- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਫ਼ਾਈ ਸੇਵਕ ਯੂਨੀਅਨ ਪੰਜਾਬ ਅਤੇ ਬਰਨਾਲਾ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਤੇ ਗਏ ਬੰਦ ਦੇ ਸੱਦੇ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਹੈ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਸਫ਼ਾਈ ਸੇਵਕ ਯੂਨੀਅਨ ਪੰਜਾਬ ਅਤੇ ਬਰਨਾਲਾ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਤੇ ਗਏ ਬੰਦ ਦੇ ਸੱਦੇ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਬਰਨਾਲਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਨੇ ਦੱਸਿਆ ਕਿ ਸਫ਼ਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹਨ, ਪਰ ਸਰਕਾਰ ਵੱਲੋਂ ਇਹਨਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਹਾ।
ਉਨ੍ਹਾਂ ਨੇ ਆਖਿਆ ਕਿ ਸਫ਼ਾਈ ਕਰਮਚਾਰੀ ਸ਼ਹਿਰਾਂ ਅਤੇ ਕਸਬਿਆਂ ਨੂੰ ਸਾਫ਼-ਸੁਥਰਾ ਰੱਖਣ ਵਿੱਚ ਅਹਿਮ ਯੋਗਦਾਨ ਪਾਉਂਦੇ ਹਨ, ਪਰ ਇਸ ਦੇ ਬਾਵਜੂਦ ਉਹਨਾਂ ਦੇ ਹੱਕਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ। ਅਕਾਲੀ ਦਲ ਹਮੇਸ਼ਾ ਹੀ ਮਿਹਨਤਕਸ਼ ਅਤੇ ਸਮਾਜ ਦੇ ਹਰ ਵਰਗ ਦੇ ਨਾਲ ਚੱਟਾਨ ਵਾਂਗ ਖੜ੍ਹਾ ਰਿਹਾ ਹੈ, ਇਸੇ ਲਈ ਪਾਰਟੀ ਸਫ਼ਾਈ ਸੇਵਕਾਂ ਦੇ ਇਸ ਸੰਘਰਸ਼ ਵਿੱਚ ਉਹਨਾਂ ਦੇ ਨਾਲ ਹੈ।
ਉਹਨਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਫ਼ਾਈ ਸੇਵਕਾਂ ਦੀਆਂ ਲਟਕਦੀਆਂ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਤੁਰੰਤ ਮੰਨਿਆ ਜਾਵੇ ਤਾਂ ਜੋ ਆਮ ਜਨਤਾ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।