਾ ਹੈ। ਇਸ ਮੌਕੇ ਅਵਤਾਰ ਸਿੰਘ ਜਾਗਲ, ਅਮਨਿੰਦਰ ਸਿੰਘ ਗੋਲਡੀ, ਦਲਜੀਤ ਸ਼ਿੰਘ, ਜੱਸੀ ਕਾਹਨੇਕੇ, ਬੰਟੀ ਜਵੰਧਾ, ਮਨੀ ਹਰੀਗੜ, ਬਿੰਦਰ ਜੰਗੀਆਣਾ, ਜਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ, ਸਾਬਕਾ ਨਗਰ ਕੌਂਸਲ ਪ੍ਰਘਾਨ ਸੰਜੀਵ ਸੋਰੀ ਤੇ ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਸੰਧੂ ਆਦਿ ਵੀ ਹਾਜ਼ਰ ਸਨ।