ਆਂਗਨਵਾੜੀ ਸੈਂਟਰਾਂ ’ਚ ਅਨੀਮੀਆ ਦਿਵਸ ਮਨਾਇਆ
ਆਂਗਣਵਾੜੀ ਸੈਂਟਰਾਂ ’ਚ ਅਨੀਮੀਆ ਦਿਵਸ ਮਨਾਇਆ
Publish Date: Wed, 04 Feb 2026 05:47 PM (IST)
Updated Date: Wed, 04 Feb 2026 05:50 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰਪਾਲ ਕੌਰ ਧਾਰੀਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਰਨਾਲਾ ’ਚ ‘ਅਨੀਮੀਆ ਮੁਕਤ ਭਾਰਤ’ ਅਭਿਆਨ ਤਹਿਤ ਆਂਗਨਵਾੜੀ ਸੈਂਟਰਾਂ ’ਚ ਅਨੀਮੀਆ ਦਿਵਸ ਮਨਾਇਆ ਗਿਆ। ਇਸ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰਪਾਲ ਕੌਰ ਧਾਰੀਵਾਲ ਨੇ ਦੱਸਿਆ ਕਿ ਅਨੀਮੀਆ ਇੱਕ ਜਾਨਲੇਵਾ ਬਿਮਾਰੀ ਹੈ। ਸਾਡੇ ਸਰੀਰ ’ਚ ਆਇਰਨ ਵਰਗੇ ਕਈ ਪੌਸ਼ਟਿਕ ਤੱਤਾਂ ਦਾ ਹੋਣਾ ਬਹੁਤ ਜ਼ਰੂਰੀ ਹੈ। ਪੌਸ਼ਟਿਕ ਤੱਤ ਸਰੀਰ ਨੂੰ ਸਿਹਤਮੰਦ ਰੱਖਣ ਅਤੇ ਪੂਰਨ ਵਿਕਾਸ ਲਈ ਜ਼ਰੂਰੀ ਹੁੰਦੇ ਹਨ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਆਂਗਨਵਾੜੀ ਵਰਕਰਾਂ ਵੱਲੋਂ ਬੱਚਿਆਂ ਦੇ ਮਾਤਾ-ਪਿਤਾ, ਗਰਭਵਤੀ ਔਰਤਾਂ, ਦੁੱਧ ਪਿਲਾਉਣ ਵਾਲੀਆਂ ਔਰਤਾਂ ਅਤੇ ਆਮ ਪਬਲਿਕ ਨੂੰ ਅਨੀਮੀਆ ਦੇ ਲੱਛਣਾਂ, ਰੋਕਥਾਮ ਅਤੇ ਅਨੀਮੀਆ ਦੇ ਪ੍ਰਭਾਵ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਗਰਭਵਤੀ ਔਰਤਾਂ ਅਤੇ ਦੁੱਧ ਪਿਆਉਣ ਵਾਲੀਆਂ ਔਰਤਾਂ ਨੂੰ ਆਇਰਨ ਅਤੇ ਫੋਲਿਕ ਐਸਿਡ ਦੀਆਂ ਗੋਲੀਆਂ ਦੀ ਵਰਤੋਂ ਕਰਨ ਬਾਰੇ ਜਾਣਕਾਰੀ ਦਿੱਤੀ ਅਤੇ ਮੌਸਮੀ ਫ਼ਲ, ਸਬਜ਼ੀਆਂ, ਦੁੱਧ ਅਤੇ ਆਇਰਨ ਭਰਪੂਰ ਪੌਸ਼ਟਿਕ ਖੁਰਾਕ ਲੈਣ ਸਬੰਧੀ ਜਾਗਰੂਕ ਕੀਤਾ।