- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਥਾਣਾ ਸਿਟੀ ਬਰਨਾਲਾ ਦੀ ਪੁਲਿਸ ਨੇ ਪੱਤੀ ਰੋਡ ਸਥਿਤ ਇੱਕ ਰਿਹਾਇਸ਼ੀ ਮਕਾਨ ਵਿੱਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕਰਦਿਆਂ ਦੋ ਮਹਿਲਾਵਾਂ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।

ਨਵਦੀਪ ਸੇਖਾ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਸਿਟੀ ਬਰਨਾਲਾ ਦੀ ਪੁਲਿਸ ਨੇ ਪੱਤੀ ਰੋਡ ਸਥਿਤ ਇੱਕ ਰਿਹਾਇਸ਼ੀ ਮਕਾਨ ਵਿੱਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕਰਦਿਆਂ ਦੋ ਮਹਿਲਾਵਾਂ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਅਨੈਤਿਕ ਦੇਹ ਵਪਾਰ ਰੋਕਥਾਮ ਐਕਟ ਤਹਿਤ ਮਾਮਲਾ ਦਰਜ ਕਰਕੇ ਅੱਗੇ ਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਬੱਸ ਸਟੈਂਡ ਚੌਕੀ ਇੰਚਾਰਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਅਫ਼ਸਰ ਥਾਣਾ ਸਿਟੀ ਬਰਨਾਲਾ ਇੰਸਪੈਕਟਰ ਲਖਵੀਰ ਸਿੰਘ ਅਤੇ ਬੱਸ ਸਟੈਂਡ ਚੌਂਕੀ ਇੰਚਾਰਜ਼ ਏਐੱਸਆਈ ਗੁਰਸਿਮਰਨਜੀਤ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿੱਚ ਦਾਣਾ ਮੰਡੀ ਰੋਡ ਦੇ ਟੀ-ਪੁਆਇੰਟ ਨੇੜੇ ਮੌਜੂਦ ਸਨ।
ਇਸ ਦੌਰਾਨ ਇੱਕ ਮੁਖ਼ਬਰ ਨੇ ਪੁਲਿਸ ਨੂੰ ਇਤਲਾਹ ਦਿੱਤੀ ਕਿ ਗੁਰਪ੍ਰੀਤ ਕੌਰ ਪਤਨੀ ਰਾਜਪਾਲ ਸਿੰਘ ਨਿਵਾਸੀ ਪਿੰਡ ਜੋਧਪੁਰ, ਹਾਲ ਵਾਸੀ ਵਾਰਡ ਨੰਬਰ 5, ਗਲੀ ਨੰਬਰ 4, ਗੁਪਤਸਰ ਗੁਰਦੁਆਰੇ ਨੇੜੇ, ਪੱਤੀ ਸੇਖਵਾਂ ਰੋਡ, ਬਰਨਾਲਾ ਆਪਣੇ ਘਰ ਵਿੱਚ ਦੇਹ ਵਪਾਰ ਦਾ ਧੰਦਾ ਕਰਵਾਉਂਦੀ ਹੈ। ਮੁਖ਼ਬਰ ਨੇ ਦੱਸਿਆ ਕਿ ਉਕਤ ਔਰਤ ਇਸ ਗ਼ੈਰ-ਕਾਨੂੰਨੀ ਕੰਮ ਲਈ ਆਪਣੇ ਮਕਾਨ ਵਿੱਚ ਕਮਰੇ ਕਿਰਾਏ 'ਤੇ ਮੁਹੱਈਆ ਕਰਵਾਉਂਦੀ ਸੀ ਅਤੇ ਬਦਲੇ ਵਿੱਚ ਗਾਹਕਾਂ ਤੋਂ ਮੋਟੀ ਰਕਮ ਵਸੂਲਦੀ ਸੀ।
ਪੁਲਿਸ ਨੇ ਸੂਚਨਾ ਨੂੰ ਭਰੋਸੇਯੋਗ ਮੰਨਦਿਆਂ ਤੁਰੰਤ ਛਾਪੇਮਾਰੀ ਕੀਤੀ ਅਤੇ ਮੌਕੇ ਤੋਂ ਗੁਰਪ੍ਰੀਤ ਕੌਰ ਸਣੇ ਸੋਨੀ ਸਿੰਘ ਪੁੱਤਰ ਭੂਰਾ ਸਿੰਘ ਵਾਸੀ ਜਖੇਪਲ ਅਤੇ ਸਰਬਜੀਤ ਕੌਰ ਪਤਨੀ ਮੇਜਰ ਸਿੰਘ ਵਾਸੀ ਕੌਹਰੀਆ ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਪੁਲਿਸ ਵੱਲੋਂ ਸਾਰੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।