
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ 'ਮੀਰੀ ਪੀਰੀ ਖ਼ਾਲਸਾ ਮਾਰਚ' ਸੋਮਵਾਰ ਦੇਰ ਸ਼ਾਮ ਬਰਨਾਲਾ ਦੇ ਕਚਹਿਰੀ ਚੌਂਕ ਵਿਖੇ ਪਹੁੰਚਿਆ, ਜਿੱਥੇ ਸਿੱਖ ਸੰਗਤਾਂ ਵੱਲੋਂ ਉਤਸ਼ਾਹ ਨਾਲ ਭਾਰੀ ਗਿਣਤੀ ਵਿੱਚ ਨਤਮਸਤਕ ਹੋ ਕੇ ਮਾਰਚ ਦਾ ਭਰਵਾਂ ਸਵਾਗਤ ਕੀਤਾ ਗਿਆ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ 'ਮੀਰੀ ਪੀਰੀ ਖ਼ਾਲਸਾ ਮਾਰਚ' ਸੋਮਵਾਰ ਦੇਰ ਸ਼ਾਮ ਬਰਨਾਲਾ ਦੇ ਕਚਹਿਰੀ ਚੌਂਕ ਵਿਖੇ ਪਹੁੰਚਿਆ, ਜਿੱਥੇ ਸਿੱਖ ਸੰਗਤਾਂ ਵੱਲੋਂ ਉਤਸ਼ਾਹ ਨਾਲ ਭਾਰੀ ਗਿਣਤੀ ਵਿੱਚ ਨਤਮਸਤਕ ਹੋ ਕੇ ਮਾਰਚ ਦਾ ਭਰਵਾਂ ਸਵਾਗਤ ਕੀਤਾ ਗਿਆ।
ਇਸ ਮੌਕੇ ਨਗਰ ਨਿਗਮ ਬਰਨਾਲਾ ਦੇ ਮੇਅਰ ਹਸਨਪ੍ਰੀਤ ਭਾਰਦਵਾਜ ਨੇ ਗੁਰੂ ਸਾਹਿਬ ਅੱਗੇ ਸੀਸ ਨਵਾਉਂਦਿਆਂ ਰੁਮਾਲੇ ਦੀ ਸੇਵਾ ਨਿਭਾਈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸਾਬਕਾ ਸੰਸਦੀ ਸਕੱਤਰ ਸੰਤ ਬਲਬੀਰ ਸਿੰਘ ਘੁੰਨਸ ਨੇ ਪੰਜਾਬੀ ਜਾਗਰਣ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹ ਖਾਲਸਾ ਮਾਰਚ ਤਖਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਤੋਂ ਆਰੰਭ ਹੋ ਕੇ ਬਰਨਾਲਾ ਪੁੱਜਾ ਹੈ।
ਮਾਰਚ ਦਾ ਰਾਤਰੀ ਠਹਿਰਾਓ ਤਪ-ਅਸਥਾਨ ਬੀਬੀ ਪ੍ਰਧਾਨ ਕੌਰ ਗੁਰੂਘਰ ਵਿਖੇ ਹੋਵੇਗਾ, ਅਤੇ ਮੰਗਲਵਾਰ ਸਵੇਰੇ 8 ਵਜੇ ਇਹ ਅਗਲੇ ਪੜਾਅ ਲਈ ਰਵਾਨਾ ਹੋਵੇਗਾ। ਇਹ ਮਾਰਚ 4 ਸਤੰਬਰ ਨੂੰ ਤਖਤ ਸ਼੍ਰੀ ਕੇਸਗੜ੍ਹ ਸਾਹਿਬ (ਸ੍ਰੀ ਅਨੰਦਪੁਰ ਸਾਹਿਬ) ਵਿਖੇ ਸੰਪੂਰਨ ਹੋਵੇਗਾ।
ਪੰਜ ਪਿਆਰਿਆਂ ਦੀ ਅਗਵਾਈ ਅਤੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਜਾਏ ਗਏ ਇਸ ਵਿਸ਼ਾਲ ਮਾਰਚ ਵਿੱਚ ਸੰਗਤਾਂ ਨੇ ਗੁਰੂ ਸਾਹਿਬਾਨ ਦੀਆਂ ਪਵਿੱਤਰ ਨਿਸ਼ਾਨੀਆਂ ਦੇ ਪ੍ਰਤੱਖ ਦਰਸ਼ਨ-ਦੀਦਾਰੇ ਕੀਤੇ।
ਵੱਖ-ਵੱਖ ਪਾਰਟੀਆਂ ਦੇ ਆਗੂਆਂ ਤੇ ਸੰਗਤ ਨੇ ਭਰੀ ਹਾਜ਼ਰੀ
ਇਸ ਮੌਕੇ ਸਿਆਸੀ, ਧਾਰਮਿਕ ਅਤੇ ਸਮਾਜਿਕ ਸ਼ਖਸੀਅਤਾਂ ਨੇ ਵਧ-ਚੜ੍ਹ ਕੇ ਸ਼ਿਰਕਤ ਕੀਤੀ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ, ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਨਗਰ ਕੌਂਸਲ ਬਰਨਾਲਾ ਦੇ ਸਾਬਕਾ ਪ੍ਰਧਾਨ ਸੰਜੀਵ ਸੋਰੀ, ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਤੇ ਅਕਾਲੀ ਦਲ ਦੇ ਮੀਤ ਪ੍ਰਧਾਨ ਐਡਵੋਕੇਟ ਰੁਪਿੰਦਰ ਸਿੰਘ ਸੰਧੂ, ਅਨੀਤਾ ਮੱਟੂ (ਮਹਿਲਾ ਵਿੰਗ), ਨਗਰ ਕੌਂਸਲ ਤਪਾ ਮੰਡੀ ਦੇ ਸਾਬਕਾ ਪ੍ਰਧਾਨ ਤਰਲੋਚਨ ਬਾਂਸਲ, ਰਣਦੀਪ ਸਿੰਘ ਢਿਲਵਾਂ ਅਤੇ ਤਜਿੰਦਰ ਸਿੰਘ ਸੋਨੀ ਜਾਗਲ , ਗੁਰਦੁਆਰਾ ਬਾਬਾ ਗਾਂਧਾ ਸਿੰਘ ਬਰਨਾਲਾ ਦੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲ, ਸੰਤ ਘੁੰਨਸ ਦੇ ਪੀ.ਏ. ਜਸਵਿੰਦਰ ਸਿੰਘ, ਬੇਅੰਤ ਸਿੰਘ ਬਾਠ, ਨਾਨਕਸਰ ਠਾਠ ਬਰਨਾਲਾ ਤੋਂ ਮਹਾਂਪੁਰਸ਼ ਅਜੀਤ ਸਿੰਘ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂਆਂ, ਵੱਡੀ ਗਿਣਤੀ 'ਚ ਅਕਾਲੀ ਵਰਕਰਾਂ ਅਤੇ ਆਮ ਸਿੰਖ-ਸੰਗਤਾਂ ਨੇ ਮੀਰੀ ਪੀਰੀ ਖਾਲਸਾ ਮਾਰਚ ਵਿੱਚ ਸ਼ਾਮਲ ਹੋ ਕੇ ਗੁਰੂ ਚਰਨਾਂ 'ਚ ਹਾਜ਼ਰੀ ਲਗਵਾਈ।