- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਦੱਸਿਆ ਕਿ ਸਾਡੀਆਂ ਸੰਸਥਾਵਾਂ ਦਾ ਮੁੱਖ ਦਫ਼ਤਰ ਬਰਨਾਲਾ ਵਿਖੇ ਸਥਿਤ ਹੈ। ਇਨ੍ਹਾਂ ਸਕੂਲਾਂ ਦੀ ਸਥਾਪਨਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਨੁਯਾਈ ਤੇ ਨਿਰਮਲ ਸੰਪ੍ਰਦਾਇ ਦੇ ਮਹਾਨ ਸੰਤ ਬਾਬਾ ਗਾਂਧਾ ਸਿੰਘ ਜੀ ਦੀ ਪਵਿੱਤਰ ਯਾਦ 'ਚ ਕੀਤੀ ਗਈ ਸੀ। ਸੰਪ੍ਰਦਾਇ ਦੇ ਉੱਤਰਾਧਿਕਾਰੀ ਮਹੰਤ ਗੁਰਬਚਨ ਸਿੰਘ ਜੀ ਨੇ ਦੂਰਅੰਦੇਸ਼ੀ ਸੋਚ ਅਪਣਾਉਂਦਿਆਂ ਇਸ ਟਰੱਸਟ ਦਾ ਨੀਂਹ ਪੱਥਰ ਰੱਖਿਆ ਸੀ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਵਿੱਦਿਆ ਖੇਤਰ ’ਚ ਮੋਹਰੀ ਰੋਲ ਅਦਾ ਕਰਨ ’ਤੇ ਬਾਬਾ ਗਾਂਧਾ ਸਿੰਘ ਐਜੂਕੇਸ਼ਨ ਟਰੱਸਟ ਵੱਲੋਂ ਬਰਨਾਲਾ, ਭਦੌੜ ਤੇ ਮਹਿਲ ਕਲਾਂ ਵਿਖੇ ਚਲਾਏ ਜਾ ਰਹੇ 'ਬਾਬਾ ਗਾਂਧਾ ਸਿੰਘ ਪਬਲਿਕ ਸਕੂਲ' ਦੀ ਮਾਲਵਾ ਖੇਤਰ 'ਚ ਗੁਣਵੱਤਾ-ਭਰਪੂਰ ਸਿੱਖਿਆ ਤੇ ਸੰਸਕਾਰਾਂ ਦੇ ਇੱਕ ਸੁਚੱਜੇ ਕੇਂਦਰ ਵਜੋਂ ਜਾਗਰਣ ਗਰੁੱਪ ਵਲੋਂ ਦੈਨਿਕ ਪੰਜਾਬੀ ਤੇ ਪੰਜਾਬੀ ਜਾਗਰਣ ਵਲੋਂ ਚੰਡੀਗੜ੍ਹ ਵਿਖੇ ਕਰਵਾਏ ਰਾਜ ਪੱਧਰੀ ਸਮਾਗਮ ’ਚ ਸੰਸਥਾ ਦੇ ਐਮਡੀ ਬੇਅੰਤਪਾਲ ਕੌਰ ਨੂੰ ਵਿੱਤ ਮੰਤਰੀ ਹਰਪਾਲ ਚੀਮਾ, ਸੀਜੀਐਮ ਮਹਿੰਦਰ ਜੀ ਤੇ ਸੰਪਾਦਕ ਇੰਦਰਪ੍ਰੀਤ ਸਿੰਘ ਵਲੋਂ ‘ਰਤਨ ਪੰਜਾਬ ਦੇ’ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਐਮਡੀ ਬੇਅੰਤਪਾਲ ਕੌਰ ਨੇ ਜਿੱਥੇ ਵਿੱਦਿਆ ਖੇਤਰ ’ਚ ਆਪਣੀ ਸੰਸਥਾ ਦੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ, ਉੱਥੇ ਹੀ ਉਨ੍ਹਾਂ ਅਦਾਰਾ ਪੰਜਾਬੀ ਜਾਗਰਣ ਦਾ ਵੀ ਉਚੇਚੇ ਤੌਰ ’ਤੇ ਐਵਾਰਡ ਨਾਲ ਸਨਮਾਨਿਤ ਕਰਨ ’ਤੇ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਸਾਡੀਆਂ ਸੰਸਥਾਵਾਂ ਦਾ ਮੁੱਖ ਦਫ਼ਤਰ ਬਰਨਾਲਾ ਵਿਖੇ ਸਥਿਤ ਹੈ। ਇਨ੍ਹਾਂ ਸਕੂਲਾਂ ਦੀ ਸਥਾਪਨਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਨੁਯਾਈ ਤੇ ਨਿਰਮਲ ਸੰਪ੍ਰਦਾਇ ਦੇ ਮਹਾਨ ਸੰਤ ਬਾਬਾ ਗਾਂਧਾ ਸਿੰਘ ਜੀ ਦੀ ਪਵਿੱਤਰ ਯਾਦ 'ਚ ਕੀਤੀ ਗਈ ਸੀ। ਸੰਪ੍ਰਦਾਇ ਦੇ ਉੱਤਰਾਧਿਕਾਰੀ ਮਹੰਤ ਗੁਰਬਚਨ ਸਿੰਘ ਜੀ ਨੇ ਦੂਰਅੰਦੇਸ਼ੀ ਸੋਚ ਅਪਣਾਉਂਦਿਆਂ ਇਸ ਟਰੱਸਟ ਦਾ ਨੀਂਹ ਪੱਥਰ ਰੱਖਿਆ ਸੀ। ਕੇਂਦਰੀ ਮਾਧਿਅਮਿਕ ਸਿੱਖਿਆ ਬੋਰਡ ਸੀਬੀਐਸਈ, ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਇਹ ਅੰਗਰੇਜ਼ੀ ਮਾਧਿਅਮ ਤੇ ਸਹਿ-ਸਿੱਖਿਆ ਸੰਸਥਾਵਾਂ ਪਬਲਿਕ ਸਕੂਲ ਪ੍ਰਣਾਲੀ ਅਧੀਨ ਸੁਚੱਜੇ ਢੰਗ ਨਾਲ ਕਾਰਜਸ਼ੀਲ ਹਨ। ਗੁਰੂ ਸਾਹਿਬਾਨ ਦੀਆਂ ਮਹਾਨ ਸਿੱਖਿਆਵਾਂ ਤੋਂ ਪ੍ਰੇਰਿਤ ਹੋ ਕੇ ਸਕੂਲ ਦੇ ਪਾਠਕ੍ਰਮ 'ਚ ਅਧਿਆਤਮਿਕਤਾ ਤੇ ਉੱਚ ਨੈਤਿਕ ਕਦਰਾਂ-ਕੀਮਤਾਂ ਨੂੰ ਵਿਸ਼ੇਸ਼ ਥਾਂ ਦਿੱਤੀ ਗਈ ਹੈ, ਤਾਂ ਜੋ ਬੱਚਿਆਂ ਦਾ ਸਰਵਪੱਖੀ ਵਿਕਾਸ ਹੋ ਸਕੇ।
ਬੀਜੀਐੱਸ ਗਰੁੱਪ ਆਫ਼ ਸਕੂਲਜ਼ ਦੇ ਚੇਅਰਮੈਨ ਮਹੰਤ ਰਣਪ੍ਰੀਤ ਸਿੰਘ ਦੀ ਦੂਰਦਰਸ਼ੀ ਅਗਵਾਈ ਹੇਠ ਇਹ ਸੰਸਥਾਵਾਂ ਸਿੱਖਿਆ ਦੇ ਖੇਤਰ 'ਚ ਇੱਕ ਨਵੀਂ ਕ੍ਰਾਂਤੀ ਲਿਆ ਰਹੀਆਂ ਹਨ। ਉਹ ਬਰਨਾਲਾ, ਭਦੌੜ ਅਤੇ ਮਹਿਲ ਕਲਾਂ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਵੱਡੇ ਮਹਾਂਨਗਰਾਂ ਵਰਗੀ ਉੱਚ ਪੱਧਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਨ। ਮਹੰਤ ਰਣਪ੍ਰੀਤ ਸਿੰਘ ਕੇਵਲ ਅਕਾਦਮਿਕ ਪੜ੍ਹਾਈ ਤੱਕ ਸੀਮਤ ਨਾ ਰਹਿ ਕੇ ਵਿਦਿਆਰਥੀਆਂ ਦੀ ਮਾਨਸਿਕ ਤੇ ਸਰੀਰਕ ਤੰਦਰੁਸਤੀ, ਅਨੁਸ਼ਾਸਨ ਤੇ ਚਰਿੱਤਰ ਨਿਰਮਾਣ 'ਤੇ ਵਿਸ਼ੇਸ਼ ਜ਼ੋਰ ਦਿੰਦੇ ਹਨ। ਉਨ੍ਹਾਂ ਦੀ ਰਹਿਨੁਮਾਈ ਹੇਠ ਸਕੂਲਾਂ 'ਚ ਯੂਨੇਸਕੋ ਦੇ ਅੰਤਰਰਾਸ਼ਟਰੀ ਮਿਆਰਾਂ ਅਨੁਸਾਰ ਵਿਦਿਆਰਥੀ-ਕੇਂਦਰਿਤ ਸਿੱਖਿਆ ਪ੍ਰਣਾਲੀ ਲਾਗੂ ਕੀਤੀ ਗਈ ਹੈ। ਇਸ ਤੋਂ ਇਲਾਵਾ ਵਾਤਾਵਰਨ ਸੰਭਾਲ, ਟਿਕਾਊ ਵਿਕਾਸ ਤੇ ਸਮਾਜਿਕ ਜ਼ਿੰਮੇਵਾਰੀ ਵਰਗੀਆਂ ਮੁਹਿੰਮਾਂ ਰਾਹੀਂ ਬੱਚਿਆਂ 'ਚ ਸਮਾਨਤਾ ਤੇ ਉੱਤਮਤਾ ਦੀ ਭਾਵਨਾ ਪੈਦਾ ਕੀਤੀ ਜਾ ਰਹੀ ਹੈ। ਇਨ੍ਹਾਂ ਯਤਨਾਂ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਉੱਚੇ ਸੁਪਨੇ ਵੇਖਣ ਦੇ ਯੋਗ ਬਣਾਉਣਾ ਤੇ ਉਨ੍ਹਾਂ ਨੂੰ ਦੇਸ਼ ਦੇ ਜ਼ਿੰਮੇਵਾਰ ਤੇ ਸੰਵੇਦਨਸ਼ੀਲ ਨਾਗਰਿਕ ਵਜੋਂ ਤਿਆਰ ਕਰਨਾ ਹੈ। ਬੀਜੀਪੀ ਐੱਸ ਗਰੁੱਪ ਨੂੰ ‘ਰਤਨ ਪੰਜਾਬ ਦੇ ’ ਐਵਾਰਡ ਨਾਲ ਸਨਮਾਨਿਤ ਕਰਨ ’ਤੇ ਸੰਸਥਾ ਨੂੰ ਖੇਤਰ ਦੇ ਲੋਕਾਂ ਵਲੋਂ ਵੀ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।