ਬਰਨਾਲਾ ਦੇ ਵਿਕਾਸ ਨੂੰ ਲੱਗਣਗੇ ਖੰਭ: ਕੈਬਨਿਟ ਮੰਤਰੀ ਹਰਜੋਤ ਬੈਂਸ ਨਾਲ ਮੁਲਾਕਾਤ ਤੋਂ ਬਾਅਦ ਮੇਅਰ ਹਸਨਪ੍ਰੀਤ ਦਾ ਵੱਡਾ ਦਾਅਵਾ
ਬਰਨਾਲਾ ਸ਼ਹਿਰ ਦੇ ਸਰਵਪੱਖੀ ਵਿਕਾਸ ਤੇ ਨਵੀਆਂ ਯੋਜਨਾਵਾਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਨਗਰ ਨਿਗਮ ਬਰਨਾਲਾ ਵੱਲੋਂ ਵੱਡੇ ਪੱਧਰ 'ਤੇ ਚਾਰਾਜੋਈ ਸ਼ੁਰੂ ਕਰ ਦਿੱਤੀ ਗਈ ਹੈ। ਇਸੇ ਲੜੀ ਤਹਿਤ ਨਗਰ ਨਿਗਮ ਬਰਨਾਲਾ ਦੇ ਪਹਿਲੇ ਮੇਅਰ ਹਸਨਪ੍ਰੀਤ ਭਾਰਦਵਾਜ ਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਸੰਸਦ ਮੈਂਬਰ ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ 'ਚ ਇੱਕ ਉੱਚ-ਪੱਧਰੀ ਵਫ਼ਦ ਨੇ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਅਹਿਮ ਮੀਟਿੰਗ ਦੌਰਾਨ ਬਰਨਾਲਾ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੇ ਵਿਕਾਸ ਕਾਰਜਾਂ ਦੀ ਗਤੀ ਨੂੰ
Publish Date: Wed, 08 Jul 2026 12:36 PM (IST)
Updated Date: Wed, 08 Jul 2026 12:39 PM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਨਣ, ਬਰਨਾਲਾ - ਬਰਨਾਲਾ ਸ਼ਹਿਰ ਦੇ ਸਰਵਪੱਖੀ ਵਿਕਾਸ ਤੇ ਨਵੀਆਂ ਯੋਜਨਾਵਾਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਨਗਰ ਨਿਗਮ ਬਰਨਾਲਾ ਵੱਲੋਂ ਵੱਡੇ ਪੱਧਰ 'ਤੇ ਚਾਰਾਜੋਈ ਸ਼ੁਰੂ ਕਰ ਦਿੱਤੀ ਗਈ ਹੈ। ਇਸੇ ਲੜੀ ਤਹਿਤ ਨਗਰ ਨਿਗਮ ਬਰਨਾਲਾ ਦੇ ਪਹਿਲੇ ਮੇਅਰ ਹਸਨਪ੍ਰੀਤ ਭਾਰਦਵਾਜ ਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਸੰਸਦ ਮੈਂਬਰ ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ 'ਚ ਇੱਕ ਉੱਚ-ਪੱਧਰੀ ਵਫ਼ਦ ਨੇ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਅਹਿਮ ਮੀਟਿੰਗ ਦੌਰਾਨ ਬਰਨਾਲਾ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੇ ਵਿਕਾਸ ਕਾਰਜਾਂ ਦੀ ਗਤੀ ਨੂੰ ਤੇਜ਼ ਕਰਨ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ।
ਕੈਬਨਿਟ ਮੰਤਰੀ ਵੱਲੋਂ ਨਵੇਂ ਮੇਅਰ ਨੂੰ ਮੁਬਾਰਕਬਾਦ ਤੇ ਗਰਾਂਟ ਦਾ ਭਰੋਸਾ ਮੁਲਾਕਾਤ ਦੌਰਾਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਬਰਨਾਲਾ ਦੇ ਨਵ-ਨਿਯੁਕਤ ਤੇ ਪਹਿਲੇ ਮੇਅਰ ਹਸਨਪ੍ਰੀਤ ਭਾਰਦਵਾਜ ਨੂੰ ਰਸਮੀ ਤੌਰ 'ਤੇ ਵਧਾਈ ਦਿੱਤੀ। ਉਨ੍ਹਾਂ ਉਮੀਦ ਪ੍ਰਗਟਾਈ ਕਿ ਨਵੀਂ ਲੀਡਰਸ਼ਿਪ ਦੇ ਤਹਿਤ ਬਰਨਾਲਾ ਸ਼ਹਿਰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹੇਗਾ।
ਵਫ਼ਦ ਵੱਲੋਂ ਸ਼ਹਿਰ ਦੇ ਵੱਖ-ਵੱਖ ਪੈਂਡਿੰਗ ਪਏ ਪ੍ਰੋਜੈਕਟਾਂ ਤੇ ਨਵੇਂ ਵਿਕਾਸ ਕਾਰਜਾਂ ਲਈ ਫੰਡਾਂ ਦੀ ਮੰਗ ਸਬੰਧੀ ਮੰਗ ਕੀਤੀ ਜਿਸ 'ਤੇ ਕੈਬਨਿਟ ਮੰਤਰੀ ਨੇ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਬਰਨਾਲਾ ਨਗਰ ਨਿਗਮ ਨੂੰ ਵਿਕਾਸ ਕਾਰਜਾਂ ਲਈ ਮੋਟੇ ਗੱਫੇ ਜਾਰੀ ਕੀਤੇ ਜਾਣਗੇ ਤੇ ਫੰਡਾਂ ਦੀ ਮੰਗ ਨੂੰ ਜਲਦ ਤੋਂ ਜਲਦ ਪ੍ਰਵਾਨ ਕਰਕੇ ਰਾਸ਼ੀ ਭੇਜ ਦਿੱਤੀ ਜਾਵੇਗੀ।
ਬਰਨਾਲਾ ਸ਼ਹਿਰ ਨੂੰ ਮਿਲਣਗੇ ਵਿਕਾਸ ਦੇ ਨਵੇਂ ਤੋਹਫ਼ੇ
ਐੱਮ.ਪੀ. ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਚ ਕੈਬਨਟ ਮੰਤਰੀ ਨੂੰ ਮਿਲੇ ਮੇਅਰ ਹਸਨਪ੍ਰੀਤ ਭਾਰਦਵਾਜ ਨੇ ਦੱਸਿਆ ਕਿ ਇਸ ਮੀਟਿੰਗ ਦਾ ਮੁੱਖ ਮਨੋਰਥ ਬਰਨਾਲਾ ਦੇ ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਆਉਣ ਵਾਲੇ ਦਿਨਾਂ 'ਚ ਇਸ ਗਰਾਂਟ ਸਦਕਾ ਸ਼ਹਿਰ 'ਚ ਜਿੱਥੇ ਸੜਕਾਂ ਦਾ ਨਵੀਨੀਕਰਨ ਤੇ ਸੁੰਦਰੀਕਰਨ, ਸੀਵਰੇਜ ਤੇ ਪੀਣ ਵਾਲੇ ਸਾਫ਼ ਪਾਣੀ ਦੀ ਵਿਵਸਥਾ 'ਚ ਸੁਧਾਰ ਹੋਵੇਗਾ ਉਥੇ ਹੀ ਸਟਰੀਟ ਲਾਈਟਾਂ ਤੇ ਪਾਰਕਾਂ ਦਾ ਵਿਕਾਸ ਤੇ ਸਫ਼ਾਈ ਵਿਵਸਥਾ ਨੂੰ ਹੋਰ ਪੁਖ਼ਤਾ ਕਰਨ ਵਰਗੇ ਵੱਡੇ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ।
ਬਰਨਾਲਾ ਵਾਸੀਆਂ ਚ ਜਾਗੀ ਉਮੀਦ ਦੀ ਕਿਰਨ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ 'ਚ ਕੈਬਨਟ ਮੰਤਰੀ ਨੂੰ ਮਿਲੇ ਮੇਅਰ ਹਸਨਪ੍ਰੀਤ ਭਾਰਦਵਾਜ ਦੀ ਮਿਲਣੀ ਤੇ ਸ਼ਹਿਰ ਵਾਸੀਆਂ ਨੇ ਕਿਹਾ ਕਿ "ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰਾਂ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮਿਲੇ ਹੁੰਗਾਰੇ ਤੋਂ ਸਾਫ਼ ਹੈ ਕਿ ਬਰਨਾਲਾ ਸ਼ਹਿਰ ਦੀ ਨੁਹਾਰ ਬਦਲਣ ਲਈ ਫੰਡਾਂ ਦੀ ਕੋਈ ਘਾਠ ਨਹੀਂ ਰਹਿਣ ਦਿੱਤੀ ਜਾਵੇਗੀ।" ਇਸ ਮੁਲਾਕਾਤ ਨਾਲ ਬਰਨਾਲਾ ਵਾਸੀਆਂ 'ਚ ਉਮੀਦ ਦੀ ਕਿਰਨ ਜਾਗ ਗਈ ਹੈ ਕਿ ਲੰਬੇ ਸਮੇਂ ਤੋਂ ਲਟਕ ਰਹੇ ਵਿਕਾਸ ਕਾਰਜਾਂ ਨੂੰ ਹੁਣ ਤੇਜ਼ੀ ਨਾਲ ਬੂਰ ਪਵੇਗਾ।