
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਵਿਧਾਨ ਸਭਾ ਹਲਕਾ ਮਹਿਲ ਕਲਾਂ ਦੀ ਅਧੀਨ ਪੈਂਦੇ ਸੱਦੋਵਾਲ ਵਿਖੇ 30 ਸਾਲਾ ਨੌਜਵਾਨ ਵੱਲੋਂ ਫਾਹਾ ਲੈ ਕੇ ਜੀਵਨ ਲੀਲ੍ਹਾ ਸਮਾਪਤ ਕੀਤੇ ਜਾਣ ਦੀ ਖ਼ਬਰ ਹੈ । 30 ਸਾਲਾ ਨੌਜਵਾਨ ਗੁਰਬਖਸ਼ੀਸ਼ ਸਿੰਘ ਮਨੀ ਪੁੱਤਰ ਪਿਆਰਾ ਸਿੰਘ ਨੇ ਘਰ ਵਿੱਚ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ।

ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ: ਵਿਧਾਨ ਸਭਾ ਹਲਕਾ ਮਹਿਲ ਕਲਾਂ ਦੀ ਅਧੀਨ ਪੈਂਦੇ ਸੱਦੋਵਾਲ ਵਿਖੇ 30 ਸਾਲਾ ਨੌਜਵਾਨ ਵੱਲੋਂ ਫਾਹਾ ਲੈ ਕੇ ਜੀਵਨ ਲੀਲ੍ਹਾ ਸਮਾਪਤ ਕੀਤੇ ਜਾਣ ਦੀ ਖ਼ਬਰ ਹੈ । 30 ਸਾਲਾ ਨੌਜਵਾਨ ਗੁਰਬਖਸ਼ੀਸ਼ ਸਿੰਘ ਮਨੀ ਪੁੱਤਰ ਪਿਆਰਾ ਸਿੰਘ ਨੇ ਘਰ ਵਿੱਚ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਇਸ ਮੌਕੇ ਮ੍ਰਿਤਕ ਦੀ ਪਤਨੀ ਕਰਮਜੀਤ ਕੌਰ, ਮਾਤਾ ਬਲਜੀਤ ਕੌਰ, ਚਾਚਾ ਗੁਰਮੇਲ ਸਿੰਘ ਨੇ ਦੱਸਿਆਂ ਕਿ ਮ੍ਰਿਤਕ ਗੁਰਬਖ਼ਸੀਸ ਸਿੰਘ ਉਪਰ ਪਿੰਡ ’ਚੋਂ ਇੱਕ ਪਰਿਵਾਰ ਵੱਲੋਂ ਮੋਟਰਸਾਈਕਲ ਚੋਰੀ ਹੋਣ ਦੇ ਇਲਜ਼ਾਮ ਲਗਾ ਕੇ ਉਸ ਨੂੰ ਇਕੱਠ ਚ ਬੁਲਾ ਕੇ ਮਾਫ਼ੀ ਮੰਗਵਾਉਣ ਲਈ ਕਿਹਾ ਗਿਆ।
ਪਰਿਵਾਰ ਅਨੁਸਾਰ ਇਹ ਗੱਲ ਗੁਰਬਖਸ਼ੀਸ਼ ਸਿੰਘ ਨੇ ਦਿਲ ’ਤੇ ਲੈ ਲਈ, ਬੇਇੱਜਤੀ ਨਾ ਸਹਾਰਦੇ ਹੋਏ ਉਸ ਨੇ ਫਾਹਾ ਲੈਣ ਵਰਗਾ ਕਦਮ ਚੁੱਕ ਲਿਆ। ਦੂਜੇ ਪਾਸੇ ਪੀੜ੍ਹਤ ਪਰਿਵਾਰ ਵੱਲੋਂ ਜਿਨ੍ਹਾਂ ਵਿਅਕਤੀਆਂ ਉਪਰ ਜ਼ਲੀਲ ਕਰਨ ਦੇ ਦੋਸ਼ ਲਗਾਏ ਗਏ ਹਨ, ਉਨ੍ਹਾਂ ਨੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ ਕਿਹਾ ਕਿ ਇੱਕ ਤਾਂ ਉਨ੍ਹਾਂ ਦਾ ਮੋਟਰਸਾਈਕਲ ਚੋਰੀ ਹੋਇਆ ਹੈ ਤੇ ਪਰਿਵਾਰ ਵੱਲੋਂ ਉਨ੍ਹਾਂ ਨੂੰ ਹੀ ਫਸਾਉਣ ਲਈ ਝੂਠੇ ਦੋਸ਼ ਲਗਾਏ ਜਾ ਰਹੇ ਹਨ।
ਇਸ ਸਬੰਧੀ ਪੁਲਿਸ ਥਾਣਾ ਟੱਲੇਵਾਲ ਦੇ ਏਐਸਆਈ ਹਰਵਿੰਦਰ ਸਿੰਘ ਅਤੇ ਡਿਊਟੀ ਅਫ਼ਸਰ ਰਣਧੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ 112 ’ਤੇ ਸੂਚਨਾ ਦਿੱਤੀ ਗਈ ਸੀ, ਜਿਸ ਤੋਂ ਬਾਅਦ ਪੁਲਿਸ ਮੌਕੇ ’ਤੇ ਪਹੁੰਚੀ। ਪੁਲਿਸ ਅਨੁਸਾਰ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਉਨ੍ਹਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।