Barnala News : ਦੁਬਈ ’ਚ ਮਜ਼ਦੂਰੀ ਕਰਨ ਗਏ ਪਿੰਡ ਸਹਿਜੜਾ ਦੇ ਨੌਜਵਾਨ ਦੀ ਮੌਤ, ਪਰਿਵਾਰ ਨੇ ਵਿਦੇਸ਼ ਤੋਂ ਲਾਸ਼ ਲਿਆਉਣ ਦੀ ਕੀਤੀ ਮੰਗ
ਪਰਿਵਾਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ, ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਕੋਲ ਅਪੀਲ ਕੀਤੀ ਕਿ ਹਰਦੀਪ ਸਿੰਘ ਦੀ ਲਾਸ਼ ਨੂੰ ਪਿੰਡ ਲਿਆਉਣ ’ਚ ਉਨ੍ਹਾਂ ਦੀ ਮਦਦ ਕੀਤੀ ਜਾਵੇ।
Publish Date: Mon, 02 Feb 2026 06:05 PM (IST)
Updated Date: Mon, 02 Feb 2026 06:08 PM (IST)
ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲਕਲਾਂ : ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਸਹਿਜੜਾ ਦੇ 21 ਸਾਲਾ ਨੌਜਵਾਨ ਹਰਦੀਪ ਸਿੰਘ ਦੀ ਅਚਾਨਕ ਮੌਤ ਹੋ ਗਈ। ਇਸ ਦੁਖਦਾਈ ਘਟਨਾ ਨਾਲ ਪਰਿਵਾਰ ਸਮੇਤ ਪੂਰੇ ਪਿੰਡ ’ਚ ਸੋਗ ਦੀ ਲਹਿਰ ਦੌੜ ਗਈ ਹੈ। ਹਰਬੰਸ ਸਿੰਘ ਤੇ ਕੁਲਵੰਤ ਕੌਰ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਹਰਦੀਪ ਸਿੰਘ ਕਰੀਬ ਪੰਜ ਮਹੀਨੇ ਪਹਿਲਾਂ ਦੁਬਈ ਦੇ ਸ਼ਾਰਜਾਹ ’ਚ ਮਜ਼ਦੂਰੀ ਕਰਨ ਗਿਆ ਸੀ। 24 ਜਨਵਰੀ ਨੂੰ ਹਰਦੀਪ ਸਿੰਘ ਦੀ ਮੌਤ ਦੀ ਸੂਚਨਾ ਮਿਲੀ। ਹਾਲਾਂਕਿ ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਪਰਿਵਾਰ ਦਾ ਕਹਿਣਾ ਹੈ ਕਿ ਉਹ ਆਰਥਿਕ ਤੰਗੀ ਕਾਰਨ ਆਪਣੇ ਪੁੱਤਰ ਦੀ ਦੇਹ ਵਿਦੇਸ਼ ਤੋਂ ਭਾਰਤ ਲਿਆਉਣ ’ਚ ਅਸਮਰੱਥ ਹਨ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ, ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਕੋਲ ਅਪੀਲ ਕੀਤੀ ਕਿ ਹਰਦੀਪ ਸਿੰਘ ਦੀ ਲਾਸ਼ ਨੂੰ ਪਿੰਡ ਲਿਆਉਣ ’ਚ ਉਨ੍ਹਾਂ ਦੀ ਮਦਦ ਕੀਤੀ ਜਾਵੇ।