- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਲਕਾ ਮਹਿਲ ਕਲਾਂ ਅਧੀਨ ਪੈਦੇ ਪਿੰਡ ਧਨੇਰ ਦੀ ਸਰਪੰਚ ਨੂੰ ਬਹਾਲ ਕਰਾਉਣ ਲਈ ਸੋਮਵਾਰ ਨੂੰ ਉਨ੍ਹਾਂ ਦੇ ਸਹਿਯੋਗੀ ਪੰਚਾਇਤ ਮੈਂਬਰਾਂ ਤੇ ਪਿੰਡ ਵਾਸੀਆਂ ਦੀ ਹਾਜ਼ਰੀ ’ਚ ਵਾਰਿਸ ਪੰਜਾਬ ਦੇ ਪਾਰਟੀ ਦੇ ਆਗੂ ਹਰਜੀਤ ਸਿੰਘ ਖਿਆਲੀ ਦੀ ਅਗਵਾਈ ਹੇਠ ਬੀਡੀਪੀਓ ਦਫ਼ਤਰ ਮਹਿਲ ਕਲਾਂ ਵਿਖੇ ਧਰਨਾ ਦੇ ਕੇ ਰੋਸ ਪ੍ਰਦਰਸਨ ਕੀਤਾ ਗਿਆ।

ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ : ਹਲਕਾ ਮਹਿਲ ਕਲਾਂ ਅਧੀਨ ਪੈਦੇ ਪਿੰਡ ਧਨੇਰ ਦੀ ਸਰਪੰਚ ਨੂੰ ਬਹਾਲ ਕਰਾਉਣ ਲਈ ਸੋਮਵਾਰ ਨੂੰ ਉਨ੍ਹਾਂ ਦੇ ਸਹਿਯੋਗੀ ਪੰਚਾਇਤ ਮੈਂਬਰਾਂ ਤੇ ਪਿੰਡ ਵਾਸੀਆਂ ਦੀ ਹਾਜ਼ਰੀ ’ਚ ਵਾਰਿਸ ਪੰਜਾਬ ਦੇ ਪਾਰਟੀ ਦੇ ਆਗੂ ਹਰਜੀਤ ਸਿੰਘ ਖਿਆਲੀ ਦੀ ਅਗਵਾਈ ਹੇਠ ਬੀਡੀਪੀਓ ਦਫ਼ਤਰ ਮਹਿਲ ਕਲਾਂ ਵਿਖੇ ਧਰਨਾ ਦੇ ਕੇ ਰੋਸ ਪ੍ਰਦਰਸਨ ਕੀਤਾ ਗਿਆ।
ਇਸ ਮੌਕੇ ਹਰਜੀਤ ਸਿੰਘ ਖਿਆਲੀ ਨੇ ਕਿਹਾ ਕਿ ਪਿੰਡਾਂ ਦੀਆਂ ਪੰਚਾਇਤਾਂ ਨੂੰ ਭੰਗ ਕਰਨਾ ਲੋਕਤੰਤਰ ਦੀ ਹੱਤਿਆ ਹੈ। ਪਿੰਡਾਂ ਦੇ ਲੋਕ ਉਮੀਦ ਨਾਲ ਸਰਪੰਚ ਦੀ ਚੋਣ ਕਰਦੇ ਹਨ ਤਾਂ ਜੋ ਪਿੰਡ ਦਾ ਵਿਕਾਸ ਹੋਵੇ। ਪਰ ਰਾਜਨੀਤਕ ਮਨਸਾ ਤਹਿਤ ਸੱਤਾ ’ਤੇ ਕਾਬਜ ਲੋਕ ਮਾੜੀ ਸੋਚ ਦਾ ਪ੍ਰਦਰਸਨ ਕਰਕੇ ਸਰਪੰਚਾਂ ਨੂੰ ਗੁਲਾਮ ਬਣਾ ਕੇ ਰੱਖਣਾ ਚਾਹੁੰਦੇ ਹਨ। ਜੇਕਰ ਕੋਈ ਸਰਪੰਚ ਪਿੰਡਾਂ ’ਚ ਚੰਗਾ ਕੰਮ ਕਰਨ ਦੀ ਕੋਸ਼ਿਸ਼ ਕਰਦਾ ਹੈ, ਉਸਨੂੰ ਪਾਸੇ ਕੀਤਾ ਜਾਂਦਾ ਹੈ ਤੇ ਆਪਣੇ ਚਹੇਤਿਆ ਨੂੰ ਤਾਕਤ ਦੇ ਕੇ ਪਿੰਡਾਂ ’ਚ ਘੁਸਪੈਠ ਕੀਤੀ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਬੀਡੀਪੀਓ ਦਫਤਰ ਦੇ ਅਧਿਕਾਰੀਆਂ ਦਾ ਰਵੱਈਆ ਦੱਸਦਾ ਹੈ ਕਿ ਉਹ ਕਿਸੇ ਰਾਜਨੀਤਕ ਦਬਾਅ ਤਹਿਤ ਕੰਮ ਕਰਨ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਸਰਪੰਚ ਦੀ ਬਹਾਲੀ ਜਾ ਅਧਿਕਾਰਿਤ ਪੰਚ ਦੀ ਚੋਣ ਤੱਕ ਸੰਘਰਸ਼ ਜਾਰੀ ਰਹੇਗਾ । ਇਸ ਮੌਕੇ ਸਰਪੰਚ ਅਮਨਪ੍ਰੀਤ ਕੌਰ ਨੇ ਕਿਹਾ ਕਿ ਸਾਨੂੰ ਜਾਣਬੁੱਝ ਜ਼ਲੀਲ ਕੀਤਾ ਜਾ ਰਿਹਾ ਹੈ। ਅਸੀਂ ਤਿੰਨ ਮਹੀਨਿਆਂ ਤੋਂ ਪਰੇਸ਼ਾਨ ਹੋ ਰਹੇ ਹਾਂ ਪਰ ਸਾਡੀ ਕੋਈ ਸੁਣਵਾਈ ਨਹੀਂ ਹੋ ਰਹੀ।
ਉਨ੍ਹਾਂ ਪੰਚਾਇਤ ਵਿਭਾਗ ਦੇ ਡਾਇਰੈਕਟਰ ਤੇ ਪੰਚਾਇਤ ਮੰਤਰੀ ਤੋਂ ਪਰੇਸ਼ਾਨ ਕਰਨ ਵਾਲੇ ਅਧਿਕਾਰੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਆਗੂ ਤੇ ਪਿੰਡ ਵਾਸੀ ਸਤਨਾਮ ਸਿੰਘ ਧਨੇਰ ਨੇ ਕਿਹਾ ਕਿ ਪਿੰਡ ਦੇ ਵਿਕਾਸ ਲਈ ਤੁਰੰਤ ਸਰਪੰਚ ਅਮਨਪ੍ਰੀਤ ਕੌਰ ਨੂੰ ਬਹਾਲ ਕੀਤਾ ਜਾਵੇ ਜਾਂ ਜਦੋਂ ਤੱਕ ਸਰਪੰਚ ਬਹਾਲ ਨਹੀਂ ਹੁੰਦੇ ਉਦੋ ਤੱਕ ਪੰਚਾਂ ਵਿੱਚੋਂ ਅਧਿਕਰਿਤ ਪੰਚ ਦੀ ਚੋਣ ਕੀਤੀ ਜਾਵੇ। ਜੇਕਰ ਅਜਿਹਾ ਨਹੀਂ ਹੁੰਦਾ ਤਾਂ ਇਨਸਾਫ਼ ਪਸੰਦ ਜਥੇਬੰਦੀਆਂ ਨੂੰ ਨਾਲ ਲੈ ਕੇ ਤਿੱਖਾ ਸੰਘਰਸ਼ ਕੀਤਾ ਜਾਵੇਗਾ।
ਇਸ ਮੌਕੇ ਜਸਪਾਲ ਸਿੰਘ, ਪੰਚ ਜਗਰੂਪ ਸਿੰਘ, ਪੰਚ ਜਸਵਿੰਦਰ ਸਿੰਘ, ਚਰਨਜੀਤ ਸਿੰਘ, ਜਸਵੰਤ ਸਿੰਘ, ਜਗਜੀਤ ਸਿੰਘ, ਮਨਪ੍ਰੀਤ ਕੌਰ, ਬਲਾਕ ਸੰਮਤੀ ਮੈਂਬਰ ਕੁਲਵੰਤ ਸਿੰਘ, ਹਰਦੇਵ ਸਿੰਘ, ਗੁਰਦੀਪ ਸਿੰਘ, ਚਰਨਜੀਤ ਸਿੰਘ,ਗੁਰਦੇਵ ਕੌਰ, ਸੁਖਦੇਵ ਸਿੰਘ, ਤਰਲੋਚਨ ਸਿੰਘ, ਦਲਬਾਰਾ ਸਿੰਘ, ਆਤਮਾ ਸਿੰਘ ਤੇ ਬਲਕਾਰ ਸਿੰਘ ਹਾਜ਼ਰ ਸਨ।