
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪੰਜਾਬ ਦੇ ਊਰਜਾ ਖੇਤਰ ਤੇ ਵਿਕਾਸ ’ਚ ਅਹਿਮ ਭੂਮਿਕਾ ਨਿਭਾਉਣ ਵਾਲੀ ਸੰਸਥਾ ਪੰਜਾਬ ਪੇਡਾ ਦੇ ਉਪ ਚੇਅਰਮੈਨ ਵਜੋਂ ਧੀਰਜ ਕੁਮਾਰ ਦੱਦਾਹੂਰ ਦੀ ਨਿਯੁਕਤੀ ਕੀਤੀ ਗਈ ਹੈ। ਉਨ੍ਹਾਂ ਦੀ ਨਿਯੁਕਤੀ ਦੀ ਖ਼ਬਰ ਸਾਹਮਣੇ ਆਉਂਦਿਆਂ ਹੀ ਸਮਰਥਕਾਂ ਤੇ ਸ਼ਹਿਰ ਵਾਸੀਆਂ ’ਚ ਖੁਸ਼ੀ ਦੀ ਲਹਿਰ ਦੌੜ ਗਈ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਪੰਜਾਬ ਦੇ ਊਰਜਾ ਖੇਤਰ ਤੇ ਵਿਕਾਸ ’ਚ ਅਹਿਮ ਭੂਮਿਕਾ ਨਿਭਾਉਣ ਵਾਲੀ ਸੰਸਥਾ ਪੰਜਾਬ ਪੇਡਾ ਦੇ ਉਪ ਚੇਅਰਮੈਨ ਵਜੋਂ ਧੀਰਜ ਕੁਮਾਰ ਦੱਦਾਹੂਰ ਦੀ ਨਿਯੁਕਤੀ ਕੀਤੀ ਗਈ ਹੈ। ਉਨ੍ਹਾਂ ਦੀ ਨਿਯੁਕਤੀ ਦੀ ਖ਼ਬਰ ਸਾਹਮਣੇ ਆਉਂਦਿਆਂ ਹੀ ਸਮਰਥਕਾਂ ਤੇ ਸ਼ਹਿਰ ਵਾਸੀਆਂ ’ਚ ਖੁਸ਼ੀ ਦੀ ਲਹਿਰ ਦੌੜ ਗਈ। ਵੱਖ-ਵੱਖ ਵਰਗਾਂ ਦੇ ਲੋਕਾਂ ਤੇ ਸ਼ੁਭਚਿੰਤਕਾਂ ਨੇ ਧੀਰਜ ਦੱਦਾਹੂਰ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ। ਇਸ ਮੌਕੇ ਸਮਰਥਕਾਂ ਨੇ ਕਿਹਾ ਕਿ ਧੀਰਜ ਦੱਦਾਹੂਰ ਦੀ ਪੰਜਾਬ ਪੇਡਾ ਦੇ ਉਪ ਚੇਅਰਮੈਨ ਵਜੋਂ ਨਿਯੁਕਤੀ ਪੂਰੇ ਸ਼ਹਿਰ ਲਈ ਮਾਣ ਅਤੇ ਖੁਸ਼ੀ ਦੀ ਗੱਲ ਹੈ। ਉਨ੍ਹਾਂ ਉਮੀਦ ਜਤਾਈ ਕਿ ਧੀਰਜ ਦੱਦਾਹੂਰ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਂਦਿਆਂ ਪੰਜਾਬ ਦੇ ਵਿਕਾਸ ’ਚ ਆਪਣਾ ਅਹਿਮ ਯੋਗਦਾਨ ਪਾਉਣਗੇ। ਇਸ ਮੌਕੇ ਇਲਾਕੇ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਤੇ ਸ਼ੁਭਚਿੰਤਕਾਂ ਨੇ ਉਨ੍ਹਾਂ ਨੂੰ ਫ਼ੋਨ ਕਰਕੇ ਅਤੇ ਨਿੱਜੀ ਤੌਰ ’ਤੇ ਮਿਲ ਕੇ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੇ ਉਜਲੇ ਭਵਿੱਖ ਦੀ ਕਾਮਨਾ ਕੀਤੀ। ਆਪਣੀ ਨਿਯੁਕਤੀ ’ਤੇ ਧੀਰਜ ਕੁਮਾਰ ਦੱਦਾਹੂਰ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਤੇ ਸੰਗਰੂਰ ਤੋਂ ਸੰਸਦ ਮੈਂਬਰ ਮੀਤ ਹੇਅਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਤੇ ਦਿਨ-ਰਾਤ ਮਿਹਨਤ ਕਰਨਗੇ। ਧੀਰਜ ਦੱਦਾਹੂਰ ਨੇ ਵਿਸ਼ੇਸ਼ ਤੌਰ ’ਤੇ ਸੰਸਦ ਮੈਂਬਰ ਮੀਤ ਹੇਅਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਸਦਕਾ ਉਨ੍ਹਾਂ ਨੂੰ ਇਹ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ।