
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਥਾਣਾ ਠੁੱਲੀਵਾਲ ਅਧੀਨ ਪੈਂਦੇ ਪਿੰਡ ਅਮਲਾ ਸਿੰਘ ਵਾਲਾ ਨੇੜੇ ਅੱਪ ਲਸਾੜਾ ਡਰੇਨ ਵਿੱਚ ਪਿੰਡ ਵੱਲੋਂ ਪਾਏ ਜਾ ਰਹੇ ਗੰਦੇ ਪਾਣੀ ਦੇ ਨਾਲੇ ਵਿੱਚੋਂ ਇੱਕ ਨੌਜਵਾਨ ਦੀ ਗਲੀ-ਸੜੀ ਲਾਸ਼ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ 33 ਸਾਲਾ ਹਰਪ੍ਰੀਤ ਸਿੰਘ ਵਾਸੀ ਅਮਲਾ ਸਿੰਘ ਵਾਲਾ ਵਜੋਂ ਹੋਈ ਹੈ।

ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ : ਥਾਣਾ ਠੁੱਲੀਵਾਲ ਅਧੀਨ ਪੈਂਦੇ ਪਿੰਡ ਅਮਲਾ ਸਿੰਘ ਵਾਲਾ ਨੇੜੇ ਅੱਪ ਲਸਾੜਾ ਡਰੇਨ ਵਿੱਚ ਪਿੰਡ ਵੱਲੋਂ ਪਾਏ ਜਾ ਰਹੇ ਗੰਦੇ ਪਾਣੀ ਦੇ ਨਾਲੇ ਵਿੱਚੋਂ ਇੱਕ ਨੌਜਵਾਨ ਦੀ ਗਲੀ-ਸੜੀ ਲਾਸ਼ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ 33 ਸਾਲਾ ਹਰਪ੍ਰੀਤ ਸਿੰਘ ਵਾਸੀ ਅਮਲਾ ਸਿੰਘ ਵਾਲਾ ਵਜੋਂ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ 13 ਅਗਸਤ ਤੋਂ ਆਪਣੇ ਘਰੋਂ ਲਾਪਤਾ ਸੀ। 18 ਅਗਸਤ ਨੂੰ ਕਰੀਬ 3 ਵਜੇ ਅਮਲਾ ਸਿੰਘ ਵਾਲਾ ਨੇੜਿਓਂ ਲੰਘਦੀ ਅੱਪ ਲਸਾੜਾ ਡਰੇਨ ਵਿੱਚ ਪਿੰਡ ਵੱਲੋਂ ਪਾਏ ਜਾ ਰਹੇ ਗੰਦੇ ਪਾਣੀ ਦੇ ਨਾਲੇ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਬਰਾਮਦ ਹੋਈ। ਲਾਸ਼ ਦੀ ਹਾਲਤ ਕਾਫ਼ੀ ਗਲੀ-ਸੜੀ ਹੋਣ ਕਾਰਨ ਮੌਕੇ ’ਤੇ ਪਛਾਣ ਕਰਨੀ ਮੁਸ਼ਕਲ ਸੀ। ਲਾਸ਼ ਦੀ ਜੇਬ ਵਿੱਚੋਂ ਮਿਲੇ ਆਧਾਰ ਕਾਰਡ ਦੇ ਆਧਾਰ ’ਤੇ ਮ੍ਰਿਤਕ ਦੀ ਪਛਾਣ ਸਬੰਧੀ ਜਾਣਕਾਰੀ ਸਾਹਮਣੇ ਆਈ।
ਲਾਸ਼ ਮਿਲਣ ਦੀ ਸੂਚਨਾ ਮਿਲਣ ’ਤੇ ਥਾਣਾ ਠੁੱਲੀਵਾਲ ਦੇ ਮੁਖੀ ਅਜੈਬ ਸਿੰਘ ਬਰਨਾਲਾ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ । ਇਸ ਤੋਂ ਬਾਅਦ ਮ੍ਰਿਤਕ ਦੇ ਪਿਤਾ ਵੱਲੋਂ ਸਮੂਹ ਪੰਚਾਇਤ ਦੀ ਹਾਜ਼ਰੀ ਵਿੱਚ ਲਾਸ਼ ਦੀ ਸ਼ਨਾਖਤ ਆਪਣੇ ਪੁੱਤਰ ਹਰਪ੍ਰੀਤ ਸਿੰਘ ਵਜੋਂ ਕੀਤੀ ਗਈ। ਪਿਤਾ ਵੱਲੋਂ ਕੀਤੀ ਗਈ ਸ਼ਨਾਖਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਵੱਲੋਂ ਵੀ ਮ੍ਰਿਤਕ ਦੀ ਪਛਾਣ ਦੀ ਪੁਸ਼ਟੀ ਕੀਤੀ ਗਈ।