ਮੈਨੇਜਰ ਸੁਰਜੀਤ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਮੈਨੇਜਰ ਸੁਰਜੀਤ ਸਿੰਘ ਦੇ ਪਰਿਵਾਰ ਨਾਲ ਬਾਬਾ ਟੇਕ ਸਿੰਘ ਧਨੌਲਾ ਨੇ ਕੀਤਾ ਦੁੱਖ ਸਾਂਝਾ
Publish Date: Wed, 06 May 2026 06:52 PM (IST)
Updated Date: Wed, 06 May 2026 06:53 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ ਦੇ ਤਾਇਆ ਕਰਨੈਲ ਸਿੰਘ ਪਿਛਲੇ ਦਿਨੀਂ ਸੁਰਗਵਾਸ ਹੋ ਗਏ ਸਨ। ਉਨ੍ਹਾਂ ਨਮਿੱਤ ਅੰਤਿਮ ਅਰਦਾਸ ਸਮਾਗਮ ਲੰਘੀਂ 5 ਮਈ ਨੂੰ ਗੁਰਦੁਆਰਾ ਸਾਹਿਬ ਪਿੰਡ ਠੀਕਰੀਵਾਲਾ ਵਿਖੇ ਕਰਵਾਇਆ ਗਿਆ। ਮੈਨੇਜਰ ਸਰਜੀਤ ਸਿੰਘ ਠੀਕਰੀਵਾਲਾ ਦੇ ਪਰਿਵਾਰ ਨਾਲ ਉਨ੍ਹਾਂ ਦੇ ਤਾਇਆ ਜੀ ਦੀ ਮੌਤ ’ਤੇ ਦੁੱਖ ਸਾਂਝਾ ਕਰਨ ਲਈ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਵਿਖੇ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜੇ, ਜਿੱਥੇ ਉਨ੍ਹਾਂ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆ ਪਰਿਵਾਰ ਨਾਲ ਖੜ੍ਹਨ ਦਾ ਭਰੋਸਾ ਦਿੱਤਾ। ਬਾਬਾ ਟੇਕ ਸਿੰਘ ਧਨੌਲਾ ਨੇ ਕਿਹਾ ਕਿ ਕਰਨੈਲ ਸਿੰਘ ਰੱਤੋਵਾਲੀਆ ਇੱਕ ਨੇਕ ਇਨਸਾਨ ਸਨ ਉਨ੍ਹਾਂ ਦੇ ਚਲੇ ਜਾਣ ਨਾਲ ਪਰਿਵਾਰ ਨੂੰ ਇਹ ਘਾਟਾ ਕਦੇ ਵੀ ਪੂਰਾ ਨਹੀਂ ਹੋਣਾ। ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸੰਜੀਵ ਸ਼ੋਰੀ, ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਸੰਧੂ, ਜ਼ਿਲ੍ਹਾ ਪ੍ਰਧਾਨ ਸਹਿਰ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਇੰਦਰਜੀਤ ਸਿੰਘ, ਸੁਖਪਾਲ ਸਿੰਘ, ਸਰਪੰਚ ਹਨੀ ਅਮਲਾ ਸਿੰਘ ਵਾਲਾ, ਵਰਿੰਦਰ ਸਿੰਘ, ਸੁਖਪ੍ਰੀਤ ਸਿੰਘ ਤੇ ਬੂਟਾ ਸਿੰਘ ਵੀ ਹਾਜ਼ਰ ਸਨ।