ਬਹੁਜਨ ਸਮਾਜ ਪਾਰਟੀ ਨੇ ਰਾਜਪਾਲ ਦੇ ਨਾਂ ਡੀਸੀ ਨੂੰ ਸੌਂਪਿਆ ਮੰਗ ਪੱਤਰ ਬਹੁਜਨ ਸਮਾਜ ਪਾਰਟੀ ਨੇ ਰਾਜਪਾਲ ਦੇ ਨਾਂ ਡੀਸੀ ਨੂੰ ਸੌਂਪਿਆ ਮੰਗ ਪੱਤਰ
Publish Date: Thu, 10 Sep 2026 06:11 PM (IST)
Updated Date: Fri, 11 Sep 2026 04:05 AM (IST)
ਨਵਦੀਪ ਸੇਖਾ, ਪੰਜਾਬੀ ਜਾਗਰਣ, ਬਰਨਾਲਾ : ਬਹੁਜਨ ਸਮਾਜ ਪਾਰਟੀ ਵਲੋਂ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਖੇੜੀ ਦੀ ਅਗਵਾਈ ਹੇਠ ਬਾਬਾ ਸਾਹਿਬ ਡਾ. ਅੰਬੇਡਕਰ ਜੀ ਦੇ ਬੁੱਤ ਦੀ ਬੇਅਦਬੀ ਕਰਨ ਵਾਲਿਆਂ ਖਿਲਾਫ਼ ਕਾਰਵਾਈ ਦੀ ਕੀਤੀ ਮੰਗ ਪੰਜਾਬ ਦੇ ਰਾਜਪਾਲ ਦੇ ਨਾਮ ਡਿਪਟੀ ਕਮਿਸਨਰ ਬਰਨਾਲਾ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਖੇੜੀ ਨੇ ਕਿਹਾ ਕਿ ਲੁਧਿਆਣਾ, ਜਲੰਧਰ ਬਾਈਪਾਸ ਵਿਖੇ ਬਾਬਾ ਬਾਬਾ ਸਾਹਿਬ ਡਾ. ਅੰਬੇਡਕਰ ਜੀ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਦੀ ਜਲਦ ਤੋਂ ਜਲਦ ਗ੍ਰਿਫਤਾਰੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਅਜਿਹੀਆਂ ਘਟਨਾਵਾਂ ’ਚ ਲਗਾਤਾਰ ਵਾਧਾ ਹੋ ਰਿਹਾ ਹੈ ਜਿਸ ਕਾਰਨ ਪੰਜਾਬ ਅੰਦਰ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਨਾਲ ਭੰਗ ਹੋ ਚੁੱਕੀ ਹੈ। ਪੰਜਾਬ ਅੰਦਰ ਇਹ 11ਵੀਂ ਘਟਨਾ ਹੈ। ਜੋ ਮੌਜੂਦਾ ਸਰਕਾਰ ਦੀ ਵੱਡੀ ਅਸਫ਼ਲਤਾ ਸਾਬਤ ਕਰ ਰਹੀ ਹੈ। ਪੰਜਾਬ ਅੰਦਰ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ’ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ ਤੇ ਪੰਜਾਬ ਸਰਕਾਰ ਨਸ਼ੇ ਖਤਮ ਕਰਨ ’ਚ ਪੂਰੀ ਤਰ੍ਹਾਂ ਨਾਲ ਫੇਲ੍ਹ ਸਾਬਤ ਹੋ ਚੁੱਕੀ ਹੈ, ਪੰਜਾਬ ਸਰਕਾਰ ਨਿੱਤ ਦਿਨ ਨੌਜਵਾਨਾਂ ਦੀਆਂ ਨਸ਼ੇ ਦੀ ਓਵਰਡੋਜ਼ ਨਾਲ ਮੌਤਾਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸੱਦੇ ’ਤੇ ਪੰਜਾਬ ਦੇ ਸੁਮੱਚੇ ਜ਼ਿਲ੍ਹਿਆਂ ਅੰਦਰ ਬਾਬਾ ਸਾਹਿਬ ਡਾ. ਅੰਬੇਡਕਰ ਜੀ ਦੇ ਬੁੱਤ ਦੀ ਬੇਅਦਬੀ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਰਾਜਪਾਲ ਦੇ ਨਾਮ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਗਈ ਹੈ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਮਾੜੇ ਅਨਸਰਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਖਿਲਾਫ਼ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਇਸ ਮੌੇਕ ਆਗੂਆਂ ਨੇ ਪੰਜਾਬ ਸਰਕਾਰ ਦੇ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ।