- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਭਾਜਪਾ ਦੇ ਸੱਦੇ 'ਤੇ ਬਰਨਾਲਾ ਵਿਖੇ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਦਿਆਂ ਸਿਆਸੀ ਮੈਦਾਨ ਗਰਮਾ ਦਿੱਤਾ ਗਿਆ। ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ ਦੀ ਅਗਵਾਈ ਹੇਠ ਕਚਹਿਰੀ ਚੌਕ ਵਿਖੇ ਵੱਡੀ ਗਿਣਤੀ 'ਚ ਇਕੱਠੇ ਹੋਏ ਭਾਜਪਾ ਆਗੂਆਂ ਤੇ ਵਰਕਰਾਂ ਨੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਪੰਜਾਬ ਭਾਜਪਾ ਦੇ ਸੱਦੇ 'ਤੇ ਬਰਨਾਲਾ ਵਿਖੇ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਦਿਆਂ ਸਿਆਸੀ ਮੈਦਾਨ ਗਰਮਾ ਦਿੱਤਾ ਗਿਆ। ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ ਦੀ ਅਗਵਾਈ ਹੇਠ ਕਚਹਿਰੀ ਚੌਕ ਵਿਖੇ ਵੱਡੀ ਗਿਣਤੀ 'ਚ ਇਕੱਠੇ ਹੋਏ ਭਾਜਪਾ ਆਗੂਆਂ ਤੇ ਵਰਕਰਾਂ ਨੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਤੋਂ ਬਾਅਦ ਜਦੋਂ ਪ੍ਰਦਰਸ਼ਨਕਾਰੀਆਂ ਨੇ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਦੀ ਕੋਠੀ ਵੱਲ ਮਾਰਚ ਕਰਨਾ ਸ਼ੁਰੂ ਕੀਤਾ, ਤਾਂ ਪੁਲਿਸ ਨੇ ਰਸਤੇ 'ਚ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕ ਲਿਆ।
ਕਾਨੂੰਨ-ਵਿਵਸਥਾ 'ਚ ਸਰਕਾਰ ਫੇਲ੍ਹ
ਪ੍ਰਦਰਸ਼ਨ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨਿਸ਼ਾਨੇ 'ਤੇ ਲੈਂਦਿਆਂ ਭਾਜਪਾ ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ 'ਚ ਕਾਨੂੰਨ-ਵਿਵਸਥਾ ਦੀ ਸਥਿਤੀ ਬੇਹੱਦ ਖਰਾਬ ਹੋ ਚੁੱਕੀ ਹੈ ਤੇ ਸਰਕਾਰ ਹਰ ਮੋਰਚੇ 'ਤੇ ਫੇਲ੍ਹ ਸਾਬਤ ਹੋ ਰਹੀ ਹੈ।
ਗੁਲਜ਼ਾਰ ਸਿੰਘ ਮੌਤ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ
ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਵਰਗ ਨੀਟਾ ਨੇ ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ 'ਚ ਸਰਕਾਰ 'ਤੇ ਗੰਭੀਰ ਸਵਾਲ ਚੁੱਕੇ। ਉਨ੍ਹਾਂ ਦਾਅਵਾ ਕੀਤਾ ਕਿ ਮ੍ਰਿਤਕ ਨੇ ਮੌਤ ਤੋਂ ਪਹਿਲਾਂ ਕੁਝ ਗੰਭੀਰ ਦੋਸ਼ ਲਗਾਏ ਸਨ, ਜਿਨ੍ਹਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਤੇ ਜ਼ਿੰਮੇਵਾਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਭੂਮਿਕਾ ਦੀ ਵੀ ਜਾਂਚ ਕਰਨ ਦੀ ਮੰਗ ਕੀਤੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਨੈਤਿਕ ਆਧਾਰ 'ਤੇ ਤੁਰੰਤ ਅਸਤੀਫ਼ੇ ਦੀ ਮੰਗ ਕੀਤੀ।ਪ੍ਰਦਰਸ਼ਨ ਦੇ ਅੰਤ 'ਚ ਭਾਜਪਾ ਆਗੂਆਂ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ਦਾ ਹਵਾਲਾ ਦਿੰਦਿਆਂ ਕੇਂਦਰ ਸਰਕਾਰ ਤੋਂ ਤੁਰੰਤ ਦਖ਼ਲ ਦੇਣ ਤੇ ਸੂਬੇ 'ਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਮੰਗ ਕੀਤੀ।