- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਬਾਰ ਐਸੋਸੀਏਸ਼ਨ ਬਰਨਾਲਾ ਵਲੋਂ ਸੂਬਾ ਸੱਦੇ ’ਤੇ ਐਲਏਡੀਸੀ ਨੀਤੀ ਰੱਦ ਕਰਵਾਉਣ ਲਈ ਚੇਅਰਮੈਨ ਐਡਵੋਕੇਟ ਹਰਿੰਦਰਪਾਲ ਸਿੰਘ ਰਾਣੂੰ ਦੀ ਅਗਵਾਈ ਹੇਠ ਹੜ੍ਹਤਾਲ ਸ਼ੁਰੂ ਕੀਤੀ ਹੋਈ ਸੀ ਪਰ ਜੋਇੰਟ ਐਕਸ਼ਨ ਕਮੇਟੀ ਦੀ ਅਗਵਾਈ ਹੇਠ ਵਕੀਲ ਭਾਈਚਾਰੇ ਦੇ ਦਫ਼ਤਰ ਦੀ ਮਾਨਯੋਗ ਚੀਫ਼ ਜਸਟਿਸ ਆਫ਼ ਇੰਡੀਆ ਤੇ ਨਾਲਸਾ ਦੇ ਚੇਅਰਮੈਨ ਨਾਲ ਕੀਤੀ ਮੀਟਿੰਗ ਦੌਰਾਨ ਮਿਲੇ ਭਰੋਸੇ ਮਗਰੋ ਵਕੀਲਾਂ ਵਲੋਂ ਹੜਤਾਲ ਨੂੰ ਖਤਮ ਕਰ ਦਿੱਤਾ ਗਿਆ ਹੈ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਜ਼ਿਲ੍ਹਾ ਬਾਰ ਐਸੋਸੀਏਸ਼ਨ ਬਰਨਾਲਾ ਵਲੋਂ ਸੂਬਾ ਸੱਦੇ ’ਤੇ ਐਲਏਡੀਸੀ ਨੀਤੀ ਰੱਦ ਕਰਵਾਉਣ ਲਈ ਚੇਅਰਮੈਨ ਐਡਵੋਕੇਟ ਹਰਿੰਦਰਪਾਲ ਸਿੰਘ ਰਾਣੂੰ ਦੀ ਅਗਵਾਈ ਹੇਠ ਹੜ੍ਹਤਾਲ ਸ਼ੁਰੂ ਕੀਤੀ ਹੋਈ ਸੀ ਪਰ ਜੋਇੰਟ ਐਕਸ਼ਨ ਕਮੇਟੀ ਦੀ ਅਗਵਾਈ ਹੇਠ ਵਕੀਲ ਭਾਈਚਾਰੇ ਦੇ ਦਫ਼ਤਰ ਦੀ ਮਾਨਯੋਗ ਚੀਫ਼ ਜਸਟਿਸ ਆਫ਼ ਇੰਡੀਆ ਤੇ ਨਾਲਸਾ ਦੇ ਚੇਅਰਮੈਨ ਨਾਲ ਕੀਤੀ ਮੀਟਿੰਗ ਦੌਰਾਨ ਮਿਲੇ ਭਰੋਸੇ ਮਗਰੋ ਵਕੀਲਾਂ ਵਲੋਂ ਹੜਤਾਲ ਨੂੰ ਖਤਮ ਕਰ ਦਿੱਤਾ ਗਿਆ ਹੈ।
ਇਸ ਖੁਸ਼ੀ ’ਚ ਮੰਗਲਵਾਰ ਨੂੰ ਵਕੀਲ ਭਾਈਚਾਰੇ ਵਲੋਂ ਜ਼ਿਲ੍ਹਾ ਕੋਰਟ ਕੰਪਲੈਕਸ ’ਚ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਚੇਅਰਮੈਨ ਹਰਿੰਦਰਪਾਲ ਸਿੰਘ ਜਾਣੂ ਨੇ ਦੱਸਿਆ ਕਿ ਡਿਫੈਂਸ ਕੌਸਲ ਸਿਸਟਮ ਦੇ ਵਿਰੋਧ ’ਚ 7 ਜੂਲਾਈ ਤੇ ਪੰਜਾਬ, ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਯੂਪੀ ਤੇ ਰਾਜਸਥਾਨ ਦੇ ਵੱਖ-ਵੱਖ ਜ਼ਿਲ੍ਹਿਆ 'ਚ ਚੱਲ ਰਹੀ ਵਕੀਲਾਂ ਦੀ ਹੜਤਾਲ ਨੂੰ ਸਫ਼ਲਤਾ ਮਿਲੀ ਹੈ। ਉਨ੍ਹਾਂ ਦੱਸਿਆ ਕਿ ਜੋਇੰਟ ਐਕਸ਼ਨ ਕਮੇਟੀ ਦੀ ਅਗਵਾਈ ਹੇਠ ਵਕੀਲ ਭਾਈਚਾਰੇ ਦੇ ਵਫ਼ਦ ਦੀ ਮਾਨਯੋਗ ਚੀਫ਼ ਜਸਟਿਸ ਆਫ਼ ਇੰਡੀਆ ਤੇ ਨਾਲਸਾ ਦੇ ਚੇਅਰਮੈਨ ਨਾਲ ਇੱਕ ਅਹਿਮ ਮੀਟਿੰਗ ਹੋਈ।
ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ 'ਤੇ ਵੱਖ-ਵੱਖ ਸੂਬਿਆ ਦੇ ਬਾਰ ਕੌਂਸਲ ਮੈਂਬਰਾਂ ਤੇ ਜ਼ਿਲ੍ਹਾ ਬਾਰ ਐਸੋਸੀਏਸ਼ਨਾਂ ਦੇ ਪ੍ਰਧਾਨਾਂ ਨੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਤੇ ਨਾਲਸਾ ਦੇ ਚੇਅਰਮੈਨ ਨਾਲ ਦੁਪਹਿਰ ਮੀਟਿੰਗ ਬਾਰ ਕੀਤੀ। ਉਨ੍ਹਾ ਦੱਸਿਆ ਕਿ ਮੀਟਿੰਗ ਦੌਰਾਨ ਵਫ਼ਦ ਨੇ ਬਹੁਤ ਹੀ ਠੋਸ ਤੇ ਵਜ਼ਨਦਾਰ ਦਲੀਲਾ ਰੱਖਦਿਆਂ ਮਾਨਯੋਗ ਅਦਾਲਤ ਸੀਨੀਅਰ ਦੇ ਧਿਆਨ 'ਚ ਲਿਆਦਾ ਕਿ ਐੱਲਏਡੀਸੀ ਪਾਲਿਸੀ ਸਮਾਜ ਤੇ ਦੇਸ਼ ਦੇ ਸੰਵਿਧਾਨ ਦੀ ਮੂਲ ਭਾਵਨਾ ਦੇ ਬਿਲਕੁਲ ਖ਼ਿਲਾਫ਼ ਹੈ। ਉਨ੍ਹਾ ਕਿਹਾ ਭਾਰਤੀ ਸੰਵਿਧਾਨ ਦੀ ਮੂਲ ਭਾਵਨਾ ਹਮੇਸ਼ਾ ਪੀੜਤ ਦੇ ਪੱਖ ’ਚ ਖੜ੍ਹਦੀ ਹੈ, ਜਦਕਿ ਇਹ ਪਾਲਿਸੀ ਅਪਰਾਧੀਆਂ ਨੂੰ ਇੱਕ ਤਰ੍ਹਾਂ ਦੀ ਸੁਰੱਖਿਆ ਤੇ ਸਮਰਥਨ ਦਿੰਦੀ ਸੀ।
ਐਡਵੋਕੇਟ ਹਰਿੰਦਰਪਾਲ ਸਿੰਘ ਰਾਣੂੰ ਨੇ ਦੱਸਿਆ ਕਿ ਚੀਫ਼ ਜਸਟਿਸ ਆਫ਼ ਇੰਡੀਆ ਤੇ ਨਾਲਸਾ ਦੇ ਚੇਅਰਮੈਨ ਨੇ ਵਕੀਲ ਭਾਈਚਾਰੇ ਦੀਆਂ ਦਲੀਲਾ ਨਾਲ ਪੂਰਨ ਸਹਿਮਤੀ ਜਤਾਈ। ਅਦਾਲਤ ਨੇ ਵਕੀਲ ਭਾਈਚਾਰੇ ਦੇ ਸੰਘਰਸ਼ ਦਾ ਮੁੱਲ ਪਾਉਂਦਿਆ ਐੱਲਏਡੀਸੀ ਪਾਲਿਸੀ ਨੂੰ ਵਾਪਸ ਲੈਣ ਦਾ ਅਹਿਮ ਫੈਸਲਾ ਸੁਣਾਇਆ ਹੈ। ਉਨ੍ਹਾਂ ਖੁਸ਼ੀ ਜਾਹਰ ਕਰਦਿਆਂ ਸਮੁੱਚੇ ਵਕੀਲ ਭਾਈਚਾਰੇ ਨੂੰ ਇਸ ਸੰਘਰਸ਼ ’ਚ ਸਾਥ ਦੇਣ ’ਤੇ ਧੰਨਵਾਦ ਕੀਤਾ।
ਇਸ ਮੌਕੇ ਐਡਵੋਕੇਟ ਬਲਵੰਤ ਸਿੰਘ ਮਾਨ, ਐਡਵੋਕੇਟ ਧਰਮਿੰਦਰ ਸਿੰਘ ਧਾਲੀਵਾਲ, ਐਡਵੋਕੇਟ ਰਘਵਿੰਦਰ ਸਿੰਘ ਸਿੱਧੂ, ਐਡਵੋਕੇਟ ਪ੍ਰੀਤ ਮਹਿੰਦਰ ਸਿੰਘ, ਐਡਵੋਕੇਟ ਧਰਮਪਾਲ ਸਿੰਘ, ਐਡਵੋਕੇਟ ਚੰਦਰ ਬਾਂਸਲ, ਐਡਵੋਕੇਟ ਵਿਜੈ ਪੁਨੀਆ, ਐਡਵੋਕੇ ਗੁਰਪ੍ਰੀਤ ਸਿੰਘ ਕਾਲੀਆ, ਐਡਵੋਕੇਟ ਇਕਬਾਲ ਸਿੰਘ ਗਿੱਲ, ਐਡਵੋਕੇਟ ਬਿਕਰਮਜੀਤ ਸਿੰਘ ਧਨੌਲਾ, ਐਡਵੋਕੇਟ ਗਗਨਦੀਪ ਸਿੰਘ ਸਹਿਜੜਾ,ਐਡਵੋਕੇਟ ਪਰਮਿੰਦਰ ਸਿੰਘ ਗਿੱਲ, ਐਡਵੋਕੇਟ ਅਮਰਿੰਦਰ ਸਿੰਘ ਗਿੱਲ, ਐਡਵੋਕੇਟ ਗੁਰਦਰਸਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ’ਚ ਵਕੀਲ ਹਾਜ਼ਰ ਸਨ।