- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸੂਚਨਾ ਮਿਲਦੇ ਹੀ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਏ.ਐਸ.ਆਈ ਦਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਸ ਨੇ ਨਾਕਾਬੰਦੀ ਕਰਕੇ ਆਲੀਕੇ ਰੋਡ ਸਥਿਤ ਗੰਦੇ ਨਾਲੇ ਕੋਲ ਇੱਕ ਵਿਅਕਤੀ ਨੂੰ ਕਾਬੂ ਕੀਤਾ, ਜਿਸ ਦੇ ਕਬਜ਼ੇ ’ਚੋਂ 1 ਕਿਲੋ 200 ਗ੍ਰਾਮ ਗਾਂਜਾ ਬਰਾਮਦ ਕਰਕੇ ਐਨਡੀਪੀਐਸ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ। ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਚਲਦਿਆਂ ਤਪਾ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ’ਚੋਂ 1 ਕਿਲੋ 200 ਗ੍ਰਾਮ
ਗਾਂਜਾ ਬਰਾਮਦ ਕਰਨ ਦਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਕੁਲਵੰਤ ਸਿੰਘ ਨੇ ਦੱਸਿਆ ਕਿ ਐਸਐਸਪੀ ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਦੇ ਨਿਰਦੇਸ਼ਾਂ ‘ਤੇ ਤੇ ਡੀਐਸਪੀ ਤਪਾ ਜਸਕਰਨ ਸਿੰਘ ਬਰਾੜ ਦੀ ਅਗਵਾਈ ਹੇਠ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਬਲਰਾਮ ਪਾਸਵਾਨ ਪੁੱਤਰ ਜਾਗਰ ਪਾਸਵਾਨ, ਵਾਸੀ ਨੇੜੇ ਦਰਾਜ ਫਾਟਕ, ਗਲੀ ਨੰਬਰ 1, ਤਪਾ, ਕਥਿਤ ਤੌਰ ’ਤੇ ਗਾਂਜਾ ਵੇਚਣ ਦਾ ਕੰਮ ਕਰ ਰਿਹਾ ਹੈ।