- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਗਰ ਪੰਚਾਇਤ ਹੰਡਿਆਇਆ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਕਰੋੜਾਂ ਰੁਪਏ ਦੇ ਗੱਫੇ ਦਿੱਤੇ ਗਏ ਹਨ, ਜਿਸ ਨਾਲ ਇਲਾਕੇ ਦੀ ਦਿਖ ਬਦਲਣ ਲੱਗੀ ਹੈ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਨਗਰ ਪੰਚਾਇਤ ਹੰਡਿਆਇਆ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਕਰੋੜਾਂ ਰੁਪਏ ਦੇ ਗੱਫੇ ਦਿੱਤੇ ਗਏ ਹਨ, ਜਿਸ ਨਾਲ ਇਲਾਕੇ ਦੀ ਦਿਖ ਬਦਲਣ ਲੱਗੀ ਹੈ।
ਪੰਜਾਬੀ ਜਾਗਰਣ ਨਾਲ ਇਹ ਜਾਣਕਾਰੀ ਸਾਂਝੀ ਕਰਦਿਆਂ ਨਗਰ ਪੰਚਾਇਤ ਹੰਢਿਆਇਆ ਦੀ ਮੀਤ ਪ੍ਰਧਾਨ ਮਹਿੰਦਰ ਕੌਰ ਦੇ ਸਪੁੱਤਰ ਆਪ ਸੀਨੀਅਰ ਆਗੂ ਸੋਨੀ ਹੰਡਿਆਇਆ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਗਰ ਪੰਚਾਇਤ ਹੰਡਿਆਇਆ ਲਈ 11 ਕਰੋੜ ਰੁਪਏ ਦੀ ਲਾਗਤ ਨਾਲ ਐੱਸ.ਟੀ.ਪੀ. ਪਲਾਂਟ ਵਾਸਤੇ ਗ੍ਰਾਂਟ ਜਾਰੀ ਕੀਤੀ ਗਈ ਹੈ। ਇਸ ਨਾਲ ਪਿੰਡ ਵਿੱਚ ਪੀਣ ਵਾਲੇ ਸ਼ੁੱਧ ਪਾਣੀ ਅਤੇ ਗੰਦੇ ਪਾਣੀ ਦੀ ਨਿਕਾਸੀ ਦਾ ਪੱਕਾ ਤੇ ਉਚੇਚਾ ਪ੍ਰਬੰਧ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਇਲਾਕੇ ਦੇ ਨੌਜਵਾਨਾਂ ਦੀ ਸੂਖਮ ਪ੍ਰਤਿਭਾ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਸਾਢੇ 48 ਲੱਖ ਰੁਪਏ ਦੀ ਲਾਗਤ ਨਾਲ ਆਧੁਨਿਕ ਬਾਸਕਟਬਾਲ ਗਰਾਊਂਡ ਤਿਆਰ ਕੀਤਾ ਗਿਆ ਹੈ। ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਕੋਈ ਸਮੱਸਿਆ ਨਾ ਆਵੇ, ਇਸ ਲਈ 45 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਟਿਊਬਵੈੱਲ ਆਦਿ ਲਗਾ ਕੇ ਸੁਵਿਧਾ ਦਿੱਤੀ ਗਈ ਹੈ। 'ਰੰਗਲਾ ਪੰਜਾਬ' ਮੁਹਿੰਮ ਤਹਿਤ 46 ਲੱਖ ਰੁਪਏ ਦੀ ਰਾਸ਼ੀ ਨਾਲ ਨਗਰ ਪੰਚਾਇਤ ਹੰਡਿਆਇਆ ਦੇ ਸਾਰੇ 13 ਵਾਰਡਾਂ ਵਿੱਚ ਵੱਖ-ਵੱਖ ਵਿਕਾਸ ਕਾਰਜ ਜ਼ੋਰਾਂ-ਸ਼ੋਰਾਂ ਨਾਲ ਕਰਵਾਏ ਜਾ ਰਹੇ ਹਨ।
ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਯੋਗ ਅਗਵਾਈ ਹੇਠ 2 ਕਰੋੜ 9 ਲੱਖ ਰੁਪਏ ਦੇ ਹੋਰ ਨਵੇਂ ਵਿਕਾਸ ਕਾਰਜਾਂ ਨੂੰ ਵੀ ਹਰੀ ਝੰਡੀ ਮਿਲ ਗਈ ਹੈ।
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੋਨੀ ਹੰਡਿਆਇਆ ਨੇ ਦੱਸਿਆ ਕਿ ਉਨ੍ਹਾਂ ਦੇ ਮਾਤਾ ਜੀ ਅਤੇ ਨਗਰ ਪੰਚਾਇਤ ਹੰਡਿਆਇਆ ਦੇ ਮੀਤ ਪ੍ਰਧਾਨ ਮਹਿੰਦਰ ਕੌਰ ਦੀ ਦੇਖ-ਰੇਖ ਹੇਠ ਸੰਸਦ ਮੈਂਬਰ ਮੀਤ ਹੇਅਰ ਵੱਲੋਂ ਜਾਰੀ ਕੀਤੀ ਗਈ 2 ਕਰੋੜ ਰੁਪਏ ਦੀ ਗ੍ਰਾਂਟ ਨਾਲ ਪਿੰਡ ਦੀਆਂ ਫਿਰਨੀਆਂ, ਧਨੌਲਾ ਖੁਰਦ ਅਤੇ ਹੋਰ ਕਈ ਲਿੰਕ ਰੋਡ ਪੱਕੇ ਕਰਕੇ ਮੁਕੰਮਲ ਕਰ ਦਿੱਤੇ ਗਏ ਹਨ।
ਸੋਨੀ ਹੰਡਿਆਇਆ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਸਰਕਾਰ ਅਤੇ MP ਮੀਤ ਹੇਅਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਹੰਡਿਆਇਆ ਦੀ ਨਗਰ ਪੰਚਾਇਤ ਨੂੰ ਜਿੰਨੇ ਫੰਡ ਹੁਣ ਮਿਲੇ ਹਨ, ਅੱਜ ਤੱਕ ਕਿਸੇ ਵੀ ਪਿਛਲੀ ਸਰਕਾਰ ਦੇ ਵਿਧਾਇਕ ਜਾਂ ਸਿਆਸੀ ਆਗੂ ਨੇ ਪਿੰਡ ਦੇ ਵਿਕਾਸ ਲਈ ਐਨਾ ਵੱਡਾ ਯੋਗਦਾਨ ਨਹੀਂ ਪਾਇਆ।