- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਦੱਸਿਆ ਕਿ ਜ਼ਫ਼ਰ ਦੇ ਹੁਣ ਤੱਕ ਪੰਜ ਕਾਵਿ ਸੰਗ੍ਰਹਿ, ਚਾਰ ਪੁਸਤਕਾਂ ਵਾਰਤਕ ਅਤੇ ਅੱਠ ਪੁਸਤਕਾਂ ਹੋਰ ਛਪ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਐਵਾਰਡ 1991 ਵਿਚ ਪ੍ਰਸਿੱਧ ਨਾਵਲਕਾਰ ਜਸਵੰਤ ਸਿੰਘ ਕੰਵਲ ਨੂੰ ਦੇਣ ਉਪਰੰਤ ਸ਼ੁਰੂ ਕੀਤਾ ਗਿਆ ਸੀ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਸੰਤ ਅਤਰ ਸਿੰਘ ਘੁੰਨਸ ਯਾਦਗਾਰੀ ਸਾਹਿਤਕ ਟਰੱਸਟ ਘੁੰਨਸ ਵੱਲੋਂ ਸਾਲਾਨਾ ਐਵਾਰਡ ਇਸ ਵਾਰ ਪੰਜਾਬੀ ਦੇ ਪ੍ਰਸਿੱਧ ਕਵੀ ਜਸਵੰਤ ਜ਼ਫ਼ਰ ਨੂੰ ਦਿੱਤਾ ਜਾ ਰਿਹਾ ਹੈ। ਇਹ ਫ਼ੈਸਲਾ ਬੀਤੇ ਦਿਨ ਟਰੱਸਟ ਦੇ ਚੇਅਰਮੈਨ ਅਤੇ ਪੰਜਾਬ ਦੇ ਸਾਬਕਾ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ ਦੀ ਪ੍ਰਧਾਨਗੀ ਵਿਚ ਹੋਈ ਮੀਟਿੰਗ ਵਿਚ ਕੀਤਾ ਗਿਆ। ਮੀਟਿੰਗ ਵਿਚ ਟਰੱਸਟ ਦੇ ਮੈਂਬਰਾਂ ਪੰਜਾਬੀ ਕਵੀ ਸੀ ਮਾਰਕੰਡਾ, ਆਲੋਚਕ ਤੇਜਾ ਸਿੰਘ ਤਿਲਕ ਅਤੇ ਡਾ ਭੁਪਿੰਦਰ ਸਿੰਘ ਬੇਦੀ ਨੇ ਭਾਗ ਲਿਆ। ਮੀਟਿੰਗ ਦੀ ਕਾਰਵਾਈ ਦੱਸਦਿਆਂ ਜਨਰਲ ਸਕੱਤਰ ਬੂਟਾ ਸਿੰਘ ਚੌਹਾਨ ਨੇ ਦੱਸਿਆ ਕਿ ਇਸ ਵਾਰ ਦਾ ਸਾਲਾਨਾ ਐਵਾਰਡ ਜਸਵੰਤ ਜ਼ਫ਼ਰ ਨੂੰ ਦੁਸਹਿਰੇ ਦੇ ਮੌਕੇ 'ਤੇ 20 ਅਕਤੂਬਰ ਨੂੰ ਸਵੇਰੇ ਬਾਰਾਂ ਵਜੇ ਸੰਤ ਅਤਰ ਸਿੰਘ ਘੁੰਨਸ ਦੀ ਸਾਲਾਨਾ ਬਰਸੀ ਦੇ ਮੌਕੇ 'ਤੇ ਦਿੱਤਾ ਜਾਵੇਗਾ ਜਿਸ ਵਿਚ ਨਕਦ ਰਾਸ਼ੀ, ਦੁਸ਼ਾਲਾ, ਯਾਦਗਾਰੀ ਚਿੰਨ੍ਹ ਅਤੇ ਸਿਰੋਪਾਇ ਬਖਸ਼ਿਸ਼ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਜ਼ਫ਼ਰ ਦੇ ਹੁਣ ਤੱਕ ਪੰਜ ਕਾਵਿ ਸੰਗ੍ਰਹਿ, ਚਾਰ ਪੁਸਤਕਾਂ ਵਾਰਤਕ ਅਤੇ ਅੱਠ ਪੁਸਤਕਾਂ ਹੋਰ ਛਪ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਐਵਾਰਡ 1991 ਵਿਚ ਪ੍ਰਸਿੱਧ ਨਾਵਲਕਾਰ ਜਸਵੰਤ ਸਿੰਘ ਕੰਵਲ ਨੂੰ ਦੇਣ ਉਪਰੰਤ ਸ਼ੁਰੂ ਕੀਤਾ ਗਿਆ ਸੀ। ਉਸ ਪਿੱਛੋਂ ਹਰ ਸਾਲ ਦੁਸਿਹਰੇ ਦੇ ਮੌਕੇ 'ਤੇ ਦਿੱਤੇ ਜਾਣ ਵਾਲੇ ਲੇਖਕਾਂ ਦੀ ਗਿਣਤੀ ਹਰ ਸਾਲ ਇਕ ਤੋਂ ਵਧਦੀ ਵੀ ਰਹੀ ਹੈ। ਹੁਣ ਤੱਕ 55 ਲੇਖਕਾਂ ਨੂੰ ਸਨਮਾਨਿਤ ਕੀਤਾ ਜਾ ਚੁੱਕਿਆ ਹੈ। ਸਨਮਾਨਿਤ ਹੋਏ ਲੇਖਕਾਂ ਵਿਚ ਸੋਹਣ ਸਿੰਘ ਸੀਤਲ, ਗੁਰਦਿਆਲ ਸਿੰਘ, ਸੰਤੋਖ ਸਿੰਘ ਧੀਰ, ਦਲੀਪ ਕੌਰ ਟਿਵਾਣਾ, ਰਾਮ ਸਰੂਪ ਅਣਖੀ, ਸੁਰਜੀਤ ਸਿੰਘ ਪਾਤਰ ਤੋਂ ਇਲਾਵਾ ਹੋਰ ਵੀ ਪ੍ਰਸਿੱਧ ਲੇਖਕ ਸ਼ਾਮਿਲ ਹਨ।