- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਰਨਾਲਾ ਵਿੱਚ ਸਫਾਈ ਸੇਵਕਾਂ 'ਤੇ ਹੋਏ ਲਾਠੀਚਾਰਜ ਦੇ ਮਾਮਲੇ ਨੇ ਸਿਆਸੀ ਹਲਕਿਆਂ ਵਿੱਚ ਤੂਫਾਨ ਲਿਆ ਦਿੱਤਾ ਹੈ। ਅੱਜ ਕੇਂਦਰੀ ਰਾਜ ਮੰਤਰੀ ਅਤੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਜ਼ਖਮੀ ਸਫਾਈ ਸੇਵਕਾਂ ਦਾ ਹਾਲ-ਚਾਲ ਜਾਣਨ ਲਈ ਬਰਨਾਲਾ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਬਰਨਾਲਾ ਵਿੱਚ ਸਫਾਈ ਸੇਵਕਾਂ 'ਤੇ ਹੋਏ ਲਾਠੀਚਾਰਜ ਦੇ ਮਾਮਲੇ ਨੇ ਸਿਆਸੀ ਹਲਕਿਆਂ ਵਿੱਚ ਤੂਫਾਨ ਲਿਆ ਦਿੱਤਾ ਹੈ। ਅੱਜ ਕੇਂਦਰੀ ਰਾਜ ਮੰਤਰੀ ਅਤੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਜ਼ਖਮੀ ਸਫਾਈ ਸੇਵਕਾਂ ਦਾ ਹਾਲ-ਚਾਲ ਜਾਣਨ ਲਈ ਬਰਨਾਲਾ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ।
ਪੀੜਤਾਂ ਨਾਲ ਮੁਲਾਕਾਤ ਤੋਂ ਬਾਅਦ ਗੱਲਬਾਤ ਕਰਦਿਆਂ ਰਵਨੀਤ ਸਿੰਘ ਬਿੱਟੂ ਨੇ ਕਿਹਾ, "ਇਹ ਬਹੁਤ ਹੀ ਮੰਦਭਾਗੀ ਘਟਨਾ ਹੈ। ਪੁਲਿਸ ਵੱਲੋਂ ਸਫਾਈ ਸੇਵਕਾਂ 'ਤੇ ਕੀਤਾ ਗਿਆ ਤਸ਼ੱਦਦ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲਾ ਹੈ। ਜਿਹੜੇ ਲੋਕ ਸਾਡੇ ਸ਼ਹਿਰਾਂ ਨੂੰ ਸਾਫ਼-ਸੁਥਰਾ ਰੱਖਦੇ ਹਨ, ਉਨ੍ਹਾਂ ਨਾਲ ਇਸ ਤਰ੍ਹਾਂ ਦਾ ਬੁਰਾ ਵਤੀਰਾ ਕਰਨਾ ਬਿਲਕੁਲ ਨਿੰਦਣਯੋਗ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਤੋਂ ਹੁਣ ਕੋਈ ਉਮੀਦ ਨਹੀਂ ਰਹੀ। ਸਰਕਾਰ ਦੇ ਸਿਰਫ਼ ਕੁਝ ਮਹੀਨੇ ਹੀ ਬਾਕੀ ਰਹਿ ਗਏ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਲੋਕ 'ਆਪ' ਨੂੰ ਦੁਬਾਰਾ ਮੂੰਹ ਨਹੀਂ ਲਗਾਉਣਗੇ। ਇਹ ਕੇਜਰੀਵਾਲ ਦੀ ਪਾਰਟੀ ਪੰਜਾਬ ਵਿਰੋਧੀ ਸਾਬਤ ਹੋਈ ਹੈ।"
ਇਸ ਦੌਰਾਨ ਉਨ੍ਹਾਂ ਕਾਂਗਰਸ ਦੇ ਅੰਦਰੂਨੀ ਮਾਮਲਿਆਂ 'ਤੇ ਚੋਟ ਕਰਦਿਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੀ ਰਣਨੀਤੀ ਸਪੱਸ਼ਟ ਕਰਦੇ ਆਂ ਕਿਹਾ ਕਿ ਕੇਂਦਰ ਵਿੱਚ ਰਾਹੁਲ ਗਾਂਧੀ ਕਾਂਗਰਸ ਨੂੰ ਖ਼ਤਮ ਕਰਨ ਵਿੱਚ ਲੱਗੇ ਹੋਏ ਹਨ ਅਤੇ ਪੰਜਾਬ ਵਿੱਚ ਰਾਜਾ ਵੜਿੰਗ। ਪਰ ਅਸੀਂ ਪੂਰੀ ਤਰ੍ਹਾਂ ਡਟੇ ਹੋਏ ਹਾਂ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦਾ ਸਿੱਧਾ ਮੁਕਾਬਲਾ ਮੌਜੂਦਾ ਸਰਕਾਰ ਨਾਲ ਹੋਵੇਗਾ।
ਕੱਲ੍ਹ ਆਪਣੇ ਅਹੁਦੇ ਤੋਂ ਦਿੱਤੇ ਅਸਤੀਫ਼ੇ ਬਾਰੇ ਪੁੱਛੇ ਗਏ ਸਵਾਲ 'ਤੇ ਉਨ੍ਹਾਂ ਆਪਣਾ ਪੱਖ ਰੱਖਦਿਾਂ ਕਿਹਾ ਕਿ ਮੇਰਾ ਰਾਜ ਸਭਾ ਮੈਂਬਰੀ ਦਾ ਕਾਰਜਕਾਲ ਸਮਾਪਤ ਹੋ ਚੁੱਕਿਆ ਸੀ ਜਿਸ ਕਰਕੇ ਮੈਂ ਅਸਤੀਫਾ ਦੇ ਕੇ ਹੁਣ ਪੰਜਾਬ ਦੀ ਰਾਜਨੀਤੀ ਵਿੱਚ ਕੁੱਦਿਆ ਹਾਂ। ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਮੈਂ ਭਾਜਪਾ ਦੇ ਪ੍ਰਚਾਰ ਤੇ ਪਸਾਰ ਲਈ ਪੰਜਾਬ ਵਿੱਚ ਕੰਮ ਕਰਾਂਗਾ।