- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਚੌਕੀ ਹੰਡਿਆਇਆ ਦੇ ਇੰਚਾਰਜ ਤਰਸੇਮ ਸਿੰਘ ਨੇ ਦੱਸਿਆ ਕਿ ਖਾਸ ਮੁਖ਼ਬਰ ਦੁਆਰਾ ਸੂਚਨਾ ਮਿਲੀ ਸੀ ਕਿ ਸਰਬਜੀਤ ਕੌਰ ਪਤਨੀ ਕਾਲਾ ਸਿੰਘ ਵਾਸੀ ਕਿਲਾ ਪੱਤੀ ਹੰਡਿਆਇਆ ਅਤੇ ਉਸ ਦਾ ਭਰਾ ਤਰਸਪ੍ਰੀਤ ਸਿੰਘ ਉਰਫ ਗੁਗਲੂ ਪੁੱਤਰ ਭੋਲਾ ਸਿੰਘ ਵਾਸੀ ਜੋਗਾ ਜੋ ਕਿ ਬਾਹਰੋਂ ਨਸ਼ੀਲੀਆਂ ਗੋਲੀਆਂ ਲਿਆ ਕੇ ਅੱਗੇ ਮਹਿੰਗੇ ਭਾਅ ਵੇਚਣ ਦਾ ਧੰਦਾ ਕਰਦੇ ਹਨ।

ਗੁਰਪ੍ਰੀਤ ਸਿੰਘ, ਪੰਜਾਬੀ ਜਾਗਰਣ, ਹੰਡਿਆਇਆ : ਪੁਲਿਸ ਚੌਕੀ ਹੰਡਿਆਇਆ ਵੱਲੋਂ ਇੱਕ ਭੈਣ ਭਰਾ ਦੀ ਜੋੜੀ ਨੂੰ ਨਸ਼ੀਲੀਆਂ ਗੋਲ਼ੀਆਂ ਵੇਚਣ ਦੇ ਜੁਰਮ ’ਚ ਕਾਬੂ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਚੌਕੀ ਹੰਡਿਆਇਆ ਦੇ ਇੰਚਾਰਜ ਤਰਸੇਮ ਸਿੰਘ ਨੇ ਦੱਸਿਆ ਕਿ ਖਾਸ ਮੁਖ਼ਬਰ ਦੁਆਰਾ ਸੂਚਨਾ ਮਿਲੀ ਸੀ ਕਿ ਸਰਬਜੀਤ ਕੌਰ ਪਤਨੀ ਕਾਲਾ ਸਿੰਘ ਵਾਸੀ ਕਿਲਾ ਪੱਤੀ ਹੰਡਿਆਇਆ ਅਤੇ ਉਸ ਦਾ ਭਰਾ ਤਰਸਪ੍ਰੀਤ ਸਿੰਘ ਉਰਫ ਗੁਗਲੂ ਪੁੱਤਰ ਭੋਲਾ ਸਿੰਘ ਵਾਸੀ ਜੋਗਾ ਜੋ ਕਿ ਬਾਹਰੋਂ ਨਸ਼ੀਲੀਆਂ ਗੋਲੀਆਂ ਲਿਆ ਕੇ ਅੱਗੇ ਮਹਿੰਗੇ ਭਾਅ ਵੇਚਣ ਦਾ ਧੰਦਾ ਕਰਦੇ ਹਨ।
ਜੋ ਅੱਜ ਵੀ ਆਪਣੇ ਘਰ ਕਿਲਾ ਪੱਤੀ ਹੰਡਿਆਇਆ ਵਿਖੇ ਆਪਣੇ ਗ੍ਰਾਹਕਾਂ ਨੂੰ ਨਸ਼ੀਲੀਆਂ ਗੋਲੀਆਂ ਵੇਚ ਰਹੇ ਹਨ। ਜੇਕਰ ਹੁਣੇ ਰੇਡ ਕੀਤੀ ਜਾਵੇ ਤਾਂ ਸਰਬਜੀਤ ਕੌਰ ਤੇ ਤਰਸਪ੍ਰੀਤ ਸਿੰਘ ਨੂੰ ਰੰਗੇ ਹੱਥੀ਼ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਇਤਲਾਹ ਭਰੋਸੇਯੋਗ ਹੋਣ ਕਾਰਨ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਸਰਬਜੀਤ ਕੌਰ ਦੇ ਘਰ ਕਿਲਾਪਤੀ ਵਿਖੇ ਛਾਪੇਮਾਰੀ ਕੀਤੀ ਗਈ। ਜਿੱਥੇ ਉਹਨਾਂ ਦੋਵਾਂ ਭੈਣ ਭਰਾਵਾਂ ਨੂੰ 160 ਨਸ਼ੀਲੀਆਂ ਗੋਲੀਆਂ ਨਾਲ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ। ਦੋਵਾਂ ਖਿਲਾਫ ਐਨਡੀਪੀਸੀ ਐਕਟ ਅਧੀਨ ਮੁਕੱਦਮਾ ਦਰਜ ਕਰਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕਰ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਦੋਸ਼ੀਆਂ ਕੋਲੋਂ ਪੁੱਛ ਗਿੱਛ ਜਾਰੀ ਹੈ। ਇਸ ਮੌਕੇ ਥਾਣੇਦਾਰ ਤਰਸੇਮ ਸਿੰਘ ਨਾਲ ਏਐਸਆਈ ਗੁਰਮੇਲ ਸਿੰਘ, ਹੌਲਦਾਰ ਸੁਰਜੀਤ ਸਿੰਘ, ਕਾਂਸਟੇਬਲ ਲਵਜੀਤ ਸਿੰਘ ਤੇ ਲੇਡੀ ਕਾਂਸਟੇਬਲ ਵੀ ਹਾਜ਼ਰ ਸਨ।