- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨਵੀਂ ਦਿੱਲੀ ਦੇ ਮੈਂਬਰ ਪ੍ਰਿਯਾਂਕ ਕਾਨੂੰਨਗੋ ਜ਼ਿਲ੍ਹਾ ਬਰਨਾਲਾ ’ਚ ਪੁੱਜੇ, ਜਿੱਥੇ ਉਨ੍ਹਾਂ ਸਿਵਲ ਹਸਪਤਾਲ ਬਰਨਾਲਾ ’ਚ ਜ਼ੇਰੇ ਇਲਾਜ ਸਫ਼ਾਈ ਕਰਮਚਾਰੀਆਂ ਦਾ ਹਾਲ ਚਾਲ ਪੁੱਛਿਆ ਉੱਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ ਤੇ ਕੇਂਦਰ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਰੂਪ ਵਿਚ ਲਾਗੂ ਕਰਨਾ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨਵੀਂ ਦਿੱਲੀ ਦੇ ਮੈਂਬਰ ਪ੍ਰਿਯਾਂਕ ਕਾਨੂੰਨਗੋ ਜ਼ਿਲ੍ਹਾ ਬਰਨਾਲਾ ’ਚ ਪੁੱਜੇ, ਜਿੱਥੇ ਉਨ੍ਹਾਂ ਸਿਵਲ ਹਸਪਤਾਲ ਬਰਨਾਲਾ ’ਚ ਜ਼ੇਰੇ ਇਲਾਜ ਸਫ਼ਾਈ ਕਰਮਚਾਰੀਆਂ ਦਾ ਹਾਲ ਚਾਲ ਪੁੱਛਿਆ ਉੱਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ ਤੇ ਕੇਂਦਰ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਰੂਪ ਵਿਚ ਲਾਗੂ ਕਰਨਾ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਉਨ੍ਹਾਂ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਨੌਜਵਾਨਾਂ ਦੇ ਰੋਜ਼ਗਾਰ ਤੇ ਹੁਨਰ ਵਿਕਾਸ, ਬਜ਼ੁਰਗਾਂ ਲਈ ਭਲਾਈ ਯੋਜਨਾਵਾਂ ਜਿਨ੍ਹਾਂ ਵਿਚ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ, ਪ੍ਰਧਾਨ ਮੰਤਰੀ ਰੁਜ਼ਗਾਰ ਉਤਪਤੀ ਯੋਜਨਾ, ਪੀ.ਐੱਮ. ਵਿਸ਼ਵਕਰਮਾ ਯੋਜਨਾ, ਪੌਕਸੋ ਮਾਮਲਿਆਂ ਦੀ ਸਥਿਤੀ, ਨਮਸਤੇ ਸਕੀਮ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਸਮੇਤ ਵੱਖ ਵੱਖ ਸਕੀਮਾਂ ਦਾ ਵਿਸਥਾਰ ’ਚ ਜਾਇਜ਼ਾ ਲਿਆ।
ਕਾਨੂੰਨਗੋ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪੂਰੀ ਪਾਰਦਰਸ਼ਤਾ ਨਾਲ ਪਹੁੰਚਾਇਆ ਜਾਵੇ ਅਤੇ ਕਿਸੇ ਵੀ ਯੋਗ ਵਿਅਕਤੀ ਨੂੰ ਖੱਜਲ-ਖੁਆਰ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕ-ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਰੂਪ ’ਚ ਲਾਗੂ ਕਰਨਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਇਸ ਲਈ ਵੱਧ ਤੋਂ ਵੱਧ ਯੋਗ ਵਿਅਕਤੀਆਂ ਨੂੰ ਸਕੀਮਾਂ ਦਾ ਲਾਭ ਦਿੱਤਾ ਜਾਵੇ।
ਮੀਡੀਆ ਨਾਲ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਜ਼ਮੀਨੀ ਪੱਧਰ ਉੱਤੇ ਜਾਇਜ਼ਾ ਲੈਣ ਲਈ ਵੱਖ ਵੱਖ ਜ਼ਿਲ੍ਹਿਆਂ ਦੇ ਦੌਰੇ ’ਤੇ ਹਨ। ਉਨ੍ਹਾਂ ਕਿਹਾ ਕਿ ਸਕੀਮਾਂ ਬਾਰੇ ਮੀਟਿੰਗ ’ਚ ਪ੍ਰਧਾਨ ਮੰਤਰੀ ਆਯੂਸ਼ਮਾਨ ਯੋਜਨਾ ਤੋਂ ਇਲਾਵਾ ਪ੍ਰਾਈਵੇਟ ਸਕੂਲਾਂ ’ਚ ਪੜ੍ਹਦੇ ਐੱਸਸੀ ਵਿਦਿਆਰਥੀਆਂ ਨੂੰ ਵਜ਼ੀਫਾ ਸਕੀਮਾਂ ਦਾ ਬਣਦਾ ਲਾਭ ਦਿਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਦੇ ਬੱਚਿਆਂ ਨੂੰ ਸਿੱਖਿਆ ਸਕੀਮਾਂ ਦਾ ਲਾਭ ਦਾ ਦਿਵਾਉਣ ਸਮੇਤ ਹੋਰ ਦਿਸ਼ਾ - ਨਿਰਦੇਸ਼ ਦਿੱਤੇ ਗਏ ਹਨ।ਇਸ ਮੌਕੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ ਏ ਐਸ, ਐੱਸ ਐੱਸ ਪੀ ਮੁਹੰਮਦ ਸਰਫਰਾਜ਼ ਆਲਮ, ਵਧੀਕ ਡਿਪਟੀ ਕਮਿਸ਼ਨਰ (ਜ) ਵਿਵੇਕ ਮੋਦੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਜਿੰਦਰ ਸਿੰਘ ਬੇਦੀ ਆਈ ਏ ਐੱਸ, ਐੱਸਡੀਐਮਜ਼ ਤੋਂ ਇਲਾਵਾ ਪੁਲੀਸ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਮੈਂਬਰ ਪ੍ਰਿਯਾਂਕ ਕਾਨੂੰਨਗੋ ਸਿਵਲ ਹਸਪਤਾਲ ਬਰਨਾਲਾ ’ਚ ਪੀੜਤਾਂ ਨਾਲ ਕੀਤੀ ਮੁਲਾਕਾਤ
ਮੈਂਬਰ ਪ੍ਰਿਯਾਂਕ ਕਾਨੂੰਨਗੋ ਸਿਵਲ ਹਸਪਤਾਲ ਬਰਨਾਲਾ ’ਚ ਸਫ਼ਾਈ ਕਰਮਚਾਰੀਆਂ ਨੂੰ ਵੀ ਮਿਲੇ ਹਨ। ਬਰਨਾਲਾ ਸਫ਼ਾਈ ਕਰਮਚਾਰੀਆਂ ਦੇ ਮਾਮਲੇ ’ਚ ਉਨ੍ਹਾਂ ਕਿਹਾ ਕਿ ਕਮਿਸ਼ਨ ਵਲੋਂ ਇਸ ਮਾਮਲੇ ਦਾ ਨੋਟਿਸ ਲਿਆ ਗਿਆ ਹੈ ਤੇ ਮੁੱਖ ਸਕੱਤਰ ਅਤੇ ਡੀਜੀਪੀ ਪੰਜਾਬ ਤੋਂ ਵੱਖ ਵੱਖ 9 ਨੁਕਤਿਆਂ 'ਤੇ ਰਿਪੋਰਟ ਮੰਗੀ ਗਈ ਹੈ। ਉਨ੍ਹਾਂ ਕਿਹਾ ਕਿ ਕਸੂਰਵਾਰਾਂ ਖ਼ਿਲਾਫ਼ ਬਣਦੀ ਕਾਰਵਾਈ ਕਰਵਾਈ ਜਾਵੇਗੀ ਅਤੇ ਪੀੜਤਾਂ ਨੂੰ ਪੂਰਾ ਇਨਸਾਫ਼ ਦਿਵਾਇਆ ਜਾਵੇਗਾ। ਇਸ ਮੌਕੇ ਪ੍ਰਿਯੰਕ ਕਾਨੂੰਨਗੋ ਨੇ ਕਿਹਾ ਕਿ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇਸ਼ ਦੇ ਹਰ ਨਾਗਰਿਕ ਦੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ।