- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਥਾਣਾ ਭਦੌੜ ਦੇ ਏ.ਐਸ.ਆਈ ਸੰਤੋਖ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਭਦੌੜ ਦੇ ਬਾਮੀਆਣਾ ਰੋਡ ਤੋਂ ਇੱਕ ਗਰੀਬ ਪਰਿਵਾਰ ਦੇ ਘਰ ਬੱਚਿਆਂ ਦਾ ਆਇਆ ਨਾਨਾ ਜਰਨੈਲ ਸਿੰਘ ਆਪਣੇ ਦੋਹਤੇ ਅਤੇ ਦੋਹਤੀ ਨੂੰ ਇਲੈਕਟ੍ਰਿਕ ਸਕੂਟਰੀ ’ਤੇ ਬਿਠਾ ਕੇ ਬਾਜ਼ਾਰ ਵਿਚੋਂ ਕੁਝ ਖਾਣ-ਪੀਣ ਦੀਆਂ ਚੀਜ਼ਾਂ ਦਿਵਾਉਣ ਲਈ ਲੈ ਕੇ ਜਾ ਰਿਹਾ ਸੀ।

ਯੋਗੇਸ਼ ਸ਼ਰਮਾ, ਪੰਜਾਬੀ ਜਾਗਰਣ, ਭਦੌੜ : ਕਸਬਾ ਭਦੌੜ ਵਿਖੇ ਵਾਪਰੇ ਸੜਕ ਹਾਦਸੇ ਵਿਚ ਮਾਸੂਮ ਚਚੇਰੇ ਭੈਣ-ਭਰਾ ਦੀ ਮੌਤ ਹੋ ਗਈ। ਥਾਣਾ ਭਦੌੜ ਦੇ ਏ.ਐਸ.ਆਈ ਸੰਤੋਖ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਭਦੌੜ ਦੇ ਬਾਮੀਆਣਾ ਰੋਡ ਤੋਂ ਇੱਕ ਗਰੀਬ ਪਰਿਵਾਰ ਦੇ ਘਰ ਬੱਚਿਆਂ ਦਾ ਆਇਆ ਨਾਨਾ ਜਰਨੈਲ ਸਿੰਘ ਆਪਣੇ ਦੋਹਤੇ ਅਤੇ ਦੋਹਤੀ ਨੂੰ ਇਲੈਕਟ੍ਰਿਕ ਸਕੂਟਰੀ ’ਤੇ ਬਿਠਾ ਕੇ ਬਾਜ਼ਾਰ ਵਿਚੋਂ ਕੁਝ ਖਾਣ-ਪੀਣ ਦੀਆਂ ਚੀਜ਼ਾਂ ਦਿਵਾਉਣ ਲਈ ਲੈ ਕੇ ਜਾ ਰਿਹਾ ਸੀ।
ਜਦੋਂ ਉਹ ਮੁਹੱਲਾਂ ਢੀਂਡਸਾ ਵਿਖੇ ਬਣੇ ਪਾਰਕ ਕੋਲ ਪਹੁੰਚਿਆ ਇੱਕ ਤੇਜ ਰਫਤਾਰ ਟਰੈਕਟਰ ਨੇ ਉਨ੍ਹਾਂ ਦੀ ਸਕੂਟਰੀ ਨੂੰ ਫੇਟ ਮਾਰ ਦਿੱਤੀ ਜਿਸ ਕਾਰਨ ਸਕੂਟਰੀ ਉਪਰ ਬੈਠੀ 6 ਸਾਲਾ ਜਸ਼ਨਦੀਪ ਕੌਰ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ ਜਦਕਿ ਡੇਢ ਸਾਲ ਦੇ ਗੁਰਫਤਿਹ ਸਿੰਘ ਨੂੰ ਗੰਭੀਰ ਹਾਲਤ ਵਿਚ ਏਮਜ਼ ਬਠਿੰਡਾ ਵਿਖੇ ਰੈਫਰ ਕੀਤਾ ਗਿਆ ਜਿੱਥੋਂ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆ ਅੱਗੇ ਪੀਜੀਆਈ ਚੰਡੀਗੜ੍ਹ ਵਿਖੇ ਭੇਜ ਦਿੱਤਾ ਗਿਆ ਪਰ ਉਸ ਦੀ ਉਥੇ ਇਲਾਜ ਦੌਰਾਨ ਮੌਤ ਹੋ ਗਈ।
ਏਐੱਸਆਈ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਟਰੈਕਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਸੀ, ਜਿਸ ਦੀ ਪੁਲਿਸ ਵਲੋਂ ਭਾਲ ਕੀਤੀ ਜਾ ਰਹੀ ਹੈ। ਘਟਨਾ ਦੀ ਅਸਲ ਸਥਿਤੀ ਦਾ ਪਤਾ ਲਾਉਣ ਲਈ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਇਕੱਤਰ ਕੀਤੀਆਂ ਜਾ ਰਹੀਆ ਹਨ।