- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਲਵਾ ਸਾਹਿਤ ਸਭਾ ਬਰਨਾਲਾ ਵਲੋਂ ਸਥਾਨਕ ਪੰਜਾਬ ਆਈਟੀਆਈ ਵਿਖੇ ਸਾਹਿਤਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ’ਚ ਸੀਨੀਅਰ ਪੱਤਰਕਾਰ ਤੇ ਲੇਖਕ ਯਾਦਵਿੰਦਰ ਸਿੰਘ ਭੁੱਲਰ ਦੀਆਂ ਪੁਸਤਕਾਂ ‘ਜਿੰਦ ਦੇਸ਼ ਦੇ ਲੇਖੇ’ ਤੇ ’ਵਿੱਦਿਆ ਦੇ ਧਾਮ’ ਉੱਪਰ ਵਿਚਾਰ ਚਰਚਾ ਕੀਤੀ ਗਈ।
ਨਵਦੀਪ ਸੇਖਾ, ਪੰਜਾਬੀ ਜਾਗਰਣ, ਬਰਨਾਲਾ : ਮਾਲਵਾ ਸਾਹਿਤ ਸਭਾ ਬਰਨਾਲਾ ਵਲੋਂ ਸਥਾਨਕ ਪੰਜਾਬ ਆਈਟੀਆਈ ਵਿਖੇ ਸਾਹਿਤਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ’ਚ ਸੀਨੀਅਰ ਪੱਤਰਕਾਰ ਤੇ ਲੇਖਕ ਯਾਦਵਿੰਦਰ ਸਿੰਘ ਭੁੱਲਰ ਦੀਆਂ ਪੁਸਤਕਾਂ ‘ਜਿੰਦ ਦੇਸ਼ ਦੇ ਲੇਖੇ’ ਤੇ ’ਵਿੱਦਿਆ ਦੇ ਧਾਮ’ ਉੱਪਰ ਵਿਚਾਰ ਚਰਚਾ ਕੀਤੀ ਗਈ। ਪੁਸਤਕ 'ਜਿੰਦ ਦੇਸ਼ ਦੇ ਲੇਖੇ' ਬਾਰੇ ਬੋਲਦਿਆਂ ਬੂਟਾ ਸਿੰਘ ਚੌਹਾਨ ਨੇ ਕਿਹਾ ਇਸ ਪੁਸਤਕ ਨੂੰ ਪੜ੍ਹ ਕੇ ਦੇਸ਼ ਭਗਤੀ ਦੀ ਭਾਵਨਾ ਪੈਦਾ ਹੁੰਦੀ ਹੈ ਤੇ ਪੁਸਤਕ ਹਰੇਕ
ਸਕੂਲ ’ਚ ਦੀ ਲਾਇਬਰੇਰੀ ’ਚ ਪਹੁੰਚਣੀ ਲਾਜ਼ਮੀ ਹੈ।
ਸਭਾ ਦੇ ਪ੍ਰਧਾਨ ਡਾ. ਸੰਪੂਰਨ ਸਿੰਘ ਟੱਲੇਵਾਲੀਆ ਨੇ ਕਿਹਾ ਕਿ ਇਸ ਪੁਸਤਕ ਨੂੰ ਪੜ੍ਹ ਕੇ ਜਿੱਥੇ ਸਾਨੂੰ ਫੌਜੀ ਵੀਰਾਂ ਦੀ ਸ਼ਹੀਦੀ ਤੇ ਮਾਣ ਹੁੰਦਾ ਹੈ ਤੇ ਉੱਥੇ ਉਨ੍ਹਾਂ ਦੇ ਪਰਿਵਾਰ ਦੀ ਤਰਸਯੋਗ ਹਾਲਤ ਨੂੰ ਵੇਖ ਕੇ ਸਰਕਾਰਾਂ ਦੀ ਸ਼ਹੀਦਾਂ ਪ੍ਰਤੀ ਬੇਰੁਖੀ ਵੀ ਜੱਗ ਜ਼ਾਹਰ ਹੁੰਦੀ ਹੈ। ਤੇਜਾ ਸਿੰਘ ਤਿਲਕ ਨੇ ਕਿਹਾ ਕਿ ਜਿਸ ਤਰ੍ਹਾਂ ਸਰਕਾਰਾਂ ਅਜ਼ਾਦੀ ਘੁਲਾਟੀਆਂ ਨੂੰ ਮਾਣ ਸਨਮਾਨ ਦਿੰਦੀਆਂ ਹਨ। ਉਸ ਤਰ੍ਹਾਂ ਸ਼ਹੀਦ ਫੌਜੀ ਵੀਰਾਂ ਦੇ ਪਰਿਵਾਰਾਂ ਨੂੰ ਵੀ ਮਾਣ ਸਨਮਾਨ ਮਿਲਣਾ ਚਾਹੀਦਾ ਹੈ। ਪੁਸਤਕ ਵਿੱਦਿਆ ਦੇ ਧਾਮ ਬਾਰੇ ਬੋਲਦਿਆਂ ਭੋਲਾ ਸਿੰਘ ਸੰਘੇੜਾ ਨੇ ਕਿਹਾ ਕਿ ਯਾਦਵਿੰਦਰ ਸਿੰਘ ਭੁੱਲਰ ਨੇ ਬਰਨਾਲਾ ਜਿਲ੍ਹੇ ਦੇ ਪ੍ਰਾਈਵੇਟ ਸਕੂਲਾਂ ਦੇ ਇਤਿਹਾਸ ਨੂੰ ਇਕੱਤਰ ਕਰਕੇ ਇੱਕ ਸ਼ਲਾਘਾਯੋਗ ਉਪਰਾਲਾ ਕੀਤਾ ਹੈ।
ਡਾ. ਰਾਮਪਾਲ ਸਿੰਘ ਸ਼ਾਹਪੁਰੀ ਨੇ ਕਿਹਾ ਕਿ ਬਹੁਤੇ ਪ੍ਰਾਈਵੇਟ ਅਦਾਰਿਆਂ ਦਾ ਮੁੱਖ ਮੰਤਵ ਭਾਵੇਂ ਪੈਸਾ ਕਮਾਉਣਾ ਹੁੰਦਾ ਹੈ ਇਸ ਦੇ ਬਾਵਜੂਦ ਉਹਨਾਂ ਵੱਲੋਂ ਵਿੱਦਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਅਮੁਲੀ ਭੂਮਿਕਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਇਹ ਭੂਮਿਕਾ ਨਾਲੇ ਪੁੰਨ ਨਾਲੇ ਫਲੀਆਂ ਵਰਗੀ ਹੈ। ਤਰਸੇਮ ਨੇ ਕਿਹਾ ਕਿ ਮਿਸ਼ਨਰੀ ਸੰਸਥਾਵਾਂ ਦਾ ਸਮਾਜ ਸਿੱਖਿਆ ਤੇ ਬੱਚਿਆਂ ਦੇ ਵਿਕਾਸ ’ਚ ਬਹੁਤ ਵੱਡਾ ਯੋਗਦਾਨ ਰਿਹਾ ਹੈ ਇਹਨਾਂ ਸੰਸਥਾਵਾਂ ਬਾਰੇ ਖੋਜ ਭਰਪੂਰ ਜਾਣਕਾਰੀ ਦੇ ਕੇ ਯਾਦਵਿੰਦਰ ਸਿੰਘ ਭੁੱਲਰ ਨੇ ਅਹਿਮ ਕਾਰਜ ਕੀਤਾ ਹੈ।
ਕਹਾਣੀਕਾਰ ਪਾਵਨ ਪਰਿੰਦਾ ਨੇ ਕਿਹਾ ਕਿ ਬਰਨਾਲਾ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ਬਾਰੇ ਇਕੱਠੀ ਕੀਤੀ ਜਾਣਕਾਰੀ ਪੜ੍ਹਕੇ ਪਾਠਕ ਇਹਨਾਂ ਵਿਦਿਅਕ ਅਦਾਰਿਆਂ ਦੇ ਮਿਆਰ ਬਾਰੇ ਖੁਦ ਅੰਦਾਜ਼ਾ ਲਗਾ ਸਕਦੇ ਹਨ। ਨਗਰ ਕੌਂਸਲ ਤਪਾ ਦੇ ਸਾਬਕਾ ਪ੍ਰਧਾਨ ਤਰਲੋਚਨ ਬਾਂਸਲ ਨੇ ਕਿਹਾ ਕਿ ਯਾਦੂ ਭੁੱਲਰ ਜਿੱਥੇ ਨਿਧੜਕ ਪੱਤਰਕਾਰ ਹੈ ਉੱਥੇ ਉਸਦੀਆਂ ਸਮਾਜ ਪੱਖੀ ਲਿਖਤਾਂ ਲੋਕਾਂ ਲਈ ਰਾਹ ਦਸੇਰਾ ਬਣਦੀਆਂ ਹਨ।
ਇਹਨਾਂ ਤੋਂ ਇਲਾਵਾ ਨਾਵਲਕਾਰ ਦਰਸ਼ਨ ਸਿੰਘ ਗੁਰੂ, ਡਾ. ਅਮਨਦੀਪ ਸਿੰਘ ਟੱਲੇਵਾਲੀਆ ਤੇ ਹਾਕਮ ਸਿੰਘ ਰੂੜੇਕੇ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਉਪਰੰਤ ਹੋਏ ਕਵੀ ਦਰਬਾਰ ’ਚ ਡਾ ਉਜਾਗਰ ਸਿੰਘ ਮਾਨ, ਪ੍ਰਿੰ. ਕੌਰ ਸਿੰਘ ਧਨੌਲਾ, ਸ਼ਿੰਦਰ ਧੌਲਾ, ਰਾਮ ਸਿੰਘ ਬੀਹਲਾ, ਸਰੂਪ ਚੰਦ ਹਰੀਗੜ੍ਹ, ਅਵਤਾਰ ਸਿੰਘ ਢਿੱਲੋਂ, ਬਿੰਨੀ ਬਰਨਾਲਵੀ, ਮੇਜਰ ਸਿੰਘ ਗਿੱਲ ਸਹੌਰ, ਡਾ. ਹਰਪ੍ਰੀਤ ਕੌਰ ਰੂਬੀ ਤੇ ਰਘਬੀਰ ਸਿੰਘ ਗਿੱਲ ਕੱਟੂ ਨੇ ਆਪਣੇ ਗੀਤ ਤੇ ਕਵਿਤਾਵਾਂ ਪੇਸ਼ ਕੀਤੀਆਂ।
ਇਸ ਮੌਕੇ ਨਗਰ ਕੌਂਸਲ ਤਪਾ ਦੇ ਸਾਬਕਾ ਪ੍ਰਧਾਨ ਤੇ ਮਹਾਂਕਾਵੜ ਸੰਘ ਪੰਜਾਬ ਦੇ ਪ੍ਰਧਾਨ ਤਰਲੋਚਨ ਬਾਂਸਲ, ਕੈਪਟਨ ਦਰਬਾਰਾ ਸਿੰਘ ਪੱਖੋਕੇ, ਸਹਿਜਪ੍ਰੀਤ ਸਿੰਘ ਜੰਡਸਰ ਪ੍ਰਗਟ ਸਿੰਘ, ਬਲਾਕ ਸੰਮਤੀ ਮੈਂਬਰ ਹਰਚਰਨ ਸਿੰਘ ਜੰਡਸਰ, ਗੁਰਜੰਟ ਸਿੰਘ ਮਾਨ, ਨਵਦੀਪ ਸਿੰਘ ਸੇਖਾ, ਰਾਕੇਸ ਜੇਠੀ, ਗੁਰਪ੍ਰੀਤ ਸਿੰਘ, ਰੇਸ਼ਮ ਦੂਆ, ਤੇ ਰਵਿੰਦਰ ਸ਼ਰਮਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।