- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਕਾਰਵਾਈ ਦਾ ਮੁੱਖ ਮਕਸਦ ਰਾਤ ਵੇਲੇ ਪੁਲਿਸ ਦੀ ਮੌਜੂਦਗੀ ਨੂੰ ਹੋਰ ਅਸਰਦਾਰ ਬਣਾਉਣਾ, ਮਾੜੇ ਅਨਸਰਾਂ ਤੇ ਗੈਰ-ਕਾਨੂੰਨੀ ਕਾਰਵਾਈਆਂ ’ਤੇ ਨਕੇਲ ਕੱਸਣਾ ਤੇ ਲੋਕਾਂ ਦੇ ਮਨਾਂ 'ਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਸੀ। ਮੁਹਿੰਮ ਤਹਿਤ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਅਹਿਮ ਤੇ ਜਨਤਕ ਥਾਵਾਂ ’ਤੇ ਵਿਸ਼ੇਸ਼ ਨਾਕੇ ਲਾਏ ਗਏ, ਜਿੱਥੇ ਲੰਘਣ ਵਾਲੇ ਸ਼ੱਕੀ ਵਾਹਨਾਂ ਦੀ ਡੂੰਘਾਈ ਨਾਲ ਤਲਾਸ਼ੀ ਲਈ ਗਈ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਜ਼ਿਲ੍ਹੇ 'ਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਤੇ ਆਮ ਲੋਕਾਂ ਦੀ ਜਾਨ-ਮਾਲ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫ਼ਰਾਜ਼ ਆਲਮ ਦੀ ਅਗਵਾਈ ਹੇਠ ਬੀਤੀ ਰਾਤ ਪੂਰੇ ਜ਼ਿਲ੍ਹੇ 'ਚ ਵਿਸ਼ੇਸ਼ ‘ਨਾਈਟ ਡੋਮੀਨੇਸ਼ਨ’ ਮੁਹਿੰਮ ਚਲਾਈ ਗਈ। ਇਸ ਦੌਰਾਨ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਵੱਲੋਂ ਵੱਖ-ਵੱਖ ਇਲਾਕਿਆਂ 'ਚ ਸਖ਼ਤ ਚੌਕਸੀ ਵਰਤਦਿਆਂ ਰਾਤ ਸਮੇਂ ਵਿਸ਼ੇਸ਼ ਜਾਂਚ ਮੁਹਿੰਮ ਵਿੱਢੀ ਗਈ।
ਇਸ ਕਾਰਵਾਈ ਦਾ ਮੁੱਖ ਮਕਸਦ ਰਾਤ ਵੇਲੇ ਪੁਲਿਸ ਦੀ ਮੌਜੂਦਗੀ ਨੂੰ ਹੋਰ ਅਸਰਦਾਰ ਬਣਾਉਣਾ, ਮਾੜੇ ਅਨਸਰਾਂ ਤੇ ਗੈਰ-ਕਾਨੂੰਨੀ ਕਾਰਵਾਈਆਂ ’ਤੇ ਨਕੇਲ ਕੱਸਣਾ ਤੇ ਲੋਕਾਂ ਦੇ ਮਨਾਂ 'ਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਸੀ। ਮੁਹਿੰਮ ਤਹਿਤ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਅਹਿਮ ਤੇ ਜਨਤਕ ਥਾਵਾਂ ’ਤੇ ਵਿਸ਼ੇਸ਼ ਨਾਕੇ ਲਾਏ ਗਏ, ਜਿੱਥੇ ਲੰਘਣ ਵਾਲੇ ਸ਼ੱਕੀ ਵਾਹਨਾਂ ਦੀ ਡੂੰਘਾਈ ਨਾਲ ਤਲਾਸ਼ੀ ਲਈ ਗਈ।
ਨਾਕਾਬੰਦੀ ਦੌਰਾਨ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਉਨ੍ਹਾਂ ਦੇ ਪਛਾਣ ਪੱਤਰਾਂ ਦੀ ਜਾਂਚ ਕੀਤੀ ਗਈ ਤੇ ਲੋੜੀਂਦੀ ਪੁੱਛਗਿੱਛ ਵੀ ਅਮਲ 'ਚ ਲਿਆਂਦੀ ਗਈ। ਇਸ ਤੋਂ ਇਲਾਵਾ ਪੁਲਿਸ ਟੀਮਾਂ ਵੱਲੋਂ ਸ਼ਹਿਰ ਤੇ ਆਸ-ਪਾਸ ਦੇ ਹੋਟਲਾਂ, ਢਾਬਿਆਂ ਤੇ ਹੋਰ ਭੀੜ-ਭੜੱਕੇ ਵਾਲੀਆਂ ਜਨਤਕ ਥਾਵਾਂ ਦੀ ਵੀ ਅਚਨਚੇਤ ਚੈਕਿੰਗ ਕੀਤੀ ਗਈ, ਤਾਂ ਜੋ ਕਿਸੇ ਵੀ ਅਣਸੁਖਾਵੀਂ ਜਾਂ ਗੈਰ-ਕਾਨੂੰਨੀ ਘਟਨਾ ਨੂੰ ਸਮਾਂ ਰਹਿੰਦਿਆਂ ਰੋਕਿਆ ਜਾ ਸਕੇ।
ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਇਲਾਕੇ 'ਚ ਅਮਨ-ਸ਼ਾਂਤੀ ਬਣਾਈ ਰੱਖਣ ਤੇ ਅਪਰਾਧ ਮੁਕਤ ਸਮਾਜ ਦੀ ਸਿਰਜਣਾ ਲਈ ਅਜਿਹੀਆਂ ਵਿਸ਼ੇਸ਼ ਚੌਕਸੀ ਮੁਹਿੰਮਾਂ ਭਵਿੱਖ ਵਿੱਚ ਵੀ ਲਗਾਤਾਰ ਜਾਰੀ ਰਹਿਣਗੀਆਂ।