'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਦਾ ਐਲਾਨ ਔਰਤਾਂ ਦੀ ਆਰਥਿਕ ਖ਼ੁਸ਼ਹਾਲੀ ਦਾ ਪ੍ਰਤੀਕ : ਵਿਧਾਇਕ ਪੰਡੋਰੀ, ਉੱਗੋਕੇ
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਦੇ ਤਿੰਨੇ ਹਲਕਿਆਂ ’ਚ ਔਰਤਾਂ ਨੇ ਸਕਰੀਨਾਂ ਰਾਹੀਂ ਇਹ ਬਜਟ ਸੈਸ਼ਨ ਦਾ ਸਿੱਧਾ ਪ੍ਰਸਾਰਨ ਦੇਖਿਆ ਅਤੇ ਜਿਵੇਂ ਹੀ ਵਿੱਤ ਮੰਤਰੀ ਪੰਜਾਬ ਵਲੋਂ ਇਹ ਐਲਾਨ ਕੀਤਾ ਗਿਆ, ਸਾਰੀਆਂ ਔਰਤਾਂ ’ਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਸਭ ਨੇ ਸਰਕਾਰ ਵਲੋਂ ਲਿਆਂਦੀ ਇਸ ਯੋਜਨਾ ਦਾ ਸਵਾਗਤ ਕੀਤਾ।
Publish Date: Sun, 08 Mar 2026 06:19 PM (IST)
Updated Date: Sun, 08 Mar 2026 06:24 PM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਵਿਧਾਇਕ ਹਲਕਾ ਮਹਿਲ ਕਲਾਂ ਕੁਲਵੰਤ ਸਿੰਘ ਪੰਡੋਰੀ ਅਤੇ ਵਿਧਾਇਕ ਹਲਕਾ ਭਦੌੜ ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਵਿੱਤ ਮੰਤਰੀ ਵਲੋਂ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਔਰਤਾਂ ਲਈ ਵੱਡਾ ਤੋਹਫ਼ਾ ਹੈ ਜੋ ਕਿ ਸੂਬੇ ਦੀਆਂ ਔਰਤਾਂ ਦੀ ਆਰਥਿਕ ਖੁਸ਼ਹਾਲੀ ਦੀ ਦਿਸ਼ਾ ’ਚ ਅਹਿਮ ਕਦਮ ਹੈ।
ਉਨ੍ਹਾਂ ਕਿਹਾ ਕਿ ਇਸ ਤਹਿਤ ਔਰਤਾਂ ਨੂੰ 1000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਗਿਆ ਹੈ ਜਿਸ ਨਾਲ ਸੂਬਾ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਨਿਭਾਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਦੇ ਤਿੰਨੇ ਹਲਕਿਆਂ ’ਚ ਔਰਤਾਂ ਨੇ ਸਕਰੀਨਾਂ ਰਾਹੀਂ ਇਹ ਬਜਟ ਸੈਸ਼ਨ ਦਾ ਸਿੱਧਾ ਪ੍ਰਸਾਰਨ ਦੇਖਿਆ ਅਤੇ ਜਿਵੇਂ ਹੀ ਵਿੱਤ ਮੰਤਰੀ ਪੰਜਾਬ ਵਲੋਂ ਇਹ ਐਲਾਨ ਕੀਤਾ ਗਿਆ, ਸਾਰੀਆਂ ਔਰਤਾਂ ’ਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਸਭ ਨੇ ਸਰਕਾਰ ਵਲੋਂ ਲਿਆਂਦੀ ਇਸ ਯੋਜਨਾ ਦਾ ਸਵਾਗਤ ਕੀਤਾ।
ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਪਰਮਿੰਦਰ ਸਿੰਘ ਭੰਗੂ ਨੇ ਕਿਹਾ ਕਿ ਅੱਜ ਜ਼ਿਲ੍ਹਾ ਬਰਨਾਲਾ ਦੇ ਤਿੰਨੇ ਹਲਕਿਆਂ ’ਚ ਜ਼ਿਲ੍ਹੇ ਦੀਆਂ ਸੈਂਕੜੇ ਔਰਤਾਂ ਨੇ ਬਜਟ ਦਾ ਸਿੱਧਾ ਪ੍ਰਸਾਰਨ ਐਲ.ਈ.ਡੀ ਸਕਰੀਨਾਂ ਉਤੇ ਦੇਖਿਆ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਦੋਂ ਪੰਜਾਬ ਦੇ ਗ੍ਰੰਟੀਆਂ ਪੂਰੀਆਂ ਕਰਨ ਵਾਲੇ ਬਜਟ ’ਚ ਔਰਤਾਂ ਲਈ 1000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਲਈ 1500 ਰੁਪਏ ਪ੍ਰਤੀ ਮਹੀਨਾ ਸਿੱਧਾ ਖਾਤਿਆਂ ’ਚ ਪਾਉਣ ਦਾ ਐਲਾਨ ਕੀਤਾ ਤਾਂ ਔਰਤਾਂ ਨੇ ਤਾੜੀਆਂ ਦੀ ਗੂੰਜ ਨਾਲ ਸਰਕਾਰ ਦੇ ਐਲਾਨ ਦਾ ਸਵਾਗਤ ਕੀਤਾ।
ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਰਾਮ ਤੀਰਥ ਮੰਨਾ ਅਤੇ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਰ ਵਰਗ ਦੀ ਭਲਾਈ ਨੂੰ ਮੁੱਖ ਰੱਖਦਿਆਂ ਬਜਟ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਸਰਕਾਰ ਵਲੋਂ ਸਿਹਤ ਯੋਜਨਾ, ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਸਮੇਤ ਕਈ ਅਹਿਮ ਸਕੀਮਾਂ ਲਿਆਂਦੀਆਂ ਗਈਆਂ ਹਨ ਜੋ ਕਿ ਦੇਸ਼ ਭਰ ’ਚੋਂ ਨਿਵੇਕਲੀਆਂ ਭਲਾਈ ਸਕੀਮਾਂ ਹਨ, ਜਿਸ ਨਾਲ ਸੂਬੇ ’ਚ ਵਿਕਾਸ ਨੂੰ ਹੋਰ ਰਫਤਾਰ ਮਿਲੇਗੀ।