Barnala News : ਤਿੰਨ ਬੱਚਿਆਂ ਦੇ ਪਿਤਾ ਦੀ ਭੇਦਭਰੀ ਹਾਲਤ ’ਚ ਲਾਸ਼ ਬਰਾਮਦ
ਮੁਹੱਲਾ ਕੋੜਿਆਂ ਦੇ ਸ਼ਮਸ਼ਾਨਘਾਟ ਭਦੌੜ ’ਚੋਂ ਤਿੰਨ ਬੱਚਿਆਂ ਦੇ ਪਿਤਾ ਦੀ ਭੇਦਭਰੀ ਹਾਲਤ ’ਚ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
Publish Date: Wed, 27 May 2026 06:55 PM (IST)
Updated Date: Wed, 27 May 2026 06:58 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਮੁਹੱਲਾ ਕੋੜਿਆਂ ਦੇ ਸ਼ਮਸ਼ਾਨਘਾਟ ਭਦੌੜ ’ਚੋਂ ਤਿੰਨ ਬੱਚਿਆਂ ਦੇ ਪਿਤਾ ਦੀ ਭੇਦਭਰੀ ਹਾਲਤ ’ਚ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲਖਵੀਰ ਸਿੰਘ 25 ਸਾਲ ਪੁੱਤਰ ਬੂਟਾ ਸਿੰਘ ਦੀ ਭੇਦਭਰੀ ਹਾਲਤ ’ਚ ਲਾਸ਼ ਸ਼ਮਸ਼ਾਨਘਾਟ ਭਦੌੜ ’ਚੋਂ ਮਿਲੀ, ਜਿਸ ਨੂੰ ਸਰਕਾਰੀ ਹਸਪਤਾਲ ਬਰਨਾਲਾ ਪਹੁੰਚਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਭਦੌੜ ਦੇ ਮੁਖੀ ਹਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਲਖਵੀਰ ਸਿੰਘ ਦੇ ਪਿਤਾ ਬੂਟਾ ਸਿੰਘ ਤੇ ਪਤਨੀ ਦੇ ਬਿਆਨ ’ਤੇ ਥਾਣਾ ਭਦੌੜ ਵਿਖੇ ਕਾਰਵਾਈ ਕਰਨ ਉਪਰੰਤ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ, ਜ਼ਿਕਰਯੋਗ ਹੈ ਕਿ ਮ੍ਰਿਤਕ ਆਪਣੇ ਪਿੱਛੇ ਦੋ ਬੇਟੀਆਂ ਇੱਕ ਬੇਟਾ ਛੱਡ ਗਿਆ ਹੈ