- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਕੁਮਾਰ ਗਰੇਵਾਲ ਸਿਵਲ ਹਸਪਤਾਲ ਬਰਨਾਲਾ ਪੁੱਜੇ ਤੇ ਹਸਪਤਾਲ ’ਚ ਦਾਖ਼ਲ ਸਫ਼ਾਈ ਕਰਮਚਾਰੀਆਂ ਦਾ ਹਾਲ ਜਾਣਿਆ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਕੁਮਾਰ ਗਰੇਵਾਲ ਸਿਵਲ ਹਸਪਤਾਲ ਬਰਨਾਲਾ ਪੁੱਜੇ ਤੇ ਹਸਪਤਾਲ ’ਚ ਦਾਖ਼ਲ ਸਫ਼ਾਈ ਕਰਮਚਾਰੀਆਂ ਦਾ ਹਾਲ ਜਾਣਿਆ।
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਕੁਮਾਰ ਗਰੇਵਾਲ ਨੇ ਕਿਹਾ ਕਿ ਪਿਛਲੀ ਦਿਨੀਂ ਬਰਨਾਲਾ ’ਚ ਸਫ਼ਾਈ ਕਰਮਚਾਰੀਆਂ ਨਾਲ ਵਾਪਰੀ ਘਟਨਾ ਬੇਹੱਦ ਮੰਦਭਾਗੀ ਤੇ ਨਿੰਦਣਯੋਗ ਹੈ ਤੇ ਇਹ ਬੇਹੱਦ ਸੰਵੇਦਨਸ਼ੀਲ ਮੁੱਦਾ ਹੈ। ਉਨ੍ਹਾਂ ਕਿਹਾ ਮਹਿਲਾਵਾਂ ਉੱਪਰ ਵੀ ਤਸ਼ੱਦਦ ਹੋਇਆ ਹੈ ਜਿਸ ਨੂੰ ਬਿਆਨ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਅੱਜ ਸਿਵਲ ਹਸਪਤਾਲ ਪੁੱਜ ਕੇ ਪੀੜਤਾਂ ਦਾ ਹਾਲ ਜਾਣਿਆ ਅਤੇ ਉਨ੍ਹਾਂ ਦਾ ਦੁੱਖ ਵੰਡਾਇਆ ਹੈ।
ਉਨ੍ਹਾਂ ਕਿਹਾ ਕਿ ਕੱਲ ਪੰਜਾਬ ਸਰਕਾਰ ਵਲੋਂ ਸਫ਼ਾਈ ਸੇਵਕਾਂ ਉੱਤੇ ਲਾਠੀਚਾਰਜ ਕਰਨ ਦੇ ਮਾਮਲੇ ਵਿਚ ਡੀਐੱਸਪੀ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ ਤੇ ਐੱਸਐੱਚਓ ਨੂੰ ਪੁਲੀਸ ਲਾਈਨ ਤਬਦੀਲ ਕਰ ਦਿੱਤਾ ਗਿਆ ਹੈ। ਚੇਅਰਮੈਨ ਚੰਦਨ ਗਰੇਵਾਲ ਨੇ ਕਿਹਾ ਕਿ ਬਰਨਾਲਾ ’ਚ ਵਾਪਰੀ ਘਟਨਾ ਬੇਹੱਦ ਨਿੰਦਣਯੋਗ ਹੈ ਤੇ ਸਫਾਈ ਕਰਮਚਾਰੀਆਂ ਨਾਲ ਅਨਿਆਂ ਜਾਂ ਮਾੜਾ ਵਿਹਾਰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮਾਮਲੇ ਦੀ ਪੂਰੀ ਰਿਪੋਰਟ ਮੰਗੀ ਹੈ ਤੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਇਸ ਮਾਮਲੇ ਨੂੰ ਪੂਰੀ ਸੰਵੇਦਨਸ਼ੀਲਤਾ ਨਾਲ ਵਿਚਾਰਦੇ ਹੋਏ ਸਖ਼ਤ ਕਾਰਵਾਈ ਅਮਲ ’ਚ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਨਾਲ ਜ਼ਿਆਦਤੀ ਅਤੇ ਅਨਿਆਂ ਬਰਦਾਸ਼ਤ ਨਹੀਂ। ਉਨ੍ਹਾਂ ਕਿਹਾ ਕਿ ਕਮਿਸ਼ਨ ਪੀੜਤਾਂ ਨੂੰ ਨਿਆਂ ਦਿਵਾਉਣ ਲਈ ਵਚਨਬੱਧ ਹੈ। ਇਸ ਮੌਕੇ ਵਿਜੈ ਦਾਨਵ ਚੇਅਰਮੈਨ ਦਲਿਤ ਵਿਕਾਸ ਬੋਰਡ ਪੰਜਾਬ, ਸਰਬਜੀਤ ਸਿੰਘ ਰੌਕੀ ਵਾਲਮੀਕਿ ਸ਼ਕਤੀ ਸੰਗਠਨ ਪੰਜਾਬ ਅਤੇ ਹੋਰ ਆਗੂ ਮੌਜੂਦ ਸਨ।