- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਚਿਨ ਪਾਇਲਟ ਨਾਲ ਬਤੌਰ ਵਿਧਾਇਕ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤਾਂ ਸਬੰਧੀ ਚਰਚਾ ਕੀਤੀ। ਬਰਨਾਲਾ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ ਦੇ ਮੌਜੂਦਾ ਹਾਲਾਤਾਂ ਸਬੰਧੀ ਵੀ ਖੁੱਲ੍ਹ ਕੇ ਵਿਚਾਰ ਚਰਚਾ ਹੋਈ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਜ਼ਿਲ੍ਹਾ ਕਾਂਗਰਸ ਕਮੇਟੀ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਤੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਇੰਚਾਰਜ ਤੇ ਆਲ ਇੰਡੀਆ ਕਾਂਗਰਸ ਦੇ ਸੀਨੀਅਰ ਆਗੂ ਸਚਿਨ ਪਾਇਲਟ ਨਾਲ ਦਿੱਲੀ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ। ਆਪਣੀ ਇਸ ਮੁਲਾਕਾਤ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਵਿਧਾਇਕ ਢਿੱਲੋਂ ਨੇ ਦੱਸਿਆ ਕਿ ਸਚਿਨ ਪਾਇਲਟ ਨਾਲ ਬਤੌਰ ਵਿਧਾਇਕ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤਾਂ ਸਬੰਧੀ ਚਰਚਾ ਕੀਤੀ। ਵਿਧਾਇਕ ਢਿੱਲੋਂ ਨੇ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਵਿੱਚ ਪੈਂਦੇ ਤਿੰਨ ਵਿਧਾਨ ਸਭਾ ਹਲਕੇ ਬਰਨਾਲਾ, ਮਹਿਲ ਕਲਾਂ, ਭਦੌੜ ਦੇ ਮੌਜੂਦਾ ਹਾਲਾਤਾਂ ਸਬੰਧੀ ਵੀ ਸਚਿਨ ਪਾਇਲਟ ਨਾਲ ਖੁੱਲ੍ਹ ਕੇ ਵਿਚਾਰ ਚਰਚਾ ਹੋਈ। ਵਿਧਾਇਕ ਢਿੱਲੋ ਨੇ ਦੱਸਿਆ ਕਿ ਪੰਜਾਬ ਕਾਂਗਰਸ ਕਮੇਟੀ ਮਾਮਲਿਆਂ ਦੇ ਇੰਚਾਰਜ ਪਾਇਲਟ ਨਾਲ ਇਸ ਵਿਸ਼ੇਸ਼ ਮੁਲਾਕਾਤ ਦੌਰਾਨ ਕਾਂਗਰਸ ਦੇ ਪਲੇਟਫਾਰਮ ਤੋਂ ਇਲਾਵਾ ਪੰਜਾਬ ਦੀ ਸੱਤਾਧਾਰੀ ਪਾਰਟੀ ਦੀ ਸਰਕਾਰ ਦੀਆਂ ਲੋਕ ਵਿਰੋਧੀ ਤੇ ਨਾਕਾਮੀਆਂ ਸਬੰਧੀ ਵੀ ਖੁੱਲ੍ਹ ਕੇ ਵਿਚਾਰ ਚਰਚਾ ਹੋਈ। ਵਿਧਾਇਕ ਢਿੱਲੋਂ ਨੇ ਕਿਹਾ ਕਿ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਲੰਘੇ ਸਮੇਂ ਦੌਰਾਨ ਸਚਿਨ ਪਾਇਲਟ ਨੂੰ ਰਾਜਸਥਾਨ ਤੇ ਹੋਰ ਸੂਬਿਆਂ 'ਚ ਦਿੱਤੀਆਂ ਜਿੰਮੇਵਾਰੀਆਂ 'ਤੇ ਜੇਕਰ ਨਜ਼ਰ ਮਾਰੀ ਜਾਵੇ ਤਾਂ ਪਾਇਲਟ ਨੇ ਆਪਣੀ ਕਾਬਲੀਅਤ ਨੂੰ ਔਖੇ ਹਾਲਾਤਾਂ 'ਚ ਵੀ ਸਿੱਧ ਕੀਤਾ ਹੈ। ਉਹਨਾਂ ਕਿਹਾ ਕਿ ਸਚਿਨ ਪਾਇਲਟ ਇੱਕ ਸੁਲਝੇ ਹੋਏ ਸਿਆਸਤਦਾਨ ਤੇ ਰਣਨੀਤੀਕਾਰ ਹਨ ਜਿਨਾਂ ਦੀਆਂ ਨੀਤੀਆਂ ਨੇ ਕਈ ਸੂਬਿਆਂ 'ਚ ਕਾਂਗਰਸ ਪਾਰਟੀ ਨੂੰ ਵੱਡਾ ਸਿਆਸੀ ਲਾਭ ਦਿਵਾਇਆ ਹੈ। ਵਿਧਾਇਕ ਢਿੱਲੋਂ ਨੇ ਦਾਅਵਾ ਕੀਤਾ ਕਿ ਸਚਿਨ ਪਾਇਲਟ ਦੀ ਸਿਆਸੀ ਸੂਝਬੂਝ ਦਾ ਫਾਇਦਾ ਪ੍ਰਦੇਸ਼ ਕਾਂਗਰਸ ਕਮੇਟੀ ਨੂੰ ਮਿਲੇਗਾ ਤੇ ਉਹਨਾਂ ਦੀ ਰਹਿਨੁਮਾਈ ਹੇਠ ਪੰਜਾਬ ਪ੍ਰਦੇਸ਼ ਕਾਂਗਰਸ ਆਉਂਦੀਆਂ ਵਿਧਾਨ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ।