- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਮ ਲੋਕਾਂ ਦੀਆਂ ਸਮੱਸਿਆਵਾਂ ਲਈ 11 ਮੈਂਬਰੀ ਕਮੇਟੀ ਚੁਣੀ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਵੱਖ ਵੱਖ ਸਮਾਜਿਕ ਤੇ ਰਾਜਨੀਤਕ ਆਗੂਆਂ ਦੀ ਸਾਂਝੀ ਮੀਟਿੰਗ ਬਾਬਾ ਅਰਜਨ ਸਿੰਘ ਭਦੌੜ ਭਵਨ ਬਰਨਾਲਾ ਵਿਖੇ ਹੋਈ। ਮੀਟਿੰਗ ’ਚ ਜ਼ਿਲ੍ਹੇ ਨਾਲ ਸਬੰਧਿਤ ਆਮ ਲੋਕਾਈ ਦੀਆਂ ਮੁਸ਼ਕਲਾਂ ਨੂੰ ਲੈ ਕੇ ਮਨੁੱਖੀ ਅਧਿਕਾਰ ਮੰਚ ਦਾ ਗੰਠਨ ਕੀਤਾ ਗਿਆ ਤੇ 11 ਮੈਂਬਰੀ ਕਮੇਟੀ ਚੁਣੀ ਗਈ। ਇਸ ਮੌਕੇ ਕਾਮਰੇਡ ਗੁਰਪ੍ਰੀਤ ਰੂੜੇਕੇ, ਖੁਸ਼ੀਆਂ ਸਿੰਘ ਬਰਨਾਲਾ ਤੇ ਲੰਬੇ ਸਮੇਂ ਤੋਂ ਲੋੜਵੰਦ ਵਰਗ ਦੇ ਬੱਚਿਆਂ ਨੂੰ ਮੁਫ਼ਤ ਸਿੱਖਿਆ ਤੇ ਮਜ਼ਦੂਰ ਦੀ ਮੱਦਦ ਕਰਨ ਵਾਲੇ ਸਮਾਜ ਸੇਵੀ ਭਾਨ ਸਿੰਘ ਜੱਸੀ ਪੇਧਨੀ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਆਮ ਲੋਕਾਂ ਦੀਆਂ ਦਿਨੋਂ ਦਿਨ ਵਧ ਰਹੀਆਂ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ ਦੇ ਰਹੀਆਂ ਅਤੇ ਨਾ ਹੀ ਸਿਵਲ ਪ੍ਰਸ਼ਾਸਨ ਗਰੀਬ ਵਰਗ ਦੀਆਂ ਮੁਸ਼ਕਲਾਂ ਵੱਲ ਧਿਆਨ ਦੇ ਰਿਹਾ ਹੈ। ਆਗੂਆਂ ਨੇ ਕਿਹਾ ਕਿ ਇਹ ਸੰਗਠਨ ਜ਼ਿਲੇ ਅੰਦਰ ਆਮ ਲੋਕਾਂ ਦੀਆਂ ਸਮੱਸਿਆਵਾਂ ਤੇ ਤੱਥ ਖੋਜ ਕਰਕੇ ਕਿਸਾਨ,ਮਜ਼ਦੂਰ, ਮੁਲਾਜ਼ਮ ਤੇ ਸੰਘਰਸ਼ਸ਼ੀਲ ਇਨਸਾਫ਼ ਪਸੰਦ ਜਥੇਬੰਦੀਆਂ ਨੂੰ ਨਾਲ ਲੈ ਕੇ ਸੰਘਰਸ਼ ਕਰਨ ਦਾ ਕੰਮ ਕਰੇਗਾ। ਇਸ ਮੌਕੇ ਬਲਦੇਵ ਸਿੰਘ ਸੰਘੇੜਾ, ਹਰਮੰਦਰ ਸਿੰਘ ਰੂੜੇਕੇ, ਜਗਰਾਜ ਰਾਮਾਂ, ਜੈਪਾਲ ਬਰਨਾਲਾ, ਮਨਜੀਤ ਰਾਜ,ਆਦਿ ਆਗੂ ਹਾਜ਼ਰ ਸਨ।