ਬਰਨਾਲਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ: ਪੀਓ ਸਟਾਫ਼ ਵੱਲੋਂ 2 ਸਾਲਾਂ ਤੋਂ ਫ਼ਰਾਰ ਭਗੌੜਾ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
ਪੀਓ ਸਟਾਫ਼ ਬਰਨਾਲਾ ਵਲੋਂ ਇਕ ਭਗੌੜੇ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਪੀਓ ਸਟਾਫ਼ ਦੇ ਇੰਚਾਰਜ ਰਣ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ-1 ਦੀ ਪੁਲਿਸ ਵਲੋਂ 16 ਫਰਵਰੀ 2022 ਨੂੰ ਵੱਖ-ਵੱਖ ਧਰਾਵਾਂ ਤਹਿਤ ਇਕ ਮਾਮਲਾ ਬਲਜੀਤ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਸੇਖਾ ਰੋਡ ਬਰਨਾਲਾ ਵਗ਼ੈਰਾ ਖ਼ਿਲਾਫ਼ ਦਰਜ ਕੀਤਾ ਗਿਆ ਸੀ।
Publish Date: Sat, 20 Jun 2026 12:01 PM (IST)
Updated Date: Sat, 20 Jun 2026 12:03 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ - ਪੀਓ ਸਟਾਫ਼ ਬਰਨਾਲਾ ਵਲੋਂ ਇਕ ਭਗੌੜੇ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਪੀਓ ਸਟਾਫ਼ ਦੇ ਇੰਚਾਰਜ ਰਣ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ-1 ਦੀ ਪੁਲਿਸ ਵਲੋਂ 16 ਫਰਵਰੀ 2022 ਨੂੰ ਵੱਖ-ਵੱਖ ਧਰਾਵਾਂ ਤਹਿਤ ਇਕ ਮਾਮਲਾ ਬਲਜੀਤ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਸੇਖਾ ਰੋਡ ਬਰਨਾਲਾ ਵਗ਼ੈਰਾ ਖ਼ਿਲਾਫ਼ ਦਰਜ ਕੀਤਾ ਗਿਆ ਸੀ।
ਅਦਾਲਤ ਦੀ ਸੁਣਵਾਈ ਦੌਰਾਨ ਮੁਲਜਮ ਲਗਾਤਾਰ ਗੈਰ ਹਾਜ਼ਰ ਰਿਹਾ। ਜਿਸ ਨੂੰ ਅਦਾਲਤ ਨੇ 16 ਦਸੰਬਰ 2025 ਨੂੰ ਭਗੌੜਾ ਕਰਾਰ ਦੇ ਦਿੱਤਾ। ਪੀਓ ਸਟਾਫ਼ ਵਲੋਂ ਭਗੌੜੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ ਅਦਾਲਤ 'ਚ ਪੇਸ਼ ਕੀਤਾ ਤਾਂ ਅਦਾਲਤ ਨੇ 14 ਦਿਨਾਂ ਲਈ ਨਿਆਇਕ ਹਿਰਾਸਤ ’ਚ ਭੇਜਣ ਦਾ ਹੁਕਮ ਸੁਣਾ ਦਿੱਤਾ। ਇਸ ਮੌਕੇ ਹੌਲਦਾਰ ਹਰਦੀਪ ਸਿੰਘ, ਹੌਲਦਾਰ ਆਸੂ ਕੁਮਾਰ ਆਦਿ ਹਾਜ਼ਰ ਸਨ।