- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸੇ ਦੌਰਾਨ ਇਹ ਖਦਸ਼ਾ ਵੀ ਜਤਾਇਆ ਜਾ ਰਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਸ਼ਰਾਰਤਪੂਰਨ ਤਰੀਕੇ ਨਾਲ ਰਾਜਪਾਲ ਰਾਹੀਂ ਇਸ ਫਾਈਲ ਨੂੰ ਰੋਕਣ ਦੀ ਕੋਸ਼ਿਸ਼ ਕਰ ਸਕਦੀ ਹੈ। ਇਸ ਸਥਿਤੀ ਨਾਲ ਨਜਿੱਠਣ ਅਤੇ ਸਫਾਈ ਕਾਮਿਆਂ ਦੇ ਹੱਕਾਂ ਦੀ ਰਾਖੀ ਲਈ ਮੇਅਰ ਨੇ 38 ਕੌਂਸਲਰਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸਫਾਈ ਕਾਮਿਆਂ ਦੀਆਂ ਲੰਮੇ ਸਮੇਂ ਤੋਂ ਲਮਕਦੀਆਂ ਆ ਰਹੀਆਂ ਮੰਗਾਂ ਨੂੰ ਪ੍ਰਵਾਨ ਕਰਕੇ ਇੱਕ ਵੱਡਾ ਮੀਲ ਪੱਥਰ ਸਥਾਪਤ ਕੀਤਾ ਹੈ। ਇਹ ਖੁਸ਼ੀ ਦਾ ਇਜ਼ਹਾਰ ਬਰਨਾਲਾ ਕਲੱਬ ਵਿੱਚ ਨਗਰ ਨਿਗਮ ਬਰਨਾਲਾ ਦੇ ਮੇਅਰ ਹਸਨਪ੍ਰੀਤ ਭਾਰਦਵਾਜ ਨੇ ਪੰਜਾਬੀ ਜਾਗਰਣ ਨਾਲ ਸਾਂਝਾ ਕੀਤਾ। ਮੇਅਰ ਨੇ ਦੱਸਿਆ ਕਿ ਪਿਛਲੇ 70 ਸਾਲਾਂ ਤੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਹੜਤਾਲਾਂ ਦੌਰਾਨ ਸਫਾਈ ਕਾਮਿਆਂ ਦੇ ਮੁੱਦਿਆਂ 'ਤੇ ਸਿਰਫ਼ ਸਿਆਸੀ ਰੋਟੀਆਂ ਹੀ ਸੇਕੀਆਂ ਜਾਂਦੀਆਂ ਰਹੀਆਂ, ਪਰ ਮਾਨ ਸਰਕਾਰ ਨੇ ਸਫਾਈ ਕਾਮਿਆਂ ਦੇ ਦਰਦ ਨੂੰ ਸਮਝਦਿਆਂ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਮੰਨ ਲਿਆ ਹੈ। ਇਸ ਫੈਸਲੇ ਨਾਲ ਸਫਾਈ ਕਾਮਿਆਂ ਵਿੱਚ ਬੇਹੱਦ ਖੁਸ਼ੀ ਅਤੇ ਉਤਸ਼ਾਹ ਪਾਇਆ ਜਾ ਰਿਹਾ ਹੈ।
ਇਸੇ ਦੌਰਾਨ ਇਹ ਖਦਸ਼ਾ ਵੀ ਜਤਾਇਆ ਜਾ ਰਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਸ਼ਰਾਰਤਪੂਰਨ ਤਰੀਕੇ ਨਾਲ ਰਾਜਪਾਲ ਰਾਹੀਂ ਇਸ ਫਾਈਲ ਨੂੰ ਰੋਕਣ ਦੀ ਕੋਸ਼ਿਸ਼ ਕਰ ਸਕਦੀ ਹੈ। ਇਸ ਸਥਿਤੀ ਨਾਲ ਨਜਿੱਠਣ ਅਤੇ ਸਫਾਈ ਕਾਮਿਆਂ ਦੇ ਹੱਕਾਂ ਦੀ ਰਾਖੀ ਲਈ ਮੇਅਰ ਨੇ 38 ਕੌਂਸਲਰਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਮੇਅਰ ਨੇ ਸਾਰੇ ਕੌਂਸਲਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਫਾਈ ਕਾਮਿਆਂ ਦੇ ਨਾਲ ਚੱਟਾਨ ਵਾਂਗ ਖੜ੍ਹੇ ਹੋਣ ਅਤੇ ਉਨ੍ਹਾਂ ਦਾ ਪੂਰਾ ਸਾਥ ਦੇਣ। ਤਾਂ ਜੋ ਦੋ ਦਿਨਾਂ ਦੇ ਅੰਦਰ ਅੰਦਰ ਸ਼ਹਿਰ ਨੂੰ ਕੂੜਾ ਮੁਕਤ ਕਰਦਿਆਂ ਸਾਫ ਸੁਥਰਾ ਬਣਾਇਆ ਜਾਵੇ। ਮੇਅਰ ਨੇ ਦੱਸਿਆ ਕਿ ਸ਼ਹਿਰ ਬਰਨਾਲਾ ਵਿੱਚ ਵੱਡੇ ਪੱਧਰ ਤੇ ਵਿਕਾਸ ਕਾਰਜ ਹੋ ਰਹੇ ਹਨ ਪਰ ਸ਼ਹਿਰ ਵਿੱਚ ਸੜਕਾਂ ਤੇ ਪਈ ਕੂੜੇ ਦੇ ਢੇਰਾਂ ਕਾਰਨ ਸੜਕਾਂ ਦੇ ਨਿਰਮਾਣ ਅਤੇ ਹੋਰ ਵਿਕਾਸ ਕਾਰਜ ਰੁਕੇ ਹੋਏ ਸਨ। ਸਰਕਾਰ ਵੱਲੋਂ ਸਫਾਈ ਕਾਮਿਆਂ ਦੀਆਂ ਮੰਗਾਂ ਨੂੰ ਮੰਨਦਿਆਂ ਉਨਾਂ ਦੀ ਜੋ ਨਗਰ ਨਿਗਮ ਬਰਨਾਲਾ ਚ ਰੋਸ ਹੜਤਾਲ ਚੱਲ ਰਹੀ ਸੀ, ਉਹ ਅੱਜ ਉਹਨ੍ਾਂ ਨੇ ਸ਼ਾਂਤੀ ਪੂਰਵਕ ਲੱਡੂ ਵੰਡ ਇੱਕ ਦੂਜੇ ਨੂੰ ਵਧਾਈ ਦਿੰਦਿਆਂ ਖਤਮ ਕਰ ਦਿੱਤੀ ਹੈ ਅਤੇ ਸ਼ਹਿਰ ਵਿੱਚੋਂ ਕੂੜਾ ਚੁੱਕਣ ਦੀ ਮੁਹਿੰਮ ਵੀ ਆਰੰਭ ਦਿੱਤੀ ਹੈ। ਮੇਅਰ ਹਸਨਪ੍ਰੀਤ ਭਾਰਦਵਾਜ਼ ਨੇ ਕਿਹਾ ਕਿ ਇਸ ਚੱਲ ਰਹੀ ਸਫਾਈ ਸੇਵਕਾਂ ਦੀ ਹੜਤਾਲ ਚ ਸਾਰੀਆਂ ਹੀ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਇਸ ਮਾਮਲੇ ਨੂੰ ਤੂਲ ਦਿੰਦਿਆਂ ਸਿਆਸੀ ਰੋਟੀਆਂ ਸੇਕੀਆਂ ਹਨ ਜਦਕਿ ਉਨਾਂ ਨੇ ਆਪਣੀ ਸਰਕਾਰ ਵਿੱਚ ਕਿਸੇ ਵੀ ਸਫਾਈ ਕਾਮੇ ਦੀ ਕਿਸੇ ਵੇਲੇ ਵੀ ਮੰਗ ਨੂੰ ਪੂਰਾ ਨਹੀਂ ਕੀਤਾ। ਉਹਨਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਥਾਨਕ ਸਰਕਾਰਾਂ ਦੇ ਮੰਤਰੀ ਹਰਜੋਤ ਬੈਂਸ ਅਤੇ ਮੈਂਬਰ ਪਾਰਲੀਮੈਂਟ ਸੰਗਰੂਰ ਗੁਰਮੀਤ ਸਿੰਘ ਮੀਤ ਹੇਰ ਦਾ ਉਚੇਚੇ ਤੌਰ ਤੇ ਧੰਨਵਾਦ ਕੀਤਾ ਜਿਨਾਂ ਨੇ ਸਫਾਈ ਸੇਵਕਾਂ ਦੀਆਂ ਮੰਗਾਂ ਨੂੰ ਅੱਗੇ ਹੋ ਕੇ ਸਰਕਾਰ ਤੋਂ ਮਨਵਾਉਣ ਲਈ ਮੋਹਰੀ ਰੋਲ ਅਦਾ ਕੀਤਾ ਹੈ। ਨਗਰ ਨਿਗਮ ਦੇ ਵੇੜੇ ਸਫਾਈ ਕਾਮਿਆਂ ਦੇ ਜ਼ਿਲ੍ਹਾ ਪ੍ਰਧਾਨ ਗੁਲਸ਼ਨ ਅਤੇ ਬਿਨੇ, ਵਿੱਕੀ ਬਿੰਦੂ ਸਣੇ ਵੱਡੀ ਗਿਣਤੀ ਵਿੱਚ ਸਫਾਈ ਕਰਮਚਾਰੀਆਂ ਨੇ ਮੇਅਰ ਹਸਨਪ੍ਰੀਤ ਭਾਰਦਵਾਜ ਦਾ ਵੀ ਉਹਨਾਂ ਦੀਆਂ ਮੰਗਾਂ ਦਾ ਹੱਲ ਕਰਨ 'ਤੇ ਧੰਨਵਾਦ ਕਰਦਿਆਂ ਪੰਜਾਬ ਸਰਕਾਰ ਦਾ ਵੀ ਉਚੇਚੇ ਤੌਰ ਤੇ ਧੰਨਵਾਦ ਕੀਤਾ। ਇਸ ਮੌਕੇ ਮਾਰਕੀਟ ਕਮੇਟੀ ਬਰਨਾਲਾ ਦੀ ਨਵ ਨਿਯੁਕਤ ਚੇਅਰਮੈਨ ਜਸਵਿੰਦਰ ਸਿੰਘ ਸੰਘੇੜਾ, ਆਪ ਆਗੂ ਰੋਹਿਤ ਕੁਮਾਰ ਓਸ਼ੋ ਸਣੇ ਆਪ ਕੌਂਸਲਰ, ਆਗੂ ਤੇ ਵਰਕਰ ਹਾਜ਼ਰ ਸਨ।