
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਬਰਨਾਲਾ ਪੁਲਿਸ ਨੇ ਫਿਰੌਤੀ ਦੇ ਇੱਕ ਮਾਮਲੇ 'ਚ ਕਾਰਵਾਈ ਕਰਦਿਆਂ ਹਲਕਾ ਭਦੌੜ ਦੇ ਪਿੰਡ ਕੋਟਦੁੱਨਾ ਤੋਂ ਆਮ ਆਦਮੀ ਪਾਰਟੀ ਦੇ ਸਰਪੰਚ ਬਲਜਿੰਦਰ ਸਿੰਘ ਕਿੰਦਾ ਨੂੰ ਗ੍ਰਿਫ਼ਤਾਰ ਕੀਤਾ ਹੈ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਬਰਨਾਲਾ ਪੁਲਿਸ ਨੇ ਫਿਰੌਤੀ ਦੇ ਇੱਕ ਮਾਮਲੇ 'ਚ ਕਾਰਵਾਈ ਕਰਦਿਆਂ ਹਲਕਾ ਭਦੌੜ ਦੇ ਪਿੰਡ ਕੋਟਦੁੱਨਾ ਤੋਂ ਆਮ ਆਦਮੀ ਪਾਰਟੀ ਦੇ ਸਰਪੰਚ ਬਲਜਿੰਦਰ ਸਿੰਘ ਕਿੰਦਾ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਨੁਸਾਰ ਸਰਪੰਚ ਦੇ ਨਾਲ-ਨਾਲ 10 ਹੋਰ ਨਹਿੰਗ ਸਿੰਘਾਂ ਨੂੰ ਵੀ ਹਿਰਾਸਤ 'ਚ ਲਿਆ ਗਿਆ ਹੈ, ਜਿਨ੍ਹਾਂ 'ਚ ਬੇਅਦਬੀ ਮਾਮਲੇ ਦੇ ਕਤਲ ਦੇ ਕੇਸ 'ਚ ਸਜ਼ਾ ਕੱਟ ਚੁੱਕਾ ਨਹਿੰਗ ਨਰਾਇਣ ਸਿੰਘ ਵੀ ਸ਼ਾਮਲ ਹੈ।
ਧਨੌਲਾ ਥਾਣੇ ਦੇ ਮੁੱਖ ਅਫ਼ਸਰ ਸਬ-ਇੰਸਪੈਕਟਰ ਗੁਰਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਮਾਣਯੋਗ ਜੱਜ ਸੁਧੀਰ ਕੁਮਾਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿੱਥੋਂ ਅਦਾਲਤ ਨੇ ਉਨ੍ਹਾਂ ਦਾ 29 ਅਗਸਤ ਤੱਕ ਦਾ ਪੁਲਿਸ ਰਿਮਾਂਡ ਮਨਜ਼ੂਰ ਕਰ ਲਿਆ ਹੈ।
ਬਰਨਾਲਾ ਪੁਲਿਸ ਨੇ ਦੱਸਿਆ ਕਿ "ਆਪ" ਸਰਪੰਚ ਬਲਜਿੰਦਰ ਸਿੰਘ ਕਿੰਦਾ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ 'ਚ ਫਰੌਤੀ ਤੇ ਹੋਰ ਸੰਗੀਨ ਅਪਰਾਧਾਂ ਤਹਿਤ 13 ਮਾਮਲੇ ਦਰਜ ਹਨ। ਗ੍ਰਿਫ਼ਤਾਰ ਕੀਤੇ ਗਏ ਨਿਹੰਗਾਂ 'ਚ ਨਰਾਇਣ ਸਿੰਘ ਵੀ ਸ਼ਾਮਲ ਹੈ, ਜੋ ਬੇਅਦਬੀ ਮਾਮਲੇ ਨਾਲ ਸਬੰਧਤ ਕਤਲ ਦੇ ਕੇਸ 'ਚ ਕੈਦ ਦੀ ਸਜ਼ਾ ਭੁਗਤ ਚੁੱਕਾ ਹੈ। ਪੁਲਿਸ ਵੱਲੋਂ ਰਿਮਾਂਡ ਦੌਰਾਨ ਮੁਲਜ਼ਮਾਂ ਕੋਲੋਂ ਫਰੌਤੀ ਮੰਗਣ ਦੀਆਂ ਗਤੀਵਿਧੀਆਂ ਤੇ ਹੋਰ ਅਪਰਾਧਿਕ ਮਾਮਲਿਆਂ ਬਾਰੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।