- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਪਾ ਮੰਡੀ ਦੇ ਇਲਾਕੇ ਅੰਦਰ ਚੋਰੀ ਅਤੇ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਹੀ ਜਾ ਰਹੀਆਂ ਹਨ ਜਿਸਨੇ ਪੁਲਿਸ ਦੀ ਕਾਰਗੁਜ਼ਾਰੀ ’ਤੇ ਸਵਾਲੀਆ ਨਿਸ਼ਾਨ ਲਗਾ ਕੇ ਰੱਖ ਦਿੱਤਾ ਹੈ।

ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ: ਤਪਾ ਮੰਡੀ ਦੇ ਇਲਾਕੇ ਅੰਦਰ ਚੋਰੀ ਅਤੇ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਹੀ ਜਾ ਰਹੀਆਂ ਹਨ ਜਿਸਨੇ ਪੁਲਿਸ ਦੀ ਕਾਰਗੁਜ਼ਾਰੀ ’ਤੇ ਸਵਾਲੀਆ ਨਿਸ਼ਾਨ ਲਗਾ ਕੇ ਰੱਖ ਦਿੱਤਾ ਹੈ। ਪੁਲਿਸ ਬੇਸ਼ੱਕ ਹਰ ਰੋਜ਼ ਕੋਈ ਨਾ ਕੋਈ ਆਪਰੇਸ਼ਨ ਦੇ ਤਹਿਤ ਤਲਾਸ਼ੀ ਮੁਹਿੰਮ ਚਲਾਉਣ ਦੀ ਰਹਿੰਦੀ ਹੈ ਪਰ ਮਾੜੇ ਅਨਸਰਾਂ ’ਤੇ ਇਨ੍ਹਾਂ ਦਾ ਕੋਈ ਵੀ ਪ੍ਰਭਾਵ ਨਜ਼ਰ ਨਹੀਂ ਆ ਰਿਹਾ ਅਜਿਹੀ ਇੱਕ ਘਟਨਾ ਉਸ ਸਮੇਂ ਵਾਪਰੀ ਜਦੋਂ ਮੋਟਰਸਾਈਕਲ ਸਵਾਰ ਨਕਾਬਪੋਸ਼ ਲੁਟੇਰੇ ਸਿਟੀ ਚੌਕੀ ਤੋਂ ਮਹਿਜ ਕੁਝ ਹੀ ਦੂਰੀ ਤੋਂ ਇੱਕ ਇਲੈਕਟਰੋਨਿਕ ਸਕੂਟਰੀ ਸਵਾਰ ਵਿਅਕਤੀ ਨੈਬ ਸਿੰਘ ਵਾਸੀ ਦਰਾਜ ਦਾ ਗਿੱਝਾ (ਜੇਬ) ਪੁੱਟ ਕੇ ਲੈ ਗਏ ਜਿਸ ਵਿਚ ਉਸਨੇ ਆਪਣਾ ਪਰਸ ਪਾਇਆ ਹੋਇਆ ਸੀ, ਜਿਸ ਵਿਚ ਉਸਦੀ ਕੁਝ ਨਕਦੀ ਅਤੇ ਜ਼ਰੂਰੀ ਦਸਤਾਵੇਜ਼ ਸਨ।
ਉਕਤ ਵਿਅਕਤੀ ਵੱਲੋਂ ਉਹਨਾਂ ਨਕਾਬਪੋਸ਼ ਲੁਟੇਰਿਆਂ ਦਾ ਪਿੱਛਾ ਵੀ ਕੀਤਾ ਗਿਆ, ਪਰੰਤੂ ਉਦੋਂ ਤੱਕ ਉਹ ਉਸਦੀ ਪਹੁੰਚ ਤੋਂ ਕਾਫੀ ਦੂਰ ਜਾ ਚੁੱਕੇ ਸਨ। ਉਸ ਨੇ ਤੁਰੰਤ ਇਸ ਘਟਨਾ ਸਬੰਧੀ ਤਪਾ ਸਿਟੀ ਪੁਲਿਸ ਨੂੰ ਸੂਚਨਾ ਦਿੱਤੀ। ਜਦ ਸਬੰਧੀ ਸਿਟੀ ਪੁਲਿਸ ਦੇ ਇੰਚਾਰਜ ਨਾਲ ਗੱਲ ਕੀਤੀ ਤਾਂ ਉਹਨਾਂ ਕਿਹਾ ਕਿ ਪੁਲਿਸ ਵੱਲੋਂ ਸੀਸੀਟੀਵੀ ਕੈਮਰੇ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਇਹਨਾਂ ਲੁਟੇਰਿਆਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ। ਉਧਰ ਦੂਜੇ ਪਾਸੇ ਇਲਾਕੇ ਅੰਦਰ ਵਾਪਰ ਰਹੀਆਂ ਇਹਨਾਂ ਘਟਨਾਵਾਂ ਨੂੰ ਲੈ ਕੇ ਸ਼ਹਿਰ ਵਾਸੀਆਂ ਅੰਦਰ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।