
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਨਗਰ ਕੌਂਸਲ ਤਪਾ ਮੰਡੀ ਦੇ ਸਾਬਕਾ ਪ੍ਰਧਾਨ, ਪੰਜਾਬ ਮਹਾ ਕਾਵੜ ਸੰਘ ਦੇ ਸੂਬਾ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤਰਲੋਚਨ ਬਾਂਸਲ ਨੇ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਖਾਸ ਮੁਲਾਕਾਤ ਕੀਤੀ।

ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ : ਨਗਰ ਕੌਂਸਲ ਤਪਾ ਮੰਡੀ ਦੇ ਸਾਬਕਾ ਪ੍ਰਧਾਨ, ਪੰਜਾਬ ਮਹਾ ਕਾਵੜ ਸੰਘ ਦੇ ਸੂਬਾ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤਰਲੋਚਨ ਬਾਂਸਲ ਨੇ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਖਾਸ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਸੁਖਬੀਰ ਸਿੰਘ ਬਾਦਲ ਦੀ ਸਿਹਤ ਦਾ ਹਾਲ-ਚਾਲ ਜਾਣਿਆ ਅਤੇ ਉਨ੍ਹਾਂ ਦੀ ਤੰਦਰੁਸਤੀ ਤੇ ਚੰਗੀ ਸਿਹਤ ਲਈ ਅਰਦਾਸ ਕੀਤੀ।
ਮੁਲਾਕਾਤ ਦੌਰਾਨ ਆਗੂਆਂ ਵਿਚਕਾਰ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ, ਹਲਕੇ ਨਾਲ ਸਬੰਧਤ ਅਹਿਮ ਮੁੱਦਿਆਂ, ਸੂਬੇ ਦੇ ਭਵਿੱਖ ਅਤੇ ਆਗਾਮੀ ਸਿਆਸੀ ਰਣਨੀਤੀ ਨੂੰ ਲੈ ਕੇ ਵਿਸਥਾਰਪੂਰਵਕ ਵਿਚਾਰ-ਚਰਚਾ ਹੋਈ।
ਤਰਲੋਚਨ ਬਾਂਸਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੇ ਆਪਣੇ ਇਲਾਕੇ ਦੀਆਂ ਪ੍ਰਮੁੱਖ ਸਮੱਸਿਆਵਾਂ ਅਤੇ ਆਮ ਲੋਕਾਂ ਨਾਲ ਜੁੜੇ ਅਹਿਮ ਮੁੱਦੇ ਪਾਰਟੀ ਪ੍ਰਧਾਨ ਦੇ ਧਿਆਨ ਵਿੱਚ ਲਿਆਂਦੇ ਹਨ। ਇਸ ਦੇ ਨਾਲ ਹੀ ਪੰਜਾਬ ਦੇ ਵੱਖ-ਵੱਖ ਵਰਗਾਂ ਦੀਆਂ ਦਰਪੇਸ਼ ਮੁਸ਼ਕਲਾਂ ਅਤੇ ਸੂਬੇ ਦੀ ਮੌਜੂਦਾ ਰਾਜਨੀਤੀ ਬਾਰੇ ਵੀ ਵਿਚਾਰ ਸਾਂਝੇ ਕੀਤੇ ਗਏ।
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਤਰਲੋਚਨ ਬਾਂਸਲ ਨੂੰ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਪਾਰਟੀ ਵੱਲੋਂ ਉਨ੍ਹਾਂ ਦੀਆਂ ਨਿਸ਼ਕਾਮ ਸੇਵਾਵਾਂ ਤੇ ਯੋਗਦਾਨ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਆਖਿਆ ਕਿ ਭਵਿੱਖ 'ਚ ਪਾਰਟੀ ਦੀ ਸਰਕਾਰ ਬਣਨ 'ਤੇ ਸਿਰਕੱਢ ਆਗੂਆਂ ਦੀ ਮਿਹਨਤ, ਲਗਨ ਤੇ ਸਮਰਪਣ ਅਨੁਸਾਰ ਉਨ੍ਹਾਂ ਨੂੰ ਬਣਦਾ ਸਨਮਾਨ ਦੇਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।
ਇਸ ਅਹਿਮ ਮੁਲਾਕਾਤ ਸਮੇਂ ਪਾਰਟੀ ਦੇ ਹੋਰ ਵੀ ਪ੍ਰਮੁੱਖ ਆਗੂ ਤੇ ਵਰਕਰ 'ਚ ਗੁਰਮੀਤ ਸਿੰਘ ਰੋੜ, ਵਿਨੋਦ ਕੁਮਾਰ ਕਾਲਾ ਕੌਂਸਲਰ, ਸੰਦੀਪ ਸਿੰਘ ਸੀਪਾ ਅਸਪਾਲਾਂ ਸਾਬਕਾ ਜ਼ਿਲ੍ਹਾ ਯੂਥ ਪ੍ਰਧਾਨ,ਭਗਵੰਤ ਚੱਠਾ, ਬੀਬਾ ਜਸਵਿੰਦਰ ਕੌਰ ਸ਼ੇਰਗਿੱਲ, ਜਥੇਦਾਰ ਭਗਵਾਨ ਸਿੰਘ ਭਾਨਾ, ਸਤਵੀਰ ਕੌਰ ਕੌਂਸਲਰ ਆਦਿ ਅਕਾਲੀ ਆਗੂ ਦੇ ਵਰਕਰ ਹਾਜ਼ਰ ਸਨ।