- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਪਾ ਢਿਲਵਾਂ ਡਰੇਨ ਨਜ਼ਦੀਕ ਕਾਰ ਅਤੇ ਮੋਟਰਸਾਈਕਲ ਦੀ ਹੋਈ ਟੱਕਰ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਦਕਿ ਕਾਰ ਸਵਾਰ ਮੌਕੇ ਤੋਂ ਫਰਾਰ ਹੋ ਗਿਆ।

ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ : ਤਪਾ ਢਿਲਵਾਂ ਡਰੇਨ ਨਜ਼ਦੀਕ ਕਾਰ ਅਤੇ ਮੋਟਰਸਾਈਕਲ ਦੀ ਹੋਈ ਟੱਕਰ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਦਕਿ ਕਾਰ ਸਵਾਰ ਮੌਕੇ ਤੋਂ ਫਰਾਰ ਹੋ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਟੀ ਇੰਚਾਰਜ ਬਲਜੀਤ ਸਿੰਘ ਢਿੱਲੋ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ ਨੌਜਵਾਨ ਜਿਸਦੀ ਪਹਿਚਾਣ ਸਹਿਜਪ੍ਰੀਤ ਸਿੰਘ ਵਾਸੀ ਢਿਲਵਾਂ ਵਜੋ ਹੋਈ ਹੈ, ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਤਪਾ ਸਾਇਡ ਤੋਂ ਆਪਣੇ ਪਿੰਡ ਢਿਲਵਾਂ ਜਾ ਰਿਹਾ ਸੀ,ਜਦੋਂ ਉਹ ਢਿਲਵਾ ਡਰੇਨ ਪੁਲ ਤੇ ਪੁੱਜਾ ਤਾਂ ਸਾਹਮਣੇ ਤੋਂ ਆ ਰਹੀ ਕਾਰ ਨਾਲ ਟੱਕਰ ਹੋ ਗਈ, ਜਿਸ ਕਾਰਨ ਉਹ ਮੋਟਰਸਾਈਕਲ ਤੋਂ ਬੁੜਕ ਕੇ ਡਰੇਨ ਦੀ ਸਾਈਡ ਤੇ ਲੱਗੀਆਂ ਲੋਹੇ ਦੀਆਂ ਪੱਤੀਆਂ ਵਿਚ ਜਾ ਵੱਜਾ ਜਿਸ ਕਾਰਨ ਉਸਦਾ ਜਵਾੜਾ ਟੁੱਟ ਗਿਆ ਤੇ ਮੌਕੇ ਤੇ ਹੀ ਮੌਤ ਹੋ ਗਈ।
ਮੌਕੇ 'ਤੇ ਮੌਜੂਦ ਲੋਕਾਂ ਨੇ ਤੁਰੰਤ ਇਸਦੀ ਸੂਚਨਾ ਮਿੰਨੀ ਸਹਾਰਾ ਕਲੱਬ ਅਤੇ ਤਪਾ ਪੁਲਿਸ ਨੂੰ ਦਿੱਤੀ। ਸੂਚਨਾ ਮਿਲਦੇ ਹੀ ਮਿੰਨੀ ਸਹਾਰਾ ਕਲੱਬ ਦੇ ਵਲੰਟੀਅਰ ਅਤੇ ਪੁਲਿਸ ਮੁਲਾਜ਼ਮ ਮੌਕੇ ਤੇ ਪੁੱਜੇ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈਣ ਉਪਰੰਤ ਸਹਾਰਾ ਕਲੱਬ ਦੀਆਂ ਐਬੂਲੈਂਸ ਜਰੀਏ ਹਸਪਤਾਲ ਤਪਾ ਵਿਖੇ ਭਜਵਾ ਦਿੱਤਾ। ਖਬਰ ਲਿਖੇ ਜਾਣ ਤੱਕ ਪੁਲਿਸ ਨੇ ਕਾਰ ਨੂੰ ਆਪਣੇ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ।