- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਪਾਰਟੀ ’ਚ ਵੱਡੀ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਪਹਿਲੀ ਵਾਰ ਆਪਣੇ ਜ਼ੱਦੀ ਪਿੰਡ ਟੱਲੇਵਾਲ ਪਹੁੰਚੇ। ਪਿੰਡ ਪਹੁੰਚਣ 'ਤੇ ਪਿੰਡ ਵਾਸੀਆਂ ਵੱਲੋਂ ਸਰਪੰਚ ਜੁਗਰਾਜ ਸਿੰਘ ਦੀ ਅਗਵਾਈ ਹੇਠ ਉਨ੍ਹਾਂ ਦਾ ਭਰਵਾਂ ਸਵਾਗਤ ਤੇ ਸਨਮਾਨ ਕੀਤਾ ਗਿਆ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਪਾਰਟੀ ’ਚ ਵੱਡੀ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਪਹਿਲੀ ਵਾਰ ਆਪਣੇ ਜ਼ੱਦੀ ਪਿੰਡ ਟੱਲੇਵਾਲ ਪਹੁੰਚੇ। ਪਿੰਡ ਪਹੁੰਚਣ 'ਤੇ ਪਿੰਡ ਵਾਸੀਆਂ ਵੱਲੋਂ ਸਰਪੰਚ ਜੁਗਰਾਜ ਸਿੰਘ ਦੀ ਅਗਵਾਈ ਹੇਠ ਉਨ੍ਹਾਂ ਦਾ ਭਰਵਾਂ ਸਵਾਗਤ ਤੇ ਸਨਮਾਨ ਕੀਤਾ ਗਿਆ।
ਇਸ ਮੌਕੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਪਿੰਡ ਦੇ ਗੁਰਦੁਆਰਾ ਸੰਤ ਬਾਬਾ ਸੁੰਦਰ ਸਿੰਘ ਜੀ ਕੈਨੇਡੀਅਨ ਵਿਖੇ ਨਤਮਸਤਕ ਹੋਏ। ਉਨ੍ਹਾਂ ਗੁਰੂ ਚਰਨਾਂ ’ਚ ਸੀਸ ਨਿਵਾ ਕੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਤੇ ਪੰਜਾਬ ਦੇ ਅਮਨ-ਚੈਨ, ਭਾਈਚਾਰਕ ਸਾਂਝ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
ਨਤਮਸਤਕ ਹੋਣ ਤੋਂ ਬਾਅਦ ਕੇਵਲ ਸਿੰਘ ਢਿੱਲੋਂ ਨੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਭੁਪਿੰਦਰ ਸਿੰਘ ਤੋਂ ਆਸ਼ੀਰਵਾਦ ਲਿਆ। ਇਸ ਮੌਕੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਹਾਈਕਮਾਂਡ ਵੱਲੋਂ ਸੌਂਪੀ ਵੱਡੀ ਜ਼ਿੰਮੇਵਾਰੀ ਦਾ ਕਾਰਜ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਾ ਸ਼ੁਰੂ ਕਰ ਦਿੱਤਾ ਹੈ। ਉਹ ਲਗਾਤਾਰ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ’ਚ ਜਾ ਰਹੇ ਹਨ ਤੇ ਲੋਕਾਂ ਵਲੋਂ ਬਹੁਤ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਪੰਜਾਬ ਦੇ ਮੌਜੂਦਾ ਬਣੇ ਹਾਲਾਤਾਂ ਤੋਂ ਪੰਜਾਬ ਦੇ ਲੋਕਾਂ ਨੂੰ ਸਿਰਫ਼ ਭਾਰਤੀ ਜਨਤਾ ਪਾਰਟੀ ਤੋਂ ਆਸ ਦੀ ਕਿਰਨ ਦਿਖਾਈ ਦੇ ਰਹੀ ਹੈ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਭਾਰਤੀ ਜਨਤਾ ਪਾਰਟੀ ਦੀ ਜਿੱਤ ਸਰਕਾਰ ਬਣੇਗੀ।